ਗਰਮੀਆਂ ''ਚ ਸਿਹਤ ਲਈ ਫ਼ਾਇਦੇਮੰਦ ਹੁੰਦੈ ''ਅੰਬ'', ਖਾਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਮਿਲਗੀ ਨਿਜ਼ਾਤ
Wednesday, Jun 05, 2024 - 12:09 PM (IST)
ਜਲੰਧਰ - ਗਰਮੀਆਂ ਦਾ ਮੌਸਮ ਆਉਂਦੇ ਸਾਰ ਹੀ ਅੰਬ ਬਾਜ਼ਾਰ ਵਿਚ ਆਉਣਾ ਸ਼ੁਰੂ ਹੋ ਜਾਂਦਾ ਹੈ। ਅੰਬ ਖਾਣ ਵਿਚ ਸੁਆਦ ਹੋਣ ਦੇ ਨਾਲ-ਨਾਲ ਸਾਡੀ ਸਿਹਤ ਨੂੰ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ। ਅੰਬ ਵਧੇਰੇ ਲੋਕਾਂ ਦੀ ਪਹਿਲੀ ਪਸੰਦ ਹੈ। ਅੰਬ ਨੂੰ ਲੋਕ ਬਹੁਤ ਮਜੇ ਨਾਲ ਖਾਣਾ ਪਸੰਦ ਕਰਦੇ ਹਨ। ਅੰਬ ਵਿਟਾਮਿਨ, ਪ੍ਰੋਟੀਨ, ਕਾਰਬੋਹਾਈਡਰੇਟ, ਕੈਲਸ਼ੀਅਮ, ਆਇਰਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਅੰਬ ਬਲੱਡ ਕਲੋਟਿੰਗ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ। ਅੰਬ ਤੋਂ ਕਈ ਤਰ੍ਹਾਂ ਦੀਆਂ ਚੀਜ਼ਾਂ ਬਣਾਈਆਂ ਜਾ ਸਕਦੀਆਂ ਹਨ ਜਿਵੇਂ ਅੰਬ ਦਾ ਰਸ, ਚਟਨੀ, ਅੰਬ ਪਾਪੜ, ਮੈਂਗੋਸ਼ੇਕ ਆਦਿ। ਅੰਬ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਬਾਰੇ ਆਓ ਜਾਣਦੇ ਹਾਂ....
1. ਪਾਚਨ ਕਿਰਿਆ ਠੀਕ ਰਹਿੰਦੀ ਹੈ
ਅੰਬ 'ਚ ਕੈਲੋਰੀ ਘੱਟ ਮਾਤਰਾ ਵਿੱਚ ਪਾਈ ਜਾਂਦੀ ਹੈ। ਰੋਜ਼ਾਨਾ ਇਕ ਅੰਬ ਖਾਣ ਨਾਲ ਤੁਹਾਡੀ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਸ ਤੋਂ ਇਲਾਵਾ ਅੰਬ 'ਚ ਚੰਗੀ ਮਾਤਰਾ ‘ਚ ਪਾਣੀ ਅਤੇ ਫਾਈਬਰ ਹੁੰਦਾ ਹੈ, ਜੋ ਬਦਹਜ਼ਮੀ, ਕਬਜ਼, ਦਸਤ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ।
2. ਇਮਿਊਨ ਸਿਸਟਮ
ਰੋਜ਼ਾਨਾ ਇੱਕ ਅੰਬ ਖਾਣ ਨਾਲ ਵਿਟਾਮਿਨ-ਏ ਦੀ ਪੂਰਤੀ ਹੁੰਦੀ ਹੈ। ਇਹ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਕਾਪਰ, ਫੋਲੇਟ, ਵਿਟਾਮਿਨ-ਈ ਅਤੇ ਵਿਟਾਮਿਨ-ਬੀ ਵਰਗੇ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ। ਇਹ ਸਾਡੇ ਇਮਿਊਨ ਸਿਸਟਮ ਨੂੰ ਵਧਾਉਣ ਦਾ ਕੰਮ ਕਰਦੇ ਹਨ।
3. ਚਮਕਦਾਰ ਚਮੜੀ
ਅੰਬ ਵਿੱਚ ਵਿਟਾਮਿਨ-ਸੀ ਅਤੇ ਵਿਟਾਮਿਨ-ਏ ਹੁੰਦਾ ਹੈ, ਜੋ ਚਮੜੀ ਦੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਹੀ ਮਾਤਰਾ 'ਚ ਅੰਬ ਖਾਓਗੇ ਤਾਂ ਕੁਝ ਹੀ ਦਿਨਾਂ 'ਚ ਤੁਹਾਡੀ ਚਮੜੀ ਤੋਂ ਦਾਗ-ਧੱਬੇ ਖ਼ਤਮ ਹੋ ਜਾਣਗੇ। ਲੱਗਦਾ ਹੈ ਕਿ ਉਮਰ ਮੁੱਕ ਗਈ ਹੈ।
4. ਅੰਬ ਦਿਲ ਲਈ ਚੰਗਾ ਹੁੰਦਾ ਹੈ
ਫਲਾਂ ਦਾ ਰਾਜਾ ਅੰਬ ਸਾਨੂੰ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਅੰਬ ਵਿੱਚ ਫਾਈਬਰ, ਪੋਟਾਸ਼ੀਅਮ ਅਤੇ ਕਈ ਵਿਟਾਮਿਨ ਪਾਏ ਜਾਂਦੇ ਹਨ, ਜੋ ਸਾਡੀਆਂ ਧਮਨੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਤੋਂ ਬਚਾਉਂਦੇ ਹਨ। ਪੌਲੀਫੇਨੋਲ, ਬਾਇਓਐਕਟਿਵ ਹੋਣ ਕਾਰਨ ਇਹ ਦਿਲ ਦੀ ਸਿਹਤ ਲਈ ਬਹੁਤ ਵਧੀਆ ਹੈ।
5. ਭਾਰ ਘੱਟ ਕਰਦਾ
ਅੰਬ ਦਾ ਸੇਵਨ ਕਰਕੇ ਲੋਕ ਆਪਣਾ ਭਾਰ ਘੱਟ ਕਰ ਸਕਦੇ ਹਨ। ਅੰਬ ਦੇ ਛਿਲਕੇ ਵਿੱਚ ਫਾਈਟੋਕੈਮੀਕਲ ਹੁੰਦਾ ਹੈ, ਜੋ ਇੱਕ ਕੁਦਰਤੀ ਫੈਟ ਬਰਨਰ ਹੈ। ਅੰਬ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜਿਸ ਨਾਲ ਤੁਹਾਡਾ ਢਿੱਡ ਭਰਿਆ ਹੋਇਆ ਰਹਿੰਦਾ ਹੈ। ਜਦੋਂ ਤੁਸੀਂ ਉੱਚ ਫਾਈਬਰ ਵਾਲੇ ਫਲ ਜਾਂ ਸਬਜ਼ੀਆਂ ਖਾਂਦੇ ਹੋ, ਤਾਂ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ, ਜੋ ਤੁਹਾਨੂੰ ਜ਼ਿਆਦਾ ਖਾਣ ਅਤੇ ਸਨੈਕ ਕਰਨ ਤੋਂ ਰੋਕਦਾ ਹੈ।
6. ਦਿਲ ਦੀਆਂ ਸਮੱਸਿਆਵਾਂ ਦੂਰ
ਅੰਬ ਦੇ ਸੇਵਨ ਨਾਲ ਕਾਰਡੀਓਵੈਸਕੁਲਰ ਸਿਸਟਮ ਵਧੀਆ ਕੰਮ ਕਰਦਾ ਹੈ। ਇਸ 'ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਠੀਕ ਕਰਦਾ ਹੈ ਅਤੇ ਪਲਸ ਰੇਟ ਨੂੰ ਨਾਰਮਲ ਰੱਖਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
7. ਬਲੱਡ ਪ੍ਰੈਸ਼ਰ
ਅੰਬ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ। ਅੰਬ 'ਚ ਮੌਜੂਦ ਮੈਗਨੀਸ਼ੀਅਮ ਥਾਇਰਾਇਡ ਨਾਲ ਜੁੜੀਆਂ ਸਮੱਸਿਆਵਾਂ 'ਚ ਵੀ ਫ਼ਾਇਦੇਮੰਦ ਹੁੰਦਾ ਹੈ।