''ਵੱਡੀ ਇਲਾਇਚੀ'' ਦੀ ਵਰਤੋਂ ਨਾਲ ਹੋਣਗੇ ਬੇਮਿਸਾਲ ਫ਼ਾਇਦੇ, ਦੂਰ ਹੋਣਗੀਆਂ ਇਹ ਬੀਮਾਰੀਆਂ
Wednesday, Nov 25, 2020 - 05:39 PM (IST)
ਜਲੰਧਰ (ਬਿਊਰੋ) - ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਮਸਾਲਿਆਂ ਦੇ ਰੂਪ 'ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਮੋਟੀ ਇਲਾਇਚੀ ਦੀ ਵਰਤੋਂ ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ 'ਚ ਮਦਦ ਕਰਦੀ ਹੈ।
ਖੰਘ ਤੋਂ ਮਿਲਦਾ ਹੈ ਆਰਾਮ
ਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ।
ਸਿਰ ਦਰਦ
ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
ਲਿਵਰ ਦੀ ਸਮੱਸਿਆ ਨੂੰ ਕਰੇ ਠੀਕ
ਵੱਡੀ ਇਲਾਇਚੀ ਨੂੰ ਰਾਈ 'ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।
ਮੂੰਹ ਦੇ ਛਾਲੇ ਦੂਰ
ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ 'ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ 'ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ - Tulsi Vivah 2020 : ਕਿਉਂ ਕੀਤਾ ਜਾਂਦਾ ਹੈ ‘ਤੁਲਸੀ ਦਾ ਵਿਆਹ’, ਜਾਣੋਂ ਸ਼ੁੱਭ ਮਹੂਰਤ ਅਤੇ ਪੂਜਾ ਦੀ ਵਿਧੀ
ਬਲੱਡ ਪ੍ਰੈਸ਼ਰ ਨੂੰ ਕਰਦੀ ਹੈ ਕਾਬੂ
ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਚਮਕਦਾਰ ਚਮੜੀ:
ਵੱਡੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ 'ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਵਾਲਾਂ ਲਈ ਫ਼ਾਇਦੇਮੰਦ
ਵੱਡੀ ਇਲਾਇਚੀ ਵਾਲਾਂ ਨੂੰ ਲੰਮਾ, ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨਾ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ਵਿਚ ਐਂਟੀਆਕਸੀਡੇਂਟ ਗੁਣ ਹੁੰਦੇ ਹਨ, ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ
ਗੈਸ ਤੇ ਉਲਟੀਆਂ ਤੋਂ ਰਾਹਤ
ਵੱਡੀ ਇਲਾਇਚੀ ਅਤੇ ਜਵੈਣ ਨੂੰ ਪਾਣੀ 'ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ 'ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
ਗਲੇ ਦੇ ਰੋਗ
ਮੋਟੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਪੜ੍ਹੋ ਇਹ ਵੀ ਖ਼ਬਰ - Beauty Tips : ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣੇ ਚਿਹਰੇ ਦੀ ਮਸਾਜ, ਹੋਵੇਗਾ ਫ਼ਾਇਦਾ
ਕੈਂਸਰ
ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।