ਕਸਰਤ ਕਰਨ ਤੋਂ 1 ਘੰਟੇ ਬਾਅਦ ਜ਼ਰੂਰ ਖਾਓ ‘ਕੱਚਾ ਪਨੀਰ’, ਹੋਣਗੇ ਬੇਮਿਸਾਲ ਫ਼ਾਇਦੇ

Monday, Jan 18, 2021 - 06:23 PM (IST)

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਪਨੀਰ ਖਾਣਾ ਪਸੰਦ ਕਰਦੇ ਹਨ। ਇਹ ਖਾਣ ’ਚ ਸੁਆਦ ਹੋਣ ਦੇ ਨਾਲ ਸਿਹਤ ਲਈ ਵੀ ਬਹੁਤ ਚੰਗਾ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪਨੀਰ ’ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਚਰਬੀ, ਫੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ਼ ਸ਼ੂਗਰ ਨੂੰ ਕਾਬੂ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ 1 ਘੰਟੇ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।

ਕੱਚਾ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ...

1. ਹੱਡੀਆਂ ਨੂੰ ਮਜ਼ਬੂਤ ਬਣਾਉਂਦਾ
ਕੱਚੇ ਪਨੀਰ 'ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।

PunjabKesari

2. ਫਾਈਬਰ ਨਾਲ ਭਰਪੂਰ
ਫਾਈਬਰ ਦੀ ਕਮੀ ਹੋਣ 'ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ 'ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਕੱਚੇ ਪਨੀਰ ਦਾ ਸੇਵਨ ਕਰੋ। ਦਿਨ 'ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।

3. ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਕੱਚੇ ਪਨੀਰ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕਾਬੂ ’ਚ ਰਹੇਗੀ।

4. ਕੋਲੈਸਟਰੋਲ ਨੂੰ ਕਰੇ ਕਾਬੂ 
ਪਨੀਰ ਖਾਣ ਨਾਲ ਖੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

PunjabKesari

5. ਭਾਰ ਨੂੰ ਘੱਟ ਕਰੇ
ਪਨੀਰ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਰੀਰ ਦਾ ਭਾਰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

6. ਸਰੀਰਕ ਅਤੇ ਮਾਨਸਿਕ ਵਿਕਾਸ
ਪਨੀਰ ਦੀ ਸਭ ਤੋਂ ਜ਼ਿਆਦਾ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। 

7. ਮਜ਼ਬੂਤ ਪਾਚਨ ਤੰਤਰ
ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ

PunjabKesari

8. ਕੈਂਸਰ ਤੋਂ ਬਚਾਏ
ਪਨੀਰ 'ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਦੀ ਮਾਤਰਾ ਕਾਫ਼ੀ ਪੱਧਰ ’ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

9. ਗਰਭ ਅਵਸਥਾ 'ਚ ਫ਼ਾਇਦੇਮੰਦ
ਗਰਭਵਤੀ ਜਨਾਨੀਆਂ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ। ਇਸ 'ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਢਿੱਡ 'ਚ ਪਲ ਰਹੇ ਬੱਚੇ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

PunjabKesari


rajwinder kaur

Content Editor

Related News