ਬਲੱਡ ਪ੍ਰੈਸ਼ਰ ਨੂੰ ਕੰਟਰੋਲ ਅਤੇ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ''ਕੀਵੀ'', ਖੁਰਾਕ ''ਚ ਜ਼ਰੂਰ ਕਰੋ ਸ਼ਾਮਲ

09/22/2022 12:50:46 PM

ਨਵੀਂ ਦਿੱਲੀ- ਕੀਵੀ ਇੱਕ ਅਜਿਹਾ ਫ਼ਲ ਹੈ ਜੋ ਖਾਣ ’ਚ ਸਭ ਤੋਂ ਜ਼ਿਆਦਾ ਸਵਾਦ ਹੁੰਦਾ ਹੈ। ਕੀਵੀ ਫਲ ਸੁਪਰਫੂਡ ਹੈ, ਜਿਸ ਕਰਕੇ ਤੁਹਾਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਫਲ ‘ਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਈ, ਵਿਟਾਮਿਨ-ਕੇ, ਫੋਲੇਟ, ਕੋਪਰ, ਪੋਟਾਸ਼ੀਅਮ, ਐਂਟੀ ਆਕਸੀਡੈਂਟ, ਪ੍ਰੋਟੀਨ ਤੇ ਆਇਰਨ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ। ਇਹ ਸਾਰੇ ਤੱਤ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹਨ। ਕੀਵੀ ਦੇ ਸੇਵਨ ਨਾਲ ਸਰੀਰ ਵਿੱਚ ਸੋਡੀਅਮ ਦਾ ਲੈਵਲ ਘੱਟ ਹੁੰਦਾ ਹੈ ਅਤੇ ਕਾਰਡੀਓਵੈਸਕੁਲਰ ਰੋਗਾਂ ਤੋਂ ਬਚਾਅ ਹੁੰਦਾ ਹੈ। ਆਓ ਜਾਣੀਏ ਇਸ ਤੋਂ ਹੋਣ ਵਾਲੇ ਫਾਇਦਿਆਂ ਦੇ ਬਾਰੇ...
ਅੱਖਾਂ ਦੀ ਰੌਸ਼ਨੀ ਕਰੇ ਤੇਜ਼ 
ਅੱਖਾਂ ਲਈ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਏ ਅਤੇ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ, ਜੋ ਅੱਖਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦੇ ਹਨ। 

PunjabKesari
ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ 
ਕੀਵੀ ਹਾਈ ਬਲੱਡ ਪ੍ਰੈਸ਼ਰ ਨੂੰ ਘਟਾਉਣ ਤੇ ਸਬੰਧਤ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ ਤੇ ਸਟਰੋਕ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਹ ਫਲ ਪਾਚਨ ਪ੍ਰਣਾਲੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
ਸੋਜ ਨੂੰ ਠੀਕ ਕਰਨ ਵਿੱਚ ਕਰੇ ਮਦਦ
ਕੀਵੀ ਵਿੱਚ ਪਾਇਆ ਜਾਣ ਵਾਲਾ ਐਂਜਾਈਮ ਸੋਜ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ, ਇਸ ‘ਚ ਬਹੁਤ ਸਾਰਾ ਫਾਈਬਰ ਹੁੰਦਾ ਹੈ, ਜੋ ਅਸਾਨੀ ਨਾਲ ਹਜ਼ਮ ਹੁੰਦਾ ਹੈ ਤੇ ਪਾਚਣ ਪ੍ਰਕਿਰਿਆ ਨੂੰ ਵਧੀਆ ਰੱਖਦਾ ਹੈ।
ਭਾਰ ਘਟਾਉਣ ਵਿੱਚ ਮਦਦਗਾਰ 
ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿੱਚ ਕੀਵੀ ਨੂੰ ਸ਼ਾਮਲ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਕੀਵੀ ਵਿੱਚ ਘੱਟ ਕੈਲੋਰੀ, ਘੱਟ ਜੀਆਈ, ਚੰਗੀ ਮਾਤਰਾ ਵਿੱਚ ਫਾਈਬਰ, ਆਦਿ ਸਾਰੇ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।

PunjabKesari
ਨੀਂਦ ਨਾ ਆਉਣ ਦੀ ਸਮੱਸਿਆ
ਨੀਂਦ ਨਾ ਆਉਣ ਦੀ ਸਮੱਸਿਆ ਵਿੱਚ ਵੀ ਕੀਵੀ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਕੀਵੀ ਵਿੱਚ ਭਰਪੂਰ ਮਾਤਰਾ ਵਿੱਚ ਸੈਰੋਟੋਨਿਨ ਮੌਜੂਦ ਹੁੰਦਾ ਹੈ ਜੋ ਨੀਂਦ ਨਾ ਆਉਣ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦਾ ਹੈ।
ਇਮਊਨਿਟੀ ਵਧਾਉਂਦਾ ਹੈ 
ਕੀਵੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾ ਸਕਦਾ ਹੈ। ਤੁਸੀਂ ਕੀਵੀ ਨੂੰ ਇਮਿਊਨਿਟੀ ਬੂਸਟਰ ਫਲ ਦੇ ਤੌਰ 'ਤੇ ਸੇਵਨ ਕਰ ਸਕਦੇ ਹੋ। ਕੀਵੀ ਦਾ ਸੇਵਨ ਕਰਨ ਨਾਲ, ਤੁਸੀਂ ਆਮ ਜ਼ੁਕਾਮ ਤੇ ਫਲੂ ਵਰਗੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਦੇ ਹੋ। ਕੀਵੀ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਵੀ ਮਦਦਗਾਰ ਹੈ।

PunjabKesari
ਪਾਚਨ ਕਿਰਿਆ ਮਜਬੂਤ 
ਜੇਕਰ ਤੁਸੀ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਕਿਰਿਆ ਮਜਬੂਤ ਹੋ ਜਾਂਦਾ ਹੈ। ਕੀਵੀ ਵਿੱਚ ਕੁੱਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਭੋਜਨ ਨੂੰ ਜਲਦੀ ਪਚਾਉਣ ਵਿੱਚ ਸਹਾਇਕ ਹੁੰਦੇ ਹਨ। 
ਕਬਜ਼ ਦੀ ਸਮੱਸਿਆ
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਇੱਕ ਕੀਵੀ ਦਾ ਸੇਵਨ ਕਰੋ। ਕੀਵੀ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦੀ ਹੈ। 


Aarti dhillon

Content Editor

Related News