ਪਿਆਜ਼ ਦੇ ਛਿਲਕਿਆਂ ''ਚ ਲੁਕਿਆ ਹੈ ਸਿਹਤ ਦਾ ਰਾਜ਼, ਇੰਝ ਕਰੋ ਇਸਤੇਮਾਲ

Thursday, Sep 05, 2019 - 05:35 PM (IST)

ਪਿਆਜ਼ ਦੇ ਛਿਲਕਿਆਂ ''ਚ ਲੁਕਿਆ ਹੈ ਸਿਹਤ ਦਾ ਰਾਜ਼, ਇੰਝ ਕਰੋ ਇਸਤੇਮਾਲ

ਜਲੰਧਰ— ਪਿਆਜ਼ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਪਿਆਜ਼ ਇਕ ਅਜਿਹੀ ਚੀਜ਼ ਹੈ, ਜਿਸ ਦੇ ਬਿਨਾਂ ਸਬਜ਼ੀ ਬਿਲਕੁਲ ਹੀ ਅਧੂਰੀ ਲੱਗਦੀ ਹੈ। ਅਕਸਰ ਲੋਕ ਪਿਆਜ਼ ਕੱਟਣ ਤੋਂ ਬਾਅਦ ਉਸ ਦੇ ਛਿਲਕੇ ਸੁੱਟ ਦਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਛਿਲਕਿਆਂ ਦੇ ਵਿੱਚ ਵੀ ਸਿਹਤ ਦੇ ਰਾਜ਼ ਲੁਕੇ ਹੁੰਦੇ ਹਨ। ਪਿਆਜ਼ ਦੇ ਛਿਲਕਿਆਂ ਦਾ ਇਸਤੇਮਾਲ ਕਰਕੇ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਫਾਇਦਿਆਂ ਬਾਰੇ ਜਾਣ ਕੇ ਤੁਸੀਂ ਇਸ ਦੇ ਛਿਲਕਿਆਂ ਨੂੰ ਕਦੇਂ ਨਹੀਂ ਸੁੱਟੋਗੇ। ਅੱਜ ਅਸੀਂ ਤੁਹਾਨੂੰ ਪਿਆਜ਼ ਦੇ ਛਿਲਕਿਆਂ ਦੀ ਵਰਤੋਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਪਿਆਜ਼ ਦੇ ਛਿਲਕੇ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ।

PunjabKesari
ਸਕਿਨ ਐਲਰਜੀ ਤੋਂ ਛੁਟਕਾਰਾ ਦਿਵਾਉਂਦਾ ਹੈ ਪਿਆਜ਼ ਦਾ ਛਿਲਕਾ 
ਜੇਕਰ ਤੁਸੀਂ ਐਲਰਜੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਪਿਆਜ਼ ਦੇ ਛਿਲਕਿਆਂ ਨੂੰ ਪੂਰੀ ਰਾਤ ਭਿਓਂ ਕੇ ਰੱਖ ਦਿਓ ਅਤੇ ਸਵੇਰੇ ਇਸ ਪਾਣੀ ਨਾਲ ਸਕਿਨ ਨੂੰ ਸਾਫ ਕਰੋ। ਇਸ ਤਰ੍ਹਾਂ ਤੁਹਾਨੂੰ ਸਕਿਨ ਐਲਰਜੀ ਤੋਂ ਰਾਹਤ ਮਿਲੇਗੀ।

PunjabKesari
ਮਾੜੇ ਕੋਲੇਸਟ੍ਰੋਲ ਨੂੰ ਘਟਾਉਣ 'ਚ ਮਦਦਗਾਰ 
ਪਿਆਜ਼ ਦੇ ਛਿਲਕੇ ਮਾੜੇ ਕੋਲੈਸਟਰੋਲ ਨੂੰ ਘੱਟ ਕਰਨ 'ਚ ਵੀ ਮਦਦ ਕਰਦੇ ਹਨ। ਜੇ ਤੁਸੀਂ ਮਾੜੇ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਇਸ ਲਈ ਪਿਆਜ਼ ਦੇ ਛਿਲਕਿਆਂ ਨੂੰ ਸੌਣ ਤੋਂ ਪਾਣੀ 'ਚ ਭਿਓਂ ਕੇ ਰੱਖ ਦਿਓ। ਇਸ ਪਾਣੀ ਨੂੰ ਸਵੇਰੇ ਖਾਲੀ ਪੇਟ ਪੀਓ। ਇਹ ਪਾਣੀ ਭਾਵੇਂ ਸੁਆਦ ਨਹੀਂ ਹੁੰਦਾ ਹੈ ਪਰ ਇਹ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਸ ਪਾਣੀ ਦੇ ਸੁਆਦ ਨੂੰ ਵਧਾਉਣ ਲਈ ਤੁਸੀਂ ਇਸ 'ਚ ਸ਼ਹਿਦ ਅਤੇ ਖੰਡ ਵੀ ਮਿਲਾ ਸਕਦੇ ਹੋ। 

PunjabKesari
ਵਾਲਾਂ ਲਈ ਫਾਇਦੇਮੰਦ
ਲੜਕੀਆਂ ਵਾਲਾਂ ਨੂੰ ਮੁਲਾਇਮ ਅਤੇ ਚਮਕਦਾਰ ਬਣਾਉਣ ਲਈ ਕਈ ਤਰ੍ਹਾਂ ਦੇ ਕੰਡੀਸ਼ਨਰ ਦੀ ਵਰਤੋਂ ਕਰਦੀਆਂ ਹਨ। ਪਿਆਜ਼ ਦੇ ਛਿਲਕੇ ਦੇ ਪਾਣੀ ਨਾਲ ਵੀ ਵਾਲਾਂ ਦੀ ਬਿਊਟੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਇਸ ਲਈ ਤੁਹਾਨੂੰ ਪਹਿਲਾਂ ਵਾਲਾਂ ਨੂੰ ਧੋ ਲੈਣਾ ਹੈ ਅਤੇ ਬਾਅਦ 'ਚ ਪਿਆਜ਼ ਦੇ ਛਿਲਕਿਆਂ ਦੇ ਪਾਣੀ ਨਾਲ ਵਾਲਾਂ ਨੂੰ ਸਾਫ ਕਰਨਾ ਚਾਹੀਦਾ ਹੈ। ਨਿਸ਼ਚਿਤ ਤੌਰ 'ਤੇ ਇਹ ਖਾਸ ਉਪਾਅ ਹੈ। ਇਹ ਤੁਹਾਡੇ ਲਈ ਚਮਤਕਾਰੀ ਸਾਬਤ ਹੋਵੇਗਾ।

PunjabKesari
ਦਾਗ-ਧੱਬਿਆਂ ਤੋਂ ਪਾਓ ਛੁਟਕਾਰਾ
ਚਿਹਰੇ ਦੇ ਦਾਗ-ਧੱਬਿਆਂ ਤੋਂ ਪ੍ਰੇਸ਼ਾਨ ਲੜਕੀਆਂ ਇਸ ਨੂੰ ਹਟਾਉਣ ਲਈ ਕਈ ਤਰ੍ਹਾਂ ਦੇ ਬਿਊਟੀ ਪ੍ਰਾਡਕਟਸ ਦੀ ਵਰਤੋਂ ਕਰਦੀਆਂ ਹਨ, ਜਿਸ ਦਾ ਫਾਇਦਾ ਹੋਣ ਦੀ ਬਜਾਏ ਨੁਕਸਾਨ ਪਹੁੰਚਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਪਿਆਜ਼ ਦੇ ਰਸ ਛਿਲਕੇ 'ਚ ਹਲਦੀ ਪਾ ਕੇ ਇਸ ਨੂੰ ਦਾਗ ਵਾਲੀ ਥਾਂ 'ਤੇ ਲਗਾਓ।ਅਜਿਹਾ ਕਰਨ ਦੇ ਨਾਲ ਦਾਗ-ਧੱਬੇ ਦੂਰ ਹੋ ਜਾਣਗੇ।


author

shivani attri

Content Editor

Related News