ਮੋਟਾਪਾ ਹੀ ਨਹੀਂ ਕਈ ਬੀਮਾਰੀਆਂ ਨੂੰ ਵੀ ਦੂਰ ਕਰਦਾ ਹੈ ''ਹਲਦੀ ਵਾਲਾ ਪਾਣੀ''

10/18/2019 4:19:52 PM

ਜਲੰਧਰ (ਬਿਊਰੋ) : ਸਵੇਰੇ ਖਾਲੀ ਪੇਟ ਪਾਣੀ ਪੀਣ ਦੇ ਫਾਇਦਿਆਂ ਬਾਰੇ ਤਾਂ ਤੁਸੀਂ ਜਾਣਦੇ ਹੋਵੋਗੇ। ਕੁਝ ਲੋਕ ਖਾਲੀ ਪੇਟ ਸ਼ਹਿਦ ਅਤੇ ਨਿੰਬੂ ਵਾਲਾ ਪਾਣੀ ਪੀਂਦੇ ਹਨ ਤਾਂ ਜੋ ਪੇਟ ਅਤੇ ਮੋਟਾਪੇ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਇਸ 'ਚ ਥੋੜੀ ਜਿਹੀ ਹਲਦੀ ਮਿਲਾ ਦਿੱਤੀ ਜਾਵੇ ਤਾਂ ਤੁਸੀਂ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਸਰੀਰ ਨੂੰ ਸਿਹਤਮੰਦ ਬਣਾਉਣ 'ਚ ਹਲਦੀ ਕਾਫੀ ਸਹਾਈ ਹੈ। ਰੋਜ਼ਾਨਾ ਹਲਦੀ ਵਾਲਾ ਪਾਣੀ ਨਾਲ ਹਾਜਮਾ ਠੀਕ ਰਹਿੰਦਾ ਹੈ ਅਤੇ ਜੋੜਾਂ 'ਚ ਹੋਣ ਵਾਲਾ ਦਰਦ ਠੀਕ ਹੋ ਜਾਂਦਾ ਹੈ। ਨਿਰੋਗ ਰਹਿਣ ਲਈ ਹਲਦੀ ਵਾਲਾ ਪਾਣੀ ਪੀਣਾ ਚਾਹੀਦਾ ਹੈ। ਆਓ ਜਾਣਦੇ ਹਾਂ ਹਲਦੀ ਵਾਲਾ ਪਾਣੀ ਪੀਣ ਦੇ ਫਾਇਦਿਆਂ ਬਾਰੇ :-

ਹਲਦੀ ਦਾ ਪਾਣੀ ਪੀਣ ਦਾ ਤਰੀਕਾ
ਇਕ ਗਲਾਸ ਗੁਣਗੁਣੇ ਪਾਣੀ 'ਚ ਅੱਧੇ ਨਿੰਬੂ ਦਾ ਰਸ, ਸ਼ਹਿਦ ਅਤੇ ਅੱਧਾ ਛੋਟਾ ਚਮਚ ਹਲਦੀ ਦਾ ਪਾਊਡਰ ਮਿਲਾ ਕੇ ਰੋਜ਼ਾਨਾ ਪੀਓ।

ਇਹ ਹਨ ਹਲਦੀ ਵਾਲੇ ਪਾਣੀ ਪੀਣ ਦੇ ਫਾਇਦੇ :-

ਐਂਟੀਆਕਸੀਡੈਂਟ ਨਾਲ ਭਰਪੂਰ : ਹਲਦੀ ਬਹੁਤ ਹੀ ਵਧੀਆ ਐਂਟੀਆਕਸੀਡੈਂਟ ਹੈ, ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਐਲਰਜੀ ਅਤੇ ਬੀਮਾਰੀ ਨਾਲ ਲੜਨ ਦੀ ਸ਼ਕਤੀ ਆ ਜਾਂਦੀ ਹੈ।

ਕੈਂਸਰ ਨਾਲ ਲੜਨ 'ਚ ਸਹਾਈ : ਹਲਦੀ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨਾਲ ਲੜਨ 'ਚ ਮਦਦ ਕਰਦੀ ਹੈ।

ਪਾਚਨ ਕਿਰਿਆ ਰਹਿੰਦੀ ਹੈ ਤੰਦਰੁਸਤ : ਹਲਦੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਤੰਦਰੁਸਤ ਹੁੰਦੀ ਹੈ, ਜਿਸ ਨਾਲ ਤੁਸੀਂ ਆਸਾਨੀ ਨਾਲ ਕਿਸੇ ਵੀ ਖਾਣ ਵਾਲੀ ਚੀਜ਼ ਨੂੰ ਪਚਾਅ ਲੈਂਦੇ ਹੋ।

ਸੋਜ ਦੀ ਪ੍ਰੇਸ਼ਾਨੀ : ਸੋਜ ਦੀ ਪ੍ਰੇਸ਼ਾਨੀ ਹੋਵੇ ਤਾਂ ਜ਼ਿਆਦਾ ਹਲਦੀ ਦੀ ਵਰਤੋਂ ਕਰੋ। ਇਸ 'ਚ ਮੌਜੂਦ ਕਮਕਯੂਮਿਨ ਰਸਾਇਣ ਦਵਾਈ ਦਾ ਕੰਮ ਕਰਦਾ ਹੈ।

ਦਿਮਾਗ ਹੁੰਦਾ ਹੈ ਤੇਜ਼ : ਹਲਦੀ ਦਾ ਪਾਣੀ ਪੀਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਸ਼ਕਤੀ 'ਚ ਵੀ ਵਾਧਾ ਹੁੰਦਾ ਹੈ।

ਗਠੀਏ 'ਚ ਫਾਇਦੇਮੰਦ : ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫਾਇਦੇਮੰਦ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਰੋਜ਼ਾਨਾ ਹਲਦੀ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।

ਸ਼ੂਗਰ 'ਚ ਫਾਇਦੇਮੰਦ : ਹਲਦੀ 'ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ, ਜੋ ਸ਼ੂਗਰ ਦੇ ਰੋਗੀ ਲਈ ਬੇਹੱਦ ਲਾਭਕਾਰੀ ਹੈ।

ਅੰਦਰੂਨੀ ਸੱਟ ਨੂੰ ਕਰਦੀ ਹੈ ਜਲਦੀ ਠੀਕ : ਅੰਦਰੂਨੀ ਸੱਟ ਲੱਗਣ 'ਤੇ ਹਲਦੀ ਦਾ ਦੁੱਧ ਪੀਣ ਨਾਲ ਜ਼ਖਮ ਜਲਦੀ ਭਰ ਜਾਂਦਾ ਹੈ ਕਿਉਂਕਿ ਇਸ 'ਚ ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣਾਂ ਕਾਰਨ ਅੰਦਰੂਨੀ ਸੱਟਾਂ ਜਲਦੀ ਠੀਕ ਹੋ ਜਾਂਦੀਆਂ ਹਨ।

ਖੂਨ ਨੂੰ ਕਰੇ ਸਾਫ : ਹਲਦੀ ਵਾਲਾ ਪਾਣੀ ਪੀਣ ਨਾਲ ਖੂਨ ਸਾਫ ਹੁੰਦਾ ਹੈ, ਜਿਸ ਨਾਲ ਚਮੜੀ ਸਬੰਧੀ ਪ੍ਰੇਸ਼ਾਨੀਆਂ ਖਤਮ ਹੁੰਦੀਆਂ ਹਨ।

ਦਿਲ ਦੇ ਰੋਗ ਕਰੇ ਦੂਰ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਕੱਢੇ ਬਾਹਰ : ਇਸ ਪਾਣੀ ਨੂੰ ਲਗਾਤਾਰ ਪੀਂਦੇ ਰਹਿਣ ਨਾਲ ਕੋਲੇਸਟਰੌਲ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਸਬੰਧੀ ਬੀਮਾਰੀਆਂ ਨਹੀਂ ਹੁੰਦੀਆਂ। ਗਰਮ ਪਾਣੀ 'ਚ ਨਿੰਬੂ, ਹਲਦੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸਰੀਰ ਦੀ ਗੰਦਗੀ ਯੂਰਿਨ ਦੁਆਰਾ ਬਾਹਰ ਨਿਕਲ ਜਾਂਦੀ ਹੈ।