ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਨਾੜਾਂ ਸੁਗੜਨ ਸਣੇ ਹੋ ਸਕਦੇ ਨੇ ਇਹ ਰੋਗ
Monday, Aug 30, 2021 - 03:45 PM (IST)
ਜਲੰਧਰ (ਬਿਊਰੋ) - ਦਿਨ ਭਰ ਕੰਮ ਕਰਨ ਕਰਕੇ ਘਰ ਆਉਣ ਤੋਂ ਬਾਅਦ ਵੀ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਘਰ ਦੇ ਕੰਮ ਕਰਨ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਰਾਤ ਨੂੰ ਸਾਉਣ ਤੋਂ ਪਹਿਲਾਂ ਮੋਬਾਇਲ ਫੋਨ ਦਾ ਇਸਤੇਮਾਲ ਦੇਰ ਰਾਤ ਤੱਕ ਜ਼ਰੂਰ ਕਰਦੇ ਹਨ। ਅਜਿਹਾ ਕਰਨ ਨਾਲ ਤੁਹਾਡੀਆਂ ਅੱਖਾਂ ਖੁਸ਼ਕ ਹੋ ਜਾਂਦੀਆਂ ਹਨ ਤੇ ਸੋਜ ਦੀ ਸ਼ਿਕਾਇਤ ਰਹਿੰਦੀ ਹੈ। ਜਦੋਂ ਤੋਂ ਇੰਟਰਨੈੱਟ ਅਤੇ ਮੋਬਾਇਲ ਫੋਨ ਆਏ ਹਨ, ਉਦੋਂ ਤੋਂ ਲੋਕ ਇਨ੍ਹਾਂ ਦੀ ਵਰਤੋਂ ਜ਼ਿਆਦਾ ਕਰਨ ਲੱਗ ਪਏ ਹਨ। ਬੱਚੇ ਆਪਣਾ ਸਭ ਤੋਂ ਜ਼ਿਆਦਾ ਸਮਾਂ ਸਮਾਰਟਫੋਨ ’ਤੇ ਬਤੀਤ ਕਰਦੇ ਹਨ, ਚਾਹੇ ਉਹ ਕੰਮ ਕਰਕੇ, ਪੜ੍ਹਨ ਕਰਕੇ, ਖੇਡਣ ਕਰਕੇ ਜਾਂ ਟਾਇਮ ਪਾਸ ਕਰਨ ਨਾਲ। ਲੋੜ ਤੋਂ ਵੱਧ ਫੋਨ ਦੀ ਵਰਤੋਂ ਤੁਹਾਡੀ ਸਿਹਤ ਅਤੇ ਅੱਖਾਂ ‘ਤੇ ਬੁਰਾ ਅਸਰ ਪਾਉਂਦੀ ਹੈ। ਇਸੇ ਲਈ ਜੋ ਲੋਕ ਸੌਣ ਤੋਂ ਪਹਿਲਾਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹਨ, ਨੂੰ ਅੱਜ ਅਸੀਂ ਉਸ ਤੋਂ ਹੋਣ ਵਾਲੇ ਨੁਕਸਾਨ ਦੇ ਬਾਰੇ ਦੱਸਣ ਜਾ ਰਹੇ ਹਾਂ...
ਸਿਰ ਦਰਦ ਹੋਣ ਲੱਗਦਾ ਹੈ
ਸਮਾਰਟਫੋਨ ਦੀ ਬ੍ਰਾਇਟਨੈਸ ਤੋਂ ਅਤੇ ਲਗਾਤਾਰ ਫੋਨ ਦੇ ਇਸਤੇਮਾਲ ਨਾਲ ਸਾਡੀ ਅੱਖਾਂ ‘ਤੇ ਕਾਫ਼ੀ ਬੁਰਾ ਅਸਰ ਪੈਂਦਾ ਹੈ। ਫੋਨ ਤੋਂ ਨਿੱਕਲਣ ਵਾਲੀ ਰੌਸ਼ਨੀ ਸਿੱਧਾ ਰੈਟਿਨਾ ’ਤੇ ਅਸਰ ਕਰਦੀ ਹੈ, ਜਿਸ ਕਾਰਨ ਅੱਖਾਂ ਜਲਦੀ ਖ਼ਰਾਬ ਹੋਣ ਲੱਗਦੀਆਂ ਹਨ। ਏਨਾ ਹੀ ਨਹੀਂ ਹੌਲੀ-ਹੌਲੀ ਦੇਖਣ ਦੀ ਸਮਰੱਥਾ ਵੀ ਘੱਟ ਹੋਣ ਲੱਗਦੀ ਹੈ ਅਤੇ ਸਿਰ ਦਰਦ ਵਧਣ ਲੱਗਦਾ ਹੈ।
ਪੜ੍ਹੋ ਇਹ ਵੀ ਖ਼ਬਰ- Health Tips: ਰਾਤ ਦੇ ਸਮੇਂ ਕਦੇ ਵੀ ਭੁੱਲ ਕੇ ਨਾ ਕਰੋ ‘ਦੁੱਧ’ ਸਣੇ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ
ਅੱਖਾਂ ’ਚੋਂ ਆਉਣ ਲੱਗ ਪੈਂਦਾ ਹੈ ਪਾਣੀ
ਲਗਾਤਾਰ ਸਮਾਰਟਫੋਨ ਦਾ ਇਸਤੇਮਾਲ ਕਰਦੇ ਰਹਿਣ ਨਾਲ ਤੁਹਾਡੀਆਂ ਅੱਖਾਂ ਤੋਂ ਪਾਣੀ ਆਉਣ ਲੱਗਦਾ ਹੈ। ਮੋਬਾਇਲ ਤੋਂ ਨਿੱਕਲਣ ਵਾਲੀਆਂ ਕਿਰਨਾਂ ਅੱਖਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀਆਂ ਹਨ।
ਖੁਸ਼ਕ ਹੋਣ ਲੱਗਦੀਆਂ ਅੱਖਾਂ
ਦਿਨਭਰ ਕੰਮ ਕਰਨ ਨਾਲ ਤਹਾਨੂੰ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਖੁਸ਼ਕ ਹੋਣ ਲੱਗਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ- Health Tips: ਪਾਣੀ ਦੀ ਘਾਟ ਹੋਣ ’ਤੇ ਸਰੀਰ ’ਚ ਵਿਖਾਈ ਦਿੰਦੇ ਨੇ ਸਿਰ ਦਰਦ ਸਣੇ ਇਹ ਲੱਛਣ, ਹੋ ਸਕਦੈ ਨੁਕਸਾਨ
ਅੱਖਾਂ ’ਚ ਸੋਜ ਦੀ ਸ਼ਿਕਾਇਤ
ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਅੱਖਾਂ ਨੂੰ ਨੁਕਸਾਨ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਸੋਜ ਦੀ ਸ਼ਿਕਾਇਤ ਹੋ ਜਾਂਦੀ ਹੈ ਅਤੇ ਅੱਖਾਂ ਦੀ ਅੱਥਰੂ ਗ੍ਰੰਥੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।
ਸੁੰਗੜਨ ਲੱਗਦੀਆਂ ਹਨ ਅੱਖਾਂ ਦੀਆਂ ਪੁਤਲੀਆਂ
ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਪਲਕ ਝਪਕਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਇਸੇ ਕਾਰਨ ਅੱਖਾਂ ਦੀਆਂ ਪੁਤਲੀਆਂ ਤੇ ਨਾੜਾਂ ਵੀ ਸੁਗੜਨ ਲੱਗਦੀਆਂ ਹਨ, ਜਿਸ ਕਾਰਨ ਸਿਰ ਦਰਦ ਹੋਣ ਲੱਗਦਾ ਹੈ।
ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ