ਸਿਰ ਦਰਦ ਤੇ ਮੂੰਹ ਦੇ ਛਾਲਿਆਂ ਤੋਂ ਨਿਜ਼ਾਤ ਦਿਵਾਉਂਦੀ ਹੈ ‘ਮਿਸ਼ਰੀ’,ਇਨ੍ਹਾਂ ਰੋਗਾਂ ਤੋਂ ਵੀ ਮਿਲੇਗਾ ਛੁਟਕਾਰਾ

Friday, Jan 29, 2021 - 06:02 PM (IST)

ਸਿਰ ਦਰਦ ਤੇ ਮੂੰਹ ਦੇ ਛਾਲਿਆਂ ਤੋਂ ਨਿਜ਼ਾਤ ਦਿਵਾਉਂਦੀ ਹੈ ‘ਮਿਸ਼ਰੀ’,ਇਨ੍ਹਾਂ ਰੋਗਾਂ ਤੋਂ ਵੀ ਮਿਲੇਗਾ ਛੁਟਕਾਰਾ

ਜਲੰਧਰ (ਬਿਊਰੋ) - ਗੁਣਾਂ ਦੇ ਖਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ 'ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ। ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਨੂੰ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖਰਾਬ ਹੋਣ ਦੀ ਸੂਰਤ ‘ਚ ਹੁੰਦੇ ਤੇਜ਼ ਦਰਦ ਤੋਂ ਰਾਹਤ ਮਿਲਦੀ ਹੈ। ਗਰਮੀਆਂ ‘ਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।

ਮਿਸ਼ਰੀ ਖਾਣ ਨਾਲ ਹੋਣ ਵਾਲੇ ਫ਼ਾਇਦੇ...

1. ਗਲੇ ਦੀ ਖਾਰਸ਼ ਅਤੇ ਖਾਂਸੀ
ਖਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ 'ਚ ਮਿਸ਼ਰੀ ਦੀ ਵਰਤੋ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖ਼ਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ 'ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ 'ਚ ਖਾਂਸੀ ਦੂਰ ਹੋ ਜਾਵੇਗੀ।

2. ਲੂ ਲੱਗਣ ਤੋਂ ਬਚਾਏ
ਮਿਸ਼ਰੀ 'ਚ ਮਿਠਾਸ ਅਤੇ ਠੰਡਕ ਦੋਹਾਂ ਦੇ ਗੁਣ ਹੁੰਦੇ ਹਨ। ਇਸ ਲਈ ਬਹੁਤ ਜ਼ਿਆਦਾ ਗਰਮੀ 'ਚ ਸ਼ਰਬਤ 'ਚ ਇਸ ਨੂੰ ਘੋਲ ਕੇ ਪੀਣ ਨਾਲ ਲੂ ਲਗਣ ਤੋਂ ਬਚਾਅ ਹੁੰਦਾ ਹੈ। ਇਸ ਨਾਲ ਸਰੀਰ 'ਚ ਸਫੂਰਤੀ ਦਾ ਅਹਿਸਾਸ ਹੁੰਦਾ ਹੈ ਅਤੇ ਕੁਝ ਦੇਰ ਲਈ ਗਰਮੀ ਤੋਂ ਰਾਹਤ ਮਿਲਦੀ ਹੈ, ਕਿਉਂਕਿ ਇਹ ਗਲੂਕੋਜ਼ ਦੇ ਰੂਪ 'ਚ ਸਰੀਰ ਨੂੰ ਊਰਜਾ ਦਿੰਦਾ ਹੈ।

PunjabKesari

3. ਮੂੰਹ ਦੇ ਛਾਲੇ
ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

4. ਨਕਸੀਰ
ਜੇਕਰ ਤੁਹਾਡੀ ਨਕਸੀਰ ਫੱਟਦੀ ਹੈ ਤਾਂ ਤੁਸੀਂ ਮਿਸ਼ਰੀ ਨੂੰ ਪਾਣੀ 'ਚ ਮਿਲਾਕੇ ਸੁੰਘ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਨੂੰ ਜ਼ਰੂਰ ਆਰਾਮ ਮਿਲੇਗਾ।

5. ਖੂਨ ਦੀ ਕਮੀ
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ।ਇਸ ਨਾਲ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਭਾਰ ਘੱਟ ਕਰਨ ਦੇ ਚਾਹਵਾਨ ਲੋਕ ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਬਣਾ ਕੇ ਰੱਖਣ ਦੂਰੀ, ਘਟੇਗੀ ਚਰਬੀ

PunjabKesari

6. ਹੱਥਾਂ ਜਾਂ ਪੈਰਾਂ 'ਚ ਜਲਣ
ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਮਿਲਾਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health tips : ‘ਸ਼ੂਗਰ’ ਦੇ ਮਰੀਜ਼ ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਲਈ ਬਣਾ ਕੇ ਰੱਖਣ ਦੂਰੀ, ਨਹੀਂ ਤਾਂ ਹੋ ਸਕਦੈ ਨੁਕਸਾਨ

7. ਅੱਖਾਂ ਅਤੇ ਸਿਰ ਦੀ ਕਮਜ਼ੋਰੀ
ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਸ਼ਿਕਾਅਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ। ਫਿਰ ਇਸ ਪਾਊਡਰ ਨੂੰ ਸਵੇਰੇ ਸ਼ਾਮ ਗਰਮ ਦੁੱਧ ਦੇ ਨਾਲ ਲਓ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

8. ਇਮਿਊਨਟੀ ਵਧਾਓ
ਮਿਸ਼ਰੀ ਖਾਣ ਵਿਚ ਸੁਆਦ ਹੁੰਦੀ ਹੈ ਅਤੇ ਮੂਡ ਨੂੰ ਸਹੀ ਰੱਖਣ ਵਿਚ ਮਦਦ ਕਰਦੀ ਹੈ। ਇਸਦੇ ਸੇਵਨ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ ਨਾਲ ਹੀ ਬੀਮਾਰੀਆਂ ਤੋਂ ਵੀ ਬਚਾਅ ਰਹਿੰਦਾ ਹੈ। ਜੇਕਰ ਤੁਸੀਂ ਚਾਹੋ ਤਾਂ ਇਸ ਨਾਲ ਤੁਸੀਂ ਥੋੜ੍ਹੀ ਜਿਹੀ ਸੌਫ਼ ਵੀ ਖਾ ਸਕਦੇ ਹੋ।

PunjabKesari

9. ਪਾਚਣ ਸ਼ਕਤੀ
ਹਰ ਰੋਜ਼ ਖਾਣਾ ਖਾਣ ਤੋਂ ਬਾਅਦ ਥੋੜੀ ਜਿਹੀ ਮਿਸ਼ਰੀ ਖਾਣਾ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ ਅਤੇ ਪਾਚਕ ਗੁਣ ਪਾਏ ਜਾਂਦੇ ਹਨ। ਇਸ ਸਥਿਤੀ ਵਿੱਚ ਇਹ ਭੋਜਨ ਨੂੰ ਛੇਤੀ ਹਜ਼ਮ ਕਰਦੀ ਹੈ ਅਤੇ ਪਾਚਨ ਸ਼ਕਤੀ ਨੂੰ ਮਜ਼ਬੂਤ ਬਣਾਉਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

10. ਸਰਦੀ-ਜ਼ੁਕਾਮ
ਮਿਸ਼ਰੀ ਦਾ ਪਾਊਡਰ ਬਣਾ ਕੇ ਉਸ ਵਿੱਚ ਥੋੜੀ ਜਿਹੀ ਕੁਝ ਕਾਲੀ ਮਿਰਚ ਦਾ ਪਾਊਡਰ ਅਤੇ ਘਿਓ ਮਿਲਾਓ। ਇਸ ਦਾ ਸੇਵਨ ਸੌਣ ਤੋਂ ਪਹਿਲਾਂ ਕਰੋ। ਇਹ ਆਮ ਸਰਦੀ, ਖੰਘ ਅਤੇ ਜ਼ੁਕਾਮ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਕਾਲੀ ਮਿਰਚ ਅਤੇ ਮਿਸ਼ਰੀ ਦਾ ਪਾਊਡਰ ਕੋਸੇ ਪਾਣੀ ਦੇ ਨਾਲ ਸੇਵਨ ਕਰਨਾ ਖੰਘ ਵਿਚ ਲਾਭਕਾਰੀ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

PunjabKesari


author

rajwinder kaur

Content Editor

Related News