ਗੁਣਾਂ ਨਾਲ ਭਰਪੂਰ ‘ਮਲਾਈ’ ਦੇ ਰੋਜ਼ਾਨਾ ਖਾਓ 2 ਚਮਚ, ਫਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

Tuesday, Sep 22, 2020 - 05:42 PM (IST)

ਗੁਣਾਂ ਨਾਲ ਭਰਪੂਰ ‘ਮਲਾਈ’ ਦੇ ਰੋਜ਼ਾਨਾ ਖਾਓ 2 ਚਮਚ, ਫਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

ਜਲੰਧਰ (ਬਿਊਟੀ) - ਮਲਾਈ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਕੁਝ ਲੋਕਾਂ ਨੂੰ ਇਸ ਦਾ ਸਵਾਦ ਬੇਹੱਦ ਪਸੰਦ ਆਉਂਦਾ ਹੈ ਅਤੇ ਕਈ ਲੋਕ ਇਸ ਨੂੰ ਖਾਣ ਨਾਲ ਹੋਣ ਵਾਲੀ ਫੈਟ ਕਾਰਨ ਇਸ ਦਾ ਸੇਵਨ ਨਹੀਂ ਕਰਦੇ। ਕਹਿੰਦੇ ਹਨ ਕਿ ਮਲਾਈ ਖਾਣ ਨਾਲ ਹਮੇਸ਼ਾ ਭਾਰ ਵੱਧਦਾ ਹੈ ਪਰ ਇਹ ਗੱਲ ਗਲਤ ਹੈ। ਰੋਜ਼ ਇਕ ਜਾਂ ਦੋ ਚਮਚ ਮਲਾਈ ਖਾਣ ਨਾਲ ਭਾਰ ਘੱਟਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਮਲਾਈ ਸਕਿਨ ਨੂੰ ਖ਼ੂਬਸੂਰਤ ਬਣਾਉਣ 'ਚ ਵੀ ਬੇਹੱਦ ਲਾਭਕਾਰੀ ਹੁੰਦੀ ਹੈ। ਆਓ ਹੁਣ ਅਸੀਂ ਮਲਾਈ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣਦੇ ਹਾਂ...

ਕਾਲੇ ਧੱਬਿਆਂ ਤੋਂ ਰਾਹਤ
ਮਲਾਈ ਤਵਚਾ ਦੀ ਰੰਗਤ ਨੂੰ ਨਿਖਾਰਦੀ ਹੈ। ਮਲਾਈ 'ਚ ਮੌਜੂਦ ਲੈਕਟਿਕ ਐਸਿਡ ਸਕਿਨ 'ਤੇ ਮੌਜੂਦ ਟੇਨਿੰਗ ਨੂੰ ਦੂਰ ਕਰਕੇ ਸਕਿਨ ਨੂੰ ਕੁਦਰਤੀ ਤਰੀਕੇ ਤੋਂ ਨਿਖਾਰਦੀ ਹੈ। ਕਈ ਲੋਕਾਂ ਦੇ ਚਿਹਰੇ 'ਤੇ ਕਾਲੇ ਧੱਬੇ ਹੋ ਜਾਂਦੇ ਹਨ, ਜਿਨ੍ਹਾਂ 'ਤੇ ਕਈ ਵਾਰ ਮਹਿੰਗੀਆਂ ਕਰੀਮਾਂ ਵੀ ਅਸਰ ਨਹੀਂ ਕਰਦੀਆਂ। ਇਨ੍ਹਾਂ ਕਾਲੇ ਧੱਬਿਆਂ 'ਤੇ ਮਲਾਈ ਲਗਾ ਕੇ ਕੁਝ ਦੇਰ ਲਈ ਛੱਡ ਦਿਓ ਅਤੇ ਬਾਅਦ 'ਚ ਕਿਸੇ ਕੱਪੜੇ ਨਾਲ ਸਾਫ ਕਰ ਲਓ। ਅਜਿਹਾ ਰੋਜ਼ ਕਰਨ ਨਾਲ ਧੱਬੇ ਸਾਫ ਹੋ ਜਾਣਗੇ।

PunjabKesari

ਚਿਹਰੇ 'ਤੇ ਨਿਖਾਰ
ਮਲਾਈ ਸਕਿਨ ਨੂੰ ਮਾਇਸਚਰਾਈਜ਼ ਹੀ ਨਹੀਂ ਕਰਦੀ, ਸਗੋਂ ਇਸ ਨਾਲ ਚਿਹਰੇ 'ਤੇ ਨਿਖਾਰ ਵੀ ਆਉਂਦਾ ਹੈ। ਮਲਾਈ 'ਚ ਥੋੜ੍ਹਾ ਜਿਹਾ ਸ਼ਹਿਦ ਮਿਕਸ ਕਰਕੇ ਚਿਹਰੇ 'ਤੇ ਲਗਾਓ। ਅਜਿਹਾ ਕਰਨ ਨਾਲ ਤੁਹਾਡੀ ਸਕਿਨ 'ਤੇ ਚਮਕ ਆ ਜਾਵੇਗੀ।

ਚਿਹਰੇ ਦੇ ਡੈਮੇਜ ਟਿਸ਼ੂ  
ਮਲਾਈ ਚਿਹਰੇ ਦੇ ਲਈ ਵਧੀਆ ਮਾਇਸਚਰਾਈਜ਼ਰ ਦੇ ਤੌਰ 'ਤੇ ਕੰਮ ਕਰਦੀ ਹੈ। ਚਿਹਰੇ 'ਤੇ ਕੁਝ ਸਮਾਂ ਮਲਾਈ ਨਾਲ ਮਸਾਜ ਕਰਨ ਨਾਲ ਸਕਿਨ ਦੇ ਡੈਮੇਜ ਟਿਸ਼ੂ ਰਿਪੇਅਰ ਹੋ ਜਾਂਦੇ ਹਨ, ਜਿਸ ਨਾਲ ਸਕਿਨ ਹੈਲਦੀ ਬਣਦੀ ਹੈ।

ਪੜ੍ਹੋ ਇਹ ਵੀ ਖਬਰ - Health Tips: ਸ਼ੂਗਰ ਨੂੰ ਕਾਬੂ ਕਰਨ ’ਚ ਤੁਹਾਡੀ ਮਦਦ ਕਰਨਗੀਆਂ ਇਹ 8 ਚੀਜ਼ਾਂ

ਦਿਲ ਨੂੰ ਰੱਖੇ ਸਿਹਤਮੰਦ
ਮਲਾਈ 'ਚ ਸੈਚੁਰੇਟਿਡ ਫੈਟ ਹੁੰਦੀ ਹੈ, ਜਿਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ। ਇਹ ਤੁਹਾਨੂੰ ਦਿਲ ਨਾਲ ਸਬੰਧਿਤ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾ ਕੇ ਰੱਖਦਾ ਹੈ। ਦਿਲ ਨਾਲ ਜੁੜੀਆਂ ਸਮੱਸਿਆਵਾਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਮਲਾਈ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਲਾਭ ਹੋਵੇਗਾ।

ਪੜ੍ਹੋ ਇਹ ਵੀ ਖਬਰ - Health Tips: ਕੀ ਤੁਹਾਨੂੰ ਵੀ ਦੁਪਹਿਰ ਦੇ ਸਮੇਂ ਹੈ ‘ਸੌਣ ਦੀ ਆਦਤ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ
ਮਲਾਈ 'ਚ ਵਿਟਾਮਿਨ 'ਏ' ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਠੀਕ ਰੱਖਣ 'ਚ ਤੁਹਾਡੀ ਮਦਦ ਕਰਦਾ ਹੈ। ਬੱਚਿਆਂ ਨੂੰ ਰੋਜ਼ਾਨਾ ਮਲਾਈ ਦਾ ਸੇਵਨ ਕਰਨਾ ਚਾਹੀਦਾ ਹੈ।

ਪੜ੍ਹੋ ਇਹ ਵੀ ਖਬਰ - Beauty Tips: ਚਿੱਟੇ ਵਾਲਾਂ ਦੀ ਸਮੱਸਿਆ ਤੋਂ ਹੋ ਤੁਸੀਂ ਪਰੇਸ਼ਾਨ ਤਾਂ ਮਹਿੰਦੀ ’ਚ ਪਾ ਕੇ ਲਗਾਓ ਇਹ ਚੀਜ਼

ਝੁਰੜੀਆਂ ਤੋਂ ਛੁਟਕਾਰਾ
ਜੇਕਰ ਤੁਸੀਂ ਝੁਰੜੀਆਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਮਲਾਈ ਦੀ ਵਰਤੋਂ ਕਰੋ। ਦੁੱਧ ਦੀ ਮਲਾਈ ਚਿਹਰੇ ‘ਤੇ ਲਗਾਉਣ ਨਾਲ ਚਮੜੀ ਵਿੱਚ ਚਮਕ ਆਉਂਦੀ ਹੈ, ਝੁਰੜੀਆਂ ਤੋਂ ਛੁਟਕਾਰਾ ਮਿਲਦਾ ਹੈ।

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਸਾਰਾ ਦਿਨ ਥਕਾਵਟ ਤੇ ਕਮਜ਼ੋਰੀ ਹੁੰਦੀ ਹੈ ਮਹਿਸੂਸ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਭਾਰ ਘੱਟ ਕਰਦਾ
ਮਲਾਈ ‘ਚ ਫੈਟੀ ਐਸਿਡ ਹੁੰਦੇ ਹਨ। ਇਹ ਸਰੀਰ ਫੈਟ ਨੂੰ ਬਰਨ ਕਰਦੇ ਹਨ ਅਤੇ ਭਾਰ ਘੱਟ ਕਰਨ ‘ਚ ਮਦਦ ਕਰਦੇ ਹਨ।

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ

PunjabKesari


author

rajwinder kaur

Content Editor

Related News