ਪ੍ਰਸ਼ਾਦ ਵਜੋਂ ਖਾਧੀ ਜਾਂਦੀ ਮਿਸ਼ਰੀ 'ਚ ਲੁਕੇ ਹਨ ਗੁਣਾਂ ਦੇ ਖਜ਼ਾਨੇ, ਜਾਣੋ ਕਿਉਂ ਖਾਣੀ ਹੈ ਜ਼ਰੂਰੀ

07/16/2020 5:01:02 PM

ਜਲੰਧਰ - ਗੁਣਾਂ ਦੇ ਖਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ 'ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਕਈ ਲੋਕ ਅਜਿਹੇ ਵੀ ਹਨ, ਜੋ ਮਿਸ਼ਰੀ ਦੀ ਵਰਤੋਂ ਮਾਊਥ ਫ੍ਰੈਸ਼ਨਰ ਦੇ ਤੌਰ 'ਤੇ ਕਰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ। ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਨੂੰ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖਰਾਬ ਹੋਣ ਦੀ ਸੂਰਤ ‘ਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਗਰਮੀਆਂ ‘ਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।

ਮਿਸ਼ਰੀ ਖਾਣ ਨਾਲ ਹੋਣ ਵਾਲੇ ਫਾਇਦੇ...

1. ਮੂੰਹ ਦੇ ਛਾਲੇ
ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

2. ਲੂ ਲੱਗਣ ਤੋਂ ਬਚਾਏ
ਮਿਸ਼ਰੀ 'ਚ ਮਿਠਾਸ ਅਤੇ ਠੰਡਕ ਦੋਹਾਂ ਦੇ ਹੀ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ 'ਚ ਸ਼ਰਬਤ 'ਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ 'ਚ ਸਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੁਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ ਕਿਉਂਕਿ ਇਹ ਗਲੂਕੋਜ਼ ਦੇ ਰੂਪ 'ਚ ਸਰੀਰ ਨੂੰ ਊਰਜਾ ਦਿੰਦਾ ਹੈ।

3. ਖੂਨ ਦੀ ਕਮੀ
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ। ਜਿਸ ਨਾਲ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

4. ਨਕਸੀਰ
ਨਕਸੀਰ ਫੱਟਣ 'ਤੇ ਮਿਸ਼ਰੀ ਨੂੰ ਪਾਣੀ 'ਚ ਮਿਲਾਕੇ ਸੁੰਘਣ ਨਾਲ ਆਰਾਮ ਮਿਲਦਾ ਹੈ।

5. ਗਲੇ ਦੀ ਖਾਰਸ਼ ਅਤੇ ਖਾਂਸੀ
ਖਾਂਸੀ ਜਾਂ ਗਲਾ ਖਰਾਬ ਹੋਣ ਵਾਲੀ ਹਾਲਤ 'ਚ ਮਿਸ਼ਰੀ ਦੀ ਵਰਤੋ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ 'ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ 'ਚ ਖਾਂਸੀ ਦੂਰ ਹੋ ਜਾਵੇਗੀ।

6. ਅੱਖਾਂ ਅਤੇ ਸਿਰ ਦੀ ਕਮਜ਼ੋਰੀ
ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਸ਼ਿਕਾਅਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ। ਫਿਰ ਇਸ ਪਾਊਡਰ ਨੂੰ ਸਵੇਰੇ ਸ਼ਾਮ ਗਰਮ ਦੁੱਧ ਦੇ ਨਾਲ ਲਓ। 

7. ਹੱਥਾਂ ਜਾਂ ਪੈਰਾਂ 'ਚ ਜਲਣ
ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਮਿਲਾਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ। 

ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਇਲ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ

8. ਥਕਾਵਟ ਅਤੇ ਕਮਜ਼ੋਰੀ ਨੂੰ ਕਰੇ ਦੂਰ
ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਬਿਨ੍ਹਾਂ ਕੁਝ ਕੀਤੇ ਥਕਾਨ ਮਹਿਸੂਸ ਹੁੰਦੀ ਹੈ, ਕਮਜ਼ੋਰੀ ਮਹਿਸੂਸ ਹੁੰਦੀ ਹੈ। ਕਈ ਲੋਕਾਂ ਨੂੰ ਚੱਕਰ ਵੀ ਆਉਂਦੇ ਹਨ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਗੁਜਰ ਰਹੇ ਹੋ ਤਾਂ ਰੋਜ਼ਾਨਾ ਮਿਸ਼ਰੀ ਦਾ ਸੇਵਨ ਜ਼ਰੂਰ ਕਰੋ।

9. ਪਾਚਣ ਕਿਰਿਆ ਰਹਿੰਦੀ ਹੈ ਬਿਹਤਰ
ਮਿਸ਼ਰੀ ਦਾ ਸੇਵਨ ਕਰਨ ਨਾਲ ਪਾਚਣ ਕਿਰਿਆ ਬਿਹਤਰ ਹੁੰਦੀ ਹੈ। ਮਿਸ਼ਰੀ 'ਚ ਡਾਇਜੇਸਟਿਵ ਗੁਣ ਮੌਜੂਦ ਹੁੰਦੇ ਹਨ, ਜਿਸ ਨਾਲ ਖਾਣਾ ਜਲਦੀ ਅਤੇ ਆਸਾਨੀ ਨਾਲ ਪਚ ਜਾਂਦਾ ਹੈ। ਇਸ ਲਈ ਭੋਜਨ ਖਾਣ ਤੋਂ ਬਾਅਦ ਮਿਸ਼ਰੀ ਦਾ ਸੇਵਨ ਜ਼ਰੂਰ ਕਰੋ।

ਕੀ ਤੁਸੀਂ ਕਦੇ ਸੋਚਿਆ ਹੈ ਆਲੂ ਦੀਆਂ ਛਿੱਲਾਂ ਦੀ ਵਰਤੋਂ ਨਾਲ ਹੁੰਦੇ ਹਨ ਇਹ ਫ਼ਾਇਦੇ

ਚਾਕਲੇਟ ਖਾਣ ਨਾਲ ਕਈ ਬੀਮਾਰੀਆਂ ਤੋਂ ਮਿਲਦੀ ਹੈ ਨਿਜ਼ਾਤ, ਆਓ ਜਾਣੀਏ ਕਿਵੇਂ

rajwinder kaur

This news is Content Editor rajwinder kaur