ਪਨੀਰ ਖਾਣ ਦੇ ਇਹ ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

Thursday, May 10, 2018 - 12:00 PM (IST)

ਨਵੀਂ ਦਿੱਲੀ— ਜ਼ਿਆਦਾਤਰ ਲੋਕਾਂ ਨੂੰ ਪਨੀਰ ਖਾਣਾ ਬਹੁਤ ਪਸੰਦ ਹੁੰਦਾ ਹੈ।ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਇਹ ਹਰ ਕਿਸੇ ਦਾ ਮਨਪਸੰਦ ਹੁੰਦਾ ਹੈ। ਇਸ 'ਚ ਵਿਟਾਮਿਨ, ਕੈਲਸ਼ੀਅਮ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਨੀਰ ਖਾਣ ਦੇ ਬਹੁਤ ਸਾਰੇ ਫਾਇਦੇ ਵੀ ਹੁੰਦੇ ਹਨ।ਪਨੀਰ ਸਾਡੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਦਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1.  ਕੋਲੈਸਟਰੋਲ ਕੰਟਰੋਲ 'ਚ ਕਰੇ
ਪਨੀਰ ਖਾਣ ਨਾਲ ਖੂਨ ਦਾ ਦਬਾਅ ਅਤੇ ਕੋਲੈਸਟਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ।

PunjabKesari
2. ਭਾਰ ਘੱਟ ਕਰੇ
ਪਨੀਰ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਹੋਣ ਨਾਲ ਇਹ ਸਰੀਰ ਦਾ ਭਾਰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ।ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

PunjabKesari
3. ਸਰੀਰਕ ਅਤੇ ਮਾਨਸਿਕ ਵਿਕਾਸ
ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

PunjabKesari
4. ਹੱਡੀਆਂ ਮਜ਼ਬੂਤ ਕਰੇ
ਪਨੀਰ ਕੈਲਸ਼ੀਅਮ ਦਾ ਚੰਗਾ ਸਰੋਤ ਹੈ। ਇਸ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ।ਜਿਨ੍ਹਾਂ ਲੋਕਾਂ ਨੂੰ ਜੋੜ੍ਹਾਂ ਦੇ ਦਰਦ ਦੀਆਂ ਸਮੱਸਿਆ ਰਹਿੰਦੀ ਹੈ ਉਨ੍ਹਾਂ ਲੋਕਾਂ ਲਈ ਪਨੀਰ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।

PunjabKesari
5. ਕੈਂਸਰ ਤੋਂ ਬਚਾਏ
ਪਨੀਰ 'ਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਕਾਫੀ ਮਾਤਰਾ 'ਚ ਹੁੰਦਾ ਹੈ, ਜਿਸ ਕਾਰਨ ਇਹ ਕੈਂਸਰ ਵਰਗੇ ਰੋਗ ਤੋਂ ਬਚਾਉਂਦਾ ਹੈ।

PunjabKesari
6. ਗਰਭ ਅਵਸਥਾ 'ਚ ਫਾਇਦੇਮੰਦ
ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ । ਇਸ 'ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ 'ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।

PunjabKesari
7. ਮਜ਼ਬੂਤ ਪਾਚਨ ਤੰਤਰ
ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ   ਪਚਾਉਣ 'ਚ ਮਦਦ ਕਰਦਾ ਹੈ।

PunjabKesari


Related News