ਸੰਤਰਾ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

05/25/2018 11:30:32 AM

ਨਵੀਂ ਦਿੱਲੀ— ਲੋਕ ਸੰਤਰੇ ਦੀ ਵਰਤੋਂ ਕਈ ਤਰੀਕਿਆਂ ਨਾਲ ਕਰਦੇ ਹਨ। ਕੁਝ ਲੋਕ ਇਸ ਨੂੰ ਜੂਸ ਦੇ ਰੂਪ 'ਚ ਵਰਤੋਂ ਕਰਦੇ ਹਨ ਤਾਂ ਕੁਝ ਇਸ ਨੂੰ ਇੰਝ ਹੀ ਖਾਣਾ ਪਸੰਦ ਕਰਦਾ ਹੈ। ਸੰਤਰਾ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ 'ਚ ਵਿਟਾਮਿਨ ਸੀ, ਏ, ਅਮੀਨੋ ਐਸਿਡ, ਕੈਲਸ਼ੀਅਮ, ਫਾਸਫੋਰਸ, ਸੋਡੀਅਮ ਵਰਗੇ ਮਿਨਰਲਸ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ ਫਲ ਨੂੰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਰੋਜ਼ਾਨਾ ਸਿਰਫ ਇਕ ਸੰਤਰਾ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਸੰਤਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਬਲੱਡ ਪ੍ਰੈਸ਼ਰ ਲੋਅ ਹੋਣ ਤੋਂ ਬਚਾਉਣ ਲਈ ਸਭ ਤੋਂ ਜ਼ਰੂਰੀ ਹੈ ਸੋਡੀਅਮ ਦੀ ਮਾਤਰਾ ਨੂੰ ਬੈਲੰਸ ਰੱਖਣਾ, ਸੰਤਰਾ ਸੋਡੀਅਮ ਦੀ ਮਾਤਰਾ ਨੂੰ ਨਾਰਮਲ ਰੱਖ ਕੇ ਬਲੱਡ ਪ੍ਰੈਸ਼ਰ ਨੂੰ ਸਹੀ ਰੱਖਦਾ ਹੈ। ਇਸ ਲਈ ਜਿਸ ਨੂੰ ਵੀ ਹਾਈ ਜਾਂ ਲੋਅ ਬਲੱਡ ਪ੍ਰੈਸ਼ਰ ਦੀ ਪ੍ਰੇਸ਼ਾਨੀ ਹੋਵੇ ਉਹ ਆਪਣੀ ਡਾਈਟ 'ਚ ਸੰਤਰੇ ਨੂੰ ਜ਼ਰੂਰ ਸ਼ਾਮਲ ਕਰੋ।

PunjabKesari
2. ਕੈਂਸਰ ਤੋਂ ਬਚਾਏ
ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ੍ਰੀ ਰੈਡਿਕਲਸ ਤੋਂ ਸੁਰੱਖਿਅਤ ਰੱਖਦਾ ਹੈ। ਨਾਲ ਹੀ ਇਸ 'ਚ ਮੌਜੂਦ ਲਾਈਮੋਨਿਨ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦਾ ਹੈ। ਸੰਤਰੇ 'ਚ ਵਿਟਾਮਿਨ ਏ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ। ਰੋਜ਼ਾਨਾ ਸੰਤਰਾ ਖਾਣ ਨਾਲ ਲੀਵਰ ਦੇ ਕੈਂਸਰ ਦਾ ਖਤਰਾ ਘੱਟ ਹੋ ਜਾਂਦਾ ਹੈ।

PunjabKesari
3. ਕਿਡਨੀ ਦੀ ਪੱਥਰੀ ਤੋਂ ਰਾਹਤ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਕਿਡਨੀ 'ਚ ਹੋਣ ਵਾਲੀ ਪੱਥਰੀ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਸੰਤੇਰ ਨੂੰ ਰੋਜ਼ਾਨਾ ਆਪਣੀ ਡਾਈਟ 'ਚ ਸ਼ਾਮਲ ਕਰੋ।

PunjabKesari
4. ਬਵਾਸੀਰ ਤੋਂ ਛੁਟਕਾਰਾ
ਸੰਤਰਾ ਪੇਟ ਦੇ ਅਲਸਰ ਨੂੰ ਖਤਮ ਕਰਦਾ ਹੈ ਅਤੇ ਬਵਾਸੀਰ ਤੋਂ ਰਾਹਤ ਦਿਵਾਉਂਦਾ ਹੈ। ਇਸ ਲਈ ਰੋਜ਼ਾਨਾ ਖਾਣਾ ਖਾਣ ਦੇ ਬਾਅਦ ਇਕ ਗਲਾਸ ਸੰਤਰੇ ਦਾ ਜੂਸ ਪੀਓ। ਬਵਾਸੀਰ ਦੇ ਮਰੀਜ ਸੰਤਰੇ ਦੇ ਛਿਲਕੇ ਦੇ ਪਾਊਡਰ ਨੂੰ ਵੀ ਪਾਣੀ 'ਚ ਮਿਲਾ ਕੇ ਪੀ ਸਕਦੇ ਹਨ।

PunjabKesari
5. ਜੁਕਾਮ ਤੋਂ ਰਾਹਤ
ਸੰਤਰੇ 'ਚ ਮੌਜੂਦ ਵਿਟਾਮਿਨ ਸੀ ਜੁਕਾਮ ਤੋਂ ਰਾਹਤ ਦਿਵਾਉਂਦਾ ਹੈ। ਲੋਕਾਂ ਦਾ ਅਜਿਹਾ ਮੰਨਣਾ ਹੈ ਕਿ ਸੰਤਰੇ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਜੁਕਾਮ ਦੀ ਸਮੱਸਿਆ ਹੋਣ 'ਤੇ ਇਸ ਨੂੰ ਨਹੀਂ ਖਾਣਾ ਚਾਹੀਦਾ ਹੈ ਜਦਕਿ ਇਹ ਗਲਤ ਹੈ ਇਸ 'ਚ ਮੌਜੂਦ ਵਿਟਾਮਿਨ ਸੀ ਜੁਕਾਮ ਤੋਂ ਰਾਹਤ ਦਿਵਾਉਂਦਾ ਹੈ।

PunjabKesari
6. ਭਾਰ ਘੱਟ ਕਰੇ
ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਚਾਹੋ ਤਾਂ ਇਸ ਦਾ ਜੂਸ ਵੀ ਪੀ ਸਕਦੇ ਹੋ।

PunjabKesari
7. ਅੱਖਾਂ ਦੀ ਰੋਸ਼ਨੀ ਵਧਾਏ
ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਇਸ ਲਈ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਬੱਚਿਆਂ ਲਈ ਤਾਂ ਇਹ ਫਲ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ।

PunjabKesari


Related News