ਸਿਰ ਦਰਦ ਨੂੰ ਠੀਕ ਕਰਨ ਦੇ ਨਾਲ-ਨਾਲ ਖੂਬਸੂਰਤੀ ਵਧਾਉਣ ਦਾ ਕੰਮ ਕਰਦਾ ਹੈ ‘ਕੇਸਰ’

08/31/2020 6:13:19 PM

ਜਲੰਧਰ - ਭਾਰਤੀ ਰਸੋਈ 'ਚ ਕੇਸਰ ਦਾ ਇਸਤੇਮਾਲ ਕਈ ਪਕਵਾਨਾਂ ਵਿਚ ਖੁਸ਼ਬੂ ਵਧਾਉਣ ਲਈ ਕੀ ਜਾਂਦਾ ਹੈ। ਇਸ ਤੋਂ ਇਲਾਵਾ ਕੇਸਰ ਗੁਣਾਂ ਨਾਲ ਭਰਪੂਰ ਅਤੇ ਖੂਬਸੂਰਤੀ ਲਈ ਵੀ ਵਧੀਆ ਹੈ। ਕੇਸਰ 'ਚ ਵਿਟਾਮਿਨ-ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਗੁਣਾਂ ਨਾਲ ਭਰਪੂਰ ਹੋਣ ਕਰਕੇ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ 'ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੇਸਰ ਦੇ ਕੁਝ ਅਜਿਹੇ ਹੀ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।

1. ਸਿਰ ਦਰਦ ਠੀਕ ਕਰੇ
ਕੇਸਰ ਦੇ ਨਾਲ ਚੰਦਨ ਨੂੰ ਮਿਲਾ ਕੇ ਮੱਥੇ 'ਤੇ ਲਗਾਉਣ ਨਾਲ ਅੱਖਾਂ, ਦਿਮਾਗ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ। 

PunjabKesari

2. ਤਣਾਅ ਤੋਂ ਦਿਵਾਉਂਦਾ ਹੈ ਨਿਜ਼ਾਤ
ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਦੀ ਵਰਤੋਂ ਕਰੋ। ਕੇਸਰ ਵਿਚ ਮੌਜ਼ੂਦ ਗੁਣ ਦਿਮਾਗ ਨੂੰ ਸ਼ਾਂਤ ਕਰਦੇ ਹਨ। ਇਸ ਨਾਲ ਤੁਹਾਨੂੰ ਤਣਾਅ ਦੀ ਪਰੇਸ਼ਾਨੀ ਤੋਂ ਨਿਜ਼ਾਤ ਮਿਲਦੀ ਹੈ।

3. ਚਿਹਰੇ ਦੀ ਖੂਬਸੂਰਤੀ ਵਧਾਏ
ਕੇਸਰ 'ਚ ਚੰਦਨ ਅਤੇ ਦੁੱਧ ਮਿਲਾ ਕੇ ਫੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਹਫਤੇ 'ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ 'ਚ ਫਰਕ ਦਿਖਾਈ ਦੇਣ ਲੱਗੇਗਾ। 

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

4. ਦਿਲ ਲਈ ਫਾਇਦੇਮੰਦ
ਕੇਸਰ ਦਾ ਸੇਵਨ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਹ ਕੋਲੇਸਟਰਾਲ ਨੂੰ ਵੀ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

ਆਓ ਜਾਣੀਏ ਕਿਉਂ ਹੁੰਦਾ ਹੈ ਜੋੜਾਂ ਦਾ ਦਰਦ, ਇਨ੍ਹਾਂ ਤਰੀਕਿਆਂ ਨਾਲ ਪਾਓ ਹਮੇਸ਼ਾ ਲਈ ਛੁਟਕਾਰਾ

PunjabKesari

5. ਅੱਖਾਂ ਦੀ ਰੋਸ਼ਨੀ ਕਰੇ ਤੇਜ਼
ਅੱਜਕਲ੍ਹ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਘੱਟ ਦਿਖਾਈ ਦੇਣ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਅਜਿਹੇ 'ਚ ਰੋਜ਼ਾਨਾ ਕੇਸਰ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਨਾ ਸਿਰਫ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਉੱਤਰ ਜਾਂਦਾ ਹੈ।

 ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

6. ਪੇਟ ਦੀਆਂ ਪ੍ਰੇਸ਼ਾਨੀਆਂ ਨੂੰ ਕਰੇ ਦੂਰ
ਪੇਟ ਦਰਦ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਤੁਸੀਂ ਕੇਸਰ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ 1 ਕੱਪ ਪਾਣੀ ਵਿਚ ਕੇਸਰ ਨੂੰ ਚੰਗੀ ਤਰ੍ਹਾਂ ਉੱਬਾਲ ਲਓ। ਇਸ ਤੋਂ ਬਾਅਦ ਇਸ ਵਿਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।

7. ਅਸਥਮਾ ਤੋਂ ਬਚਾਅ
ਬਦਲਦੇ ਮੌਸਮ ਵਿਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਅਸਥਮਾ ਦੀ ਪ੍ਰੇਸ਼ਾਨੀ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।

ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

PunjabKesari

8. ਦਿਮਾਗ ਨੂੰ ਕਰਦਾ ਹੈ ਤੇਜ਼
ਇਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਸੇਵਨ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।

9. ਬੁਖਾਰ ਨੂੰ ਦੂਰ ਕਰਦਾ ਹੈ
ਕੇਸਰ ਬੁਖਾਰ, ਸਰਦੀ, ਜੁਕਾਮ ਨੂੰ ਦੂਰ ਕਰਨ 'ਚ ਸਹਾਈ ਹੁੰਦਾ ਹੈ। ਇਕ ਗਲਾਸ ਦੁੱਧ 'ਚ ਚੁਟਕੀ ਇਕ ਕੇਸਰ ਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ 'ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ 'ਤੇ ਲਗਾਉਣ ਨਾਲ ਸਰਦੀਆਂ 'ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। 

10. ਮਾਹਾਵਾਰੀ ਦੀ ਸਮੱਸਿਆ ਤੋਂ ਛੁਟਕਾਰਾ
ਕੁਝ ਔਰਤਾਂ ਨੂੰ ਮਾਹਾਵਾਰੀ ਦੇ ਦੌਰਾਨ ਚਿੜਚਿੜਾਪਨ, ਥਕਾਵਟ, ਸੋਜ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਹਰ ਦਿਨ ਕੇਸਰ ਵਾਲਾ ਦੁੱਧ ਜਾਂ ਚਾਹ ਪੀਣ ਨਾਲ ਫਾਇਦਾ ਹੁੰਦਾ ਹੈ। 

PunjabKesari


rajwinder kaur

Content Editor

Related News