Health Tips: ਗਰਦਨ ’ਚ ਹੋਣ ਵਾਲੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾ ਸਕਦੇ ਹੋ ਰਾਹਤ

Saturday, May 27, 2023 - 12:42 PM (IST)

Health Tips: ਗਰਦਨ ’ਚ ਹੋਣ ਵਾਲੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾ ਸਕਦੇ ਹੋ ਰਾਹਤ

ਜਲੰਧਰ (ਬਿਊਰੋ) - ਗਰਦਨ 'ਚ ਦਰਦ ਹੋਣੀ ਇਕ ਸਮੱਸਿਆ ਹੈ, ਜਿਸ ਤੋਂ ਕਈ ਲੋਕ ਪਰੇਸ਼ਾਨ ਹਨ। ਗ਼ਲਤ ਪਾਸੇ ਸੌਣ, ਦੇਰ ਤਕ ਇੱਕੋ ਅਵਸਥਾ 'ਚ ਬੈਠਣ, ਟੇਢੇ-ਮੇਢੇ ਲੰਮੇ ਪੈਣ ਜਾਂ ਨੱਸ ਚੜ੍ਹ ਜਾਣ ਕਾਰਨ ਗਰਦਨ 'ਚ ਦਰਦ ਹੁੰਦੀ ਹੈ। ਕਈ ਵਾਰ ਮਾਸਪੇਸ਼ੀਆਂ 'ਚ ਖਿਚਾਅ ਜਾਂ ਲਿਗਾਮੈਂਟਸ 'ਤੇ ਜ਼ੋਰ ਪੈਣ ਕਾਰਨ ਵੀ ਇਹ ਸਮੱਸਿਆ ਹੋ ਜਾਂਦੀ ਹੈ। ਗਰਦਨ 'ਚ ਹੋਣ ਵਾਲੀ ਦਰਦ ਸਰਵਾਈਕਲ ਦਾ ਦਰਦ ਵੀ ਬਣ ਸਕਦਾ ਹੈ, ਕਿਉਂਕਿ ਇਸ ਦਾ ਅਸਰ ਤੁਹਾਡੇ ਰੋਜ਼ਾਨਾ ਦੇ ਕੰਮਾਂ 'ਤੇ ਪੈਂਦਾ ਹੈ। ਦਰਦ ਹੋਣ ’ਤੇ ਕਈ ਵਾਰ ਸਿਰ ਘੁੰਮਾ ਕੇ ਗੱਲ ਕਰਨ 'ਚ ਵੀ ਪਰੇਸ਼ਾਨੀ ਹੁੰਦੀ ਹੈ। ਇਸ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਤੁਹਾਨੂੰ ਹੇਠ ਲਿਖੇ ਤਰੀਕਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।  ਪੜ੍ਹੋ ਗਰਦਨ ਦਰਦ ਦੂਰ ਕਰਨ ਦੇ ਘਰੇਲੂ ਉਪਾਅ...

ਗਰਦਨ ’ਚ ਹੋਣ ਵਾਲੇ ਦਰਦ ਦਾ ਮੁੱਖ ਕਾਰਨ
ਪੜ੍ਹਨ ਸਮੇਂ, ਟੀਵੀ ਦੇਖਣ, ਫੋਨ 'ਤੇ ਗੱਲਬਾਤ ਕਰਨ ਜਾਂ ਕੰਮ ਕਰਦੇ ਸਮੇਂ ਜਦੋਂ ਅਸੀਂ ਗਰਦਨ ਗਲ਼ਤ ਦਿਸ਼ਾ 'ਚ ਰੱਖਦੇ ਹਾਂ ਤਾਂ ਦਰਦ ਹੋਣੀ ਸ਼ੁਰੂ ਹੋ ਜਾਂਦੀ ਹੈ। ਬਹੁਤ ਜ਼ਿਆਦਾ ਉੱਚਾ ਜਾਂ ਨੀਵੇਂ ਸਿਰਹਾਣੇ ਦਾ ਇਸਤੇਮਾਲ ਕਰਨ ਨਾਲ ਹੀ ਇਹ ਸਮੱਸਿਆ ਹੋ ਜਾਂਦੀ ਹੈ। ਢਿੱਡ ਦੇ ਭਾਰ ਸੌਂਦੇ ਸਮੇਂ ਗਰਦਨ ਗ਼ਲਤ ਤਰੀਕੇ ਨਾਲ ਮੋੜਨ ਨਾਲ ਵੀ ਦਰਦ ਹੋ ਸਕਦੀ ਹੈ। ਤਣਾਅ ਵੀ ਇਸ ਦਰਦ ਦਾ ਇਕ ਕਾਰਨ ਹੋ ਸਕਦਾ ਹੈ।

ਦਰਦ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ  

. ਸਹੀ ਪੋਸਚਰ
ਗਰਦਨ ਦਰਦ ਦੇ ਹੱਲ ਦੇ ਬਹੁਤ ਤਰੀਕੇ ਹਨ ਜਿਵੇਂ ਆਈਸ ਪੈਕ ਲਾਉਣਾ, ਮਸਾਜ ਕਰਨੀ ਪਰ ਇਸ ਤਰ੍ਹਾਂ ਦੇ ਦਰਦ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਹੈ ਬਚਾਅ ਕਰਨਾ। ਇਸ ਲਈ ਘਰ ਤੇ ਆਫਿਸ 'ਚ ਸਹੀ ਪੋਸਚਰ ਬਣਾਈ ਰੱਖੋ।

. ਸਿੱਧੇ ਬੈਠੋ 
ਦਰਦ ਹੋਣ ’ਤੇ ਆਪਣੀ ਕੁਰਸੀ 'ਤੇ ਸਿੱਧੇ ਬੈਠੋ ਤੇ ਲੋਅਰ ਬੈਕ ਨੂੰ ਸਪੋਰਟ ਦਿਓ। ਪੈਰਾਂ ਨੂੰ ਜ਼ਮੀਨ 'ਤੇ ਰੱਖੋ ਅਤੇ ਮੋਢਿਆਂ ਨੂੰ ਆਰਾਮ ਦਿਓ। ਜ਼ਿਆਦਾ ਸਮੇਂ ਤਕ ਇੱਕੋ ਪੁਜ਼ੀਸ਼ਨ 'ਚ ਨਾ ਬੈਠੋ। ਗਰਦਨ ਦੀਆਂ ਮਾਸਪੇਸ਼ੀਆਂ ਨੂੰ ਅਰਾਮ ਦੇਣ ਲਈ ਛੋਟੀ-ਮੋਟੀ ਬ੍ਰੇਕ ਲੈਂਦੇ ਰਹੋ।

. ਕੰਪਿਊਟਰ 'ਤੇ ਕੰਮ ਕਰਨ ਵੇਲੇ
ਕੰਪਿਊਟਰ 'ਤੇ ਕੰਮ ਕਰਨ ਵਾਲੇ ਆਪਣਾ ਵਰਕ ਸਟੇਸ਼ਨ ਠੀਕ ਰੱਖੋ। ਕੰਪਿਊਟਰ ਨੂੰ ਇਸ ਤਰ੍ਹਾਂ ਰੱਖੋ ਕਿ ਮੌਨੀਟਰ ਦਾ ਟੌਪ ਅੱਖਾਂ ਦੀ ਸੇਧ 'ਚ ਆਵੇ। ਅਜਿਹੇ ਡਾਕਿਊਮੈਂਟ ਹੋਲਡਰ ਦਾ ਇਸਤੇਮਾਲ ਕਰੋ, ਜਿਸ ਨੂੰ ਤੁਸੀਂ ਸਕ੍ਰੀਨ ਦੀ ਸੇਧ 'ਚ ਰੱਖ ਸਕੋ।

. ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ
ਦਰਦ ਹੋਣ ’ਤੇ ਟੈਲੀਫੋਨ ਦੀ ਜਗ੍ਹਾ ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ ਕਰੋ। ਫੋਨ ਨੂੰ ਮੋਢੇ 'ਤੇ ਰੱਖ ਕੇ ਗੱਲ ਕਰਨ ਦੀ ਜ਼ਹਿਮਤ ਨਾ ਉਠਾਓ। ਆਪਣੀ ਕਾਰ ਦੀ ਸੀਟ ਨੂੰ ਅਪਰਾਈਟ ਪੁਜ਼ੀਸ਼ਨ 'ਚ ਰੱਖੋ।

. ਸਹੀ ਸਿਰਹਾਣੇ ਦਾ ਇਸਤੇਮਾਲ 
ਦਰਦ ਹੋਣ ’ਤੇ ਸਹੀ ਸਿਰਹਾਣੇ ਦਾ ਇਸਤੇਮਾਲ ਕਰੋ। ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰੋ ਜਿਹੜਾ ਨਾ ਬਹੁਤ ਜ਼ਿਆਦਾ ਸਿੱਧਾ, ਨਾ ਬਹੁਤ ਜ਼ਿਆਦਾ ਫਲੈਟ ਹੋਵੋ। ਸੌਂਦੇ ਸਮੇਂ ਗਰਦਨ ਟੇਢੀ ਨਾ ਰੱਖੋ।

. ਪੜ੍ਹਦੇ ਸਮੇਂ ਪੋਸਚਰ ਸਹੀ ਰੱਖੋ
ਬੈੱਡ 'ਤੇ ਪੜ੍ਹਦੇ ਸਮੇਂ ਪੋਸਚਰ ਸਹੀ ਰੱਖੋ। ਕਿਤਾਬ ਨੂੰ ਕਿਸੇ ਮਿੱਥੀ ਜਗ੍ਹਾ ਹੀ ਰੱਖੋ ਤਾਂ ਜੋ ਕਿਤਾਬ ਹੱਥ 'ਚ ਫੜ ਕੇ ਗਰਦਨ ਨਾ ਟੇਢੀ ਕਰਨੀ ਪਵੇ। ਆਪਣੇ ਹੱਥਾਂ ਨੂੰ ਅਰਾਮ ਦੇਣ ਲਈ ਵੈੱਜਸ਼ੇਪ ਦੇ ਸਿਰਹਾਣੇ ਦਾ ਇਸਤੇਮਾਲ ਕਰੋ ਤੇ ਗਰਦਨ ਨਿਉਟ੍ਰਲ ਪੁਜ਼ੀਸ਼ਨ 'ਚ ਰੱਖੋ।

ਲੱਕ ਦੀ ਥਾਂ ਪੈਰਾਂ ਦੇ ਭਾਰ ’ਤੇ ਜ਼ਿਆਦਾ ਕੰਮ ਕਰੋ
ਗਰਦਨ ਦੇ ਦਰਦ ਤੋਂ ਬਚਣ ਲਈ ਲੱਕ ਦੀ ਥਾਂ ਪੈਰਾਂ ਦੇ ਭਾਰ ’ਤੇ ਜ਼ਿਆਦਾ ਕੰਮ ਕਰੋ। ਅਜਿਹੇ ਦਰਦ ਤੋਂ ਬਚਣ ਲਈ ਮਾਹਿਰ ਵਧੀਆ ਖਾਣ-ਪੀਣ ਦੀ ਵੀ ਸਲਾਹ ਦਿੰਦੇ ਹਨ।


author

sunita

Content Editor

Related News