Health : ਜੇ ਤੁਹਾਨੂੰ ਵੀ ਹੈ ‘ਮਾਈਗ੍ਰੇਨ’ ਦੀ ਸਮੱਸਿਆ ਤਾਂ ਇਹ ਹੋ ਸਕਦੈ ਉਸ ਦਾ ‘ਰਾਮਬਾਣ ਇਲਾਜ਼’
Friday, Nov 20, 2020 - 12:54 PM (IST)
ਜਲੰਧਰ (ਬਿਊਰੋ) - ਭੱਜ ਦੌੜ ਅਤੇ ਤਣਾਅ ਨਾਲ ਭਰੀ ਇਸ ਜ਼ਿੰਦਗੀ ਵਿਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਸਿਰ ਵਿਚ ਦਰਦ ਹੋਣ ਦੀ ਸ਼ਿਕਾਇਤ ਰਹਿੰਦੀ ਹੈ। ਜੇਕਰ ਇਹ ਪਰੇਸ਼ਾਨੀ ਵਾਰ-ਵਾਰ ਹੋਵੇ ਤਾਂ ਇਹ ਮਾਈਗ੍ਰੇਨ ਦਾ ਰੂਪ ਲੈ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ ‘ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ ਵਿਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਘੰਟਿਆਂ ਤੱਕ ਬਣਿਆ ਰਹਿੰਦਾ ਹੈ। ਜਿਵੇਂ ਤੁਸੀਂ ਇੱਕੋ ਜਿਹੇ ਹਾਲਤ ‘ਚ ਇੱਕਦਮ ਤਣਾਅ ਭਰੇ ਮਾਹੌਲ ਵਿਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡਪ੍ਰੈਸ਼ਰ ਉਸੇ ਸਮੇਂ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿਚ ਆਪਣੀ ਮਰਜ਼ੀ ਨਾਲ ਕੋਈ ਵੀ ਪੇਨ ਕਿਲਰ ਲੈਣ ਦੀ ਥਾਂ ਡਾਕਟਰੀ ਜਾਂਚ ਕਰਵਾਓ। ਇਸ ਲਈ ਅੱਜ ਅਸੀਂ ਤੁਹਾਨੂੰ ਮਾਈਗ੍ਰੇਨ ਤੋਂ ਬਚਣ ਲਈ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ…
ਸ਼ੁੱਧ ਦੇਸੀ ਘਿਓ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ ਵਿਚ ਪਾਓ। ਇਸ ਨਾਲ ਤੁਹਾਨੂੰ ਇਸ ਦੇ ਦਰਦ ਤੋਂ ਰਾਹਤ ਮਿਲੇਗੀ।
ਲੌਂਗ ਪਾਊਡਰ ਅਤੇ ਨਮਕ
ਜੇਕਰ ਸਿਰ ਵਿਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਪਾਊਡਰ ਅਤੇ ਨਮਕ ਮਿਲਾ ਕੇ ਦੁਧ ਨਾਲ ਮਿਲਾ ਕੇ ਪਿਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਝੱਟ ਨਾਲ ਗਾਇਬ ਹੋ ਜਾਵੇਗਾ।
ਪੜ੍ਹੋ ਇਹ ਵੀ ਖਬਰ - Health Tips: ਬਿਸਤਰੇ ’ਤੇ ਬੈਠ ਕੇ ਖਾਣਾ ਖਾਣ ਦੀ ਤੁਹਾਨੂੰ ਵੀ ਹੈ ਆਦਤ, ਤਾਂ ਹੋ ਸਕਦੈ ਨੁਕਸਾਨ
ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਨਾਲ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ ਇਸ ਨਾਲ ਤੁਹਾਡਾ ਦਰਦ ਮਿੰਟਾਂ ਵਿਚ ਗ਼ਾਇਬ ਹੋ ਜਾਵੇਗਾ।
ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ’ਤੇ ਪਏ ਪੁਰਾਣੇ ਜ਼ਖਮਾਂ ਦੇ ਨਿਸ਼ਾਨਾਂ ਨੂੰ ਛੁਪਾਉਣ ਲਈ ਅਪਣਾਓ ਇਹ ਤਰੀਕੇ, ਹੋਣਗੇ ਫ਼ਾਇਦੇ
ਸੇਬ ਦਾ ਸੇਵਨ
ਰੋਜ਼ ਸਵੇਰੇ ਖਾਲੀ ਪੇਟ ਸੇਬ ਦਾ ਸੇਵਨ ਕਰੋ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫੀ ਅਸਰਦਾਰ ਤਰੀਕਾ ਹੈ।
ਨਿੰਬੂ ਦੇ ਛਿਲਕੇ
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ ‘ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।
ਪੜ੍ਹੋ ਇਹ ਵੀ ਖਬਰ - Beauty Tips : 20 ਮਿੰਟਾਂ ''ਚ ਇਸ ਤਰੀਕੇ ਨਾਲ ਦੂਰ ਕਰੋ ਆਪਣੀ ‘ਗਰਦਨ ਦਾ ਕਾਲਾਪਣ’
ਖੀਰੇ ਦੀ ਸਲਾਈਸ
ਖੀਰੇ ਦੀ ਸਲਾਈਸ ਨੂੰ ਸਿਰ ‘ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਆਰਾਮ ਮਿਲੇਗਾ।
ਅਦਰਕ ਦਾ ਰਸ ਅਤੇ ਸ਼ਹਿਦ
1 ਚੱਮਚ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ ‘ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ ਵਿਚ ਸੇਵਨ ਮਾਈਗ੍ਰੇਨ ਵਿਚ ਰਾਹਤ ਦਵਾਉਂਦਾ ਹੈ।
ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ