ਸੁਆਦ ਨੂੰ ਬਰਕਰਾਰ ਅਤੇ ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਇਲਾਜ ਕਰਦੀ ਹੈ ‘ਖੁੰਬ’, ਜਾਣੋ ਹੋਰ ਵੀ ਫ਼ਾਇਦੇ
Tuesday, Jan 12, 2021 - 06:46 PM (IST)
ਜਲੰਧਰ (ਬਿਊਰੋ) - ਮਸ਼ਰੂਮ ਨੂੰ ਸਭ ਤੋਂ ਮਹਿੰਗੀਆਂ ਸਬਜ਼ੀਆਂ 'ਚੋਂ ਗਿਣਿਆ ਜਾਂਦਾ ਹੈ। ਖਾਣੇ 'ਚ ਮਸ਼ਰੂਮ ਦਾ ਸਵਾਦ ਜਿਥੇ ਬਹੁਤ ਵਧੀਆ ਹੁੰਦਾ ਹੈ, ਉਥੇ ਇਹ ਸਿਹਤ ਲਈ ਵੀ ਕਾਫ਼ੀ ਚੰਗੀ ਮੰਨੀ ਜਾਂਦੀ ਹੈ। ਮਸ਼ਰੂਮ ਨੂੰ ਦੇਸ਼ ਦੇ ਕਈ ਇਲਾਕਿਆਂ 'ਚ ਖੁੰਬ, ਖੁੰਬਾਂ ਤੇ ਕੁਕਰਮੁੱਤਾ ਨਾਮਾਂ ਤੋਂ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੀ ਹੈ। ਮਸ਼ਰੂਮ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਸ ਨੂੰ ਫਾਈਬਰ ਦਾ ਵੀ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮ ਦੀ ਵਰਤੋ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ...
ਇੰਮਿਊਨਿਟੀ ਵਧਾਉਂਦੀ ਹੈ
ਖੁੰਬ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ 'ਚ ਵਾਧਾ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਖੁੰਬ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਨ੍ਹਾਂ ਦੀ ਵਜ੍ਹਾ ਕਰਕੇ ਸਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।
ਸਰਦੀ ਤੋਂ ਬਚਾਅ
ਸਰਦੀ ਦੇ ਮੌਸਮ 'ਚ ਬਹੁਤ ਸਾਰੇ ਲੋਕਾਂ ਨੂੰ ਖੰਘ, ਜ਼ੁਕਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ। ਅਜਿਹੇ 'ਚ ਖੁੰਬ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਮਿਯੂਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ 'ਚ ਨਹੀਂ ਆਉਂਦੇ।
ਪੜ੍ਹੋ ਇਹ ਵੀ ਖ਼ਬਰ - Lohri/Makar Sankranti 2021: ਲੋਹੜੀ ਤੇ ਮਕਰ ਸੰਕ੍ਰਾਂਤੀ ਮੌਕੇ ਜਾਣੋ ਕਿਨ੍ਹਾਂ ਚੀਜ਼ਾਂ ਨੂੰ ਦਾਨ ਕਰਨਾ ਹੁੰਦੈ ਸ਼ੁੱਭ ਤੇ ਅਸ਼ੁੱਭ
ਕੁਪੋਸ਼ਣ ਦੇ ਲੋਕਾਂ ਲਈ ਫ਼ਾਇਦੇਮੰਦ
ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਖੁੰਬਾਂ ਸਰੀਰ 'ਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦੀਆਂ ਹਨ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ 'ਚ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਇਨ੍ਹਾਂ ਕਾਰਨਾਂ ਕਰਕੇ ‘ਛਾਤੀ’ ’ਚ ਹੁੰਦਾ ਹੈ ਦਰਦ, ਘਰੇਲੂ ਨੁਸਖ਼ਿਆਂ ਨਾਲ ਇੰਝ ਕਰੋ ਬਚਾਅ
ਖੂਨ ਦੀ ਘਾਟ
ਖੁੰਬ ਦੀ ਰੋਜ਼ਾਨਾਂ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦੀ ਕਮੀ ਨਹੀਂ ਰਹਿੰਦੀ। ਇਸ 'ਚ ਪਾਏ ਜਾਣ ਵਾਲੇ ਵਿਟਾਮਿਨ, ਫਾਰਲਿਕ ਐਸਿਡ ਅਤੇ ਲੋਹੇ ਦੇ ਤੱਤ ਸਰੀਰ ਨੂੰ ਹਿਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ 'ਚ ਮਦਦ ਕਰਦੇ ਹਨ।
ਗਦੂਦ ਕੈਂਸਰ ਹੁੰਦਾ ਹੈ ਘੱਟ
ਨਿਯਮਤ ਰੂਪ 'ਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ 'ਚ ਦੋ ਵਾਰੀ ਖੁੰਬ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ 'ਚ ਤਿੰਨ ਵਾਰੀ ਤੋਂ ਜ਼ਿਆਦਾ ਖੁੰਬ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ
ਹਾਈ ਬੱਲਡ ਪ੍ਰੈਸ਼ਰ
ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਖੁੰਬ ਸਭ ਤੋਂ ਚੰਗਾ ਸ੍ਰੋਤ ਹੈ। ਖੁੰਬ 'ਚ ਪਾਏ ਜਾਣ ਵਾਲੇ ਵਿਟਾਮਿਨ, ਪ੍ਰੋਟੀਨ, ਫਾਇਬਰ, ਨਿਊਟਰੀਐਕਟਸ ਆਦਿ ਕੋਲੇਸ੍ਰਟੋਲ ਦੇ ਲੇਵਲ ਨੂੰ ਵੱਧਣ ਤੋਂ ਰੋਕਦਾ ਹੈ।
ਪੜ੍ਹੋ ਇਹ ਵੀ ਖ਼ਬਰ - ਜਾਣੋ ਠੰਡ ਦੇ ਮੌਸਮ 'ਚ ਕਿਉਂ ਜ਼ਿਆਦਾ ਹੁੰਦੇ ਨੇ 'ਦਿਲ ਦੇ ਰੋਗ', ਬਚਾਅ ਕਰਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਭਾਰ ਘੱਟ ਕਰਨ ਦੇ ਫ਼ਾਇਦੇ
ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ 'ਚ ਖੁੰਬ ਨੂੰ ਜ਼ਰੂਰ ਸ਼ਾਮਲ ਕਰੋ। ਖੁੰਬ 'ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ 'ਚ ਤੁਹਾਡੀ ਮਦਦ ਕਰਦੀ ਹੈ।
ਸ਼ੁਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਸ਼ੁਗਰ ਦੇ ਮਰੀਜ਼ਾਂ ਲਈ ਖੁੰਬ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ 'ਚ ਪਾਏ ਜਾਣ ਵਾਲੇ ਵਿਟਾਮਿਨ, ਖਣਿਜ ਅਤੇ ਫਾਇਬਰ ਸ਼ੁਗਰ ਦੇ ਪੱਧਰ ਨੂੰ ਕਾਬੂ ਕਰਨ 'ਚ ਮਦਦ ਕਰਦੇ ਹਨ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ
ਢਿੱਡ ਦੀਆਂ ਸਮੱਸਿਆਵਾਂ
ਕਾਰਬੋਹਾਈਡ੍ਰੇਟਸ ਦੀ ਮਾਤਰਾ ਨਾਲ ਭਰਪੂਰ ਖੁੰਬ ਦੀ ਵਰਤੋਂ ਕਰਨ ਨਾਲ ਅਪਚ, ਢਿੱਡ ਦਰਦ, ਗੈਸ ਅਤੇ ਐਸਿਡਿਟੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।
ਕੋਲੇਸਟ੍ਰੋਲ ਲੈਵਲ ਨੂੰ ਘੱਟ ਕਰਨ ਵਿੱਚ ਮਦਦਗਾਰ
ਖੁੰਭਾਂ ਵਿੱਚ ਅਜਿਹੇ ਐਂਜਾਈਮ ਅਤੇ ਰੇਸ਼ੇ ਪਾਏ ਜਾਂਦੇ ਹਨ, ਜੋ ਸਾਡੇ ਕੋਲੇਸਟ੍ਰੋਲ ਲੈਵਲ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਵੀ ਘੱਟ ਹੁੰਦੀਆਂ ਹਨ।