Health Tips: ਕੀਵੀ ਫਲ ਕਰਦਾ ਹੈ ਸਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ

Friday, Aug 09, 2024 - 03:13 PM (IST)

Health Tips: ਕੀਵੀ ਫਲ ਕਰਦਾ ਹੈ ਸਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ

ਨਵੀਂ ਦਿੱਲੀ- ਕੀਵੀ ਫਲ ਜ਼ਿਆਦਾ ਮਸ਼ਹੂਰ ਤਾਂ ਨਹੀਂ ਹੈ ਪਰ ਇਸ ਨਾਲ ਹੋਣ ਵਾਲੇ ਫਾਇਦੇ ਤੁਹਾਨੂੰ ਹੈਰਾਨ ਕਰ ਦੇਣਗੇ। ਭੂਰੇ ਰੰਗ ਦੇ ਛਿਲਕੇ ਵਾਲਾ ਕੀਵੀ ਫਲ ਅੰਦਰੋ ਨਰਮ ਅਤੇ ਹਰੇ ਰੰਗ ਦਾ ਹੁੰਦਾ ਹੈ। ਇਸ ਦੇ ਅੰਦਰ ਕਾਲੇ ਰੰਗ ਦੇ ਛੋਟੇ-ਛੋਟੇ ਬੀਜ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਕੀਵੀ ਫਲ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ।

1. ਐਂਟੀਆਕਸੀਡੇਂਟ ਨਾਲ ਭਰਪੂਰ
ਵਿਟਾਮਿਨ ਸੀ ਨਾਲ ਭਰਪੂਰ ਕੀਵੀ ਫਲ 'ਚ ਐਂਟੀਆਕਸੀਡੇਂਟ ਮੋਜੂਦ ਹੁੰਦੇ ਹਨ। ਜੋ ਕਈ ਤਰ੍ਹਾਂ ਦੇ ਇੰਨਫੈਕਸ਼ਨ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਦੀਪਿਕਾ- ਰਣਵੀਰ ਘਰ ਹੋਵੇਗਾ ਧੀ ਜਾਂ ਪੁੱਤਰ? ਬੱਚੇ ਲਈ ਤਿਆਰ ਹੋਈ ਇਹ ਸਪੈਸ਼ਲ ਚੀਜ਼

2. ਕਬਜ਼ ਤੋਂ ਰਾਹਤ
ਕੀਵੀ 'ਚ ਫਾਇਬਰ ਭਰਪੂਰ ਮਾਤਰਾ 'ਚ ਹੁੰਦੇ ਹਨ। ਕੀਵੀ ਦੀ ਰੋਜ਼ਾਨਾ ਵਰਤੋ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ 'ਚ ਫਾਇਵਰ ਦੀ ਮੋਜੂਦਗੀ ਕਾਰਨ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ -ਫੈਨਜ਼ ਦੇ ਬੱਚੇ ਨੂੰ ਪਿਆਰ ਕਰਦੀ ਨਜ਼ਰ ਆਈ ਦੀਪਿਕਾ, Mom To Bee ਦੇ ਅੰਦਾਜ਼ ਨੇ ਜਿੱਤਿਆ ਸਭ ਦਾ ਦਿਲ

3. ਸੋਜ ਘੱਟ ਕਰਨ 'ਚ ਮਦਦ ਕਰਦਾ ਹੈ
ਕੀਵੀ 'ਚ ਇਨਫਲੇਮੇਟਰੀ ਗੁਣ ਹੁੰਦਾ ਹੈ। ਇਸ ਲਈ ਜੇ ਕਿਤੇ ਸਰੀਰ ਦੇ ਅੰਦਰਲੇ ਹਿੱਸੇ 'ਚ ਸੱਟ ਕਾਰਨ ਸੋਜ ਹੋਵੇ ਤਾਂ ਕੀਵੀ ਫਲ ਦਾ ਸੇਵਨ ਕਰੋ। ਇਹ ਫਾਇਮੰਦ ਹੋਵੇਗਾ।

4. ਕੋਲੈਸਟਰੌਲ ਲੇਵਲ ਦੇ ਲਈ ਮਦਦਗਾਰ
ਕੀਵੀ ਫਲ ਕੋਲੈਸਟਰੌਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਦੀ ਨਿਯਮਤ ਵਰਤੋ ਨਾਲ ਕੌਲੈਸਟਰੌਲ ਕੰਟਰੋਲ 'ਚ ਰਹਿੰਦਾ ਹੈ। ਦਿਲ ਨਾਲ ਜੁੜੀ ਬੀਮਾਰੀਆਂ 'ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

Priyanka

Content Editor

Related News