ਜਾਣੋ ਪਪੀਤੇ ਦੇ ਬੀਜਾਂ ਦੀ ਖਾਸੀਅਤ, ਕਈ ਖਤਰਨਾਕ ਬੀਮਾਰੀਆਂ ਨੂੰ ਰੱਖਦੇ ਹਨ ਦੂਰ

09/25/2020 3:30:50 AM

ਨਵੀਂ ਦਿੱਲੀ - ਆਮਤੌਰ 'ਤੇ ਪਪੀਤਾ ਸਾਰਿਆਂ ਨੂੰ ਪਸੰਦ ਹੁੰਦਾ ਹੈ। ਸਿਰਫ ਪਪੀਤਾ ਹੀ ਸਿਹਤ ਲਈ ਫਾਇਦੇਮੰਦ ਨਹੀਂ ਹੁੰਦਾ ਹੈ, ਪਪੀਤੇ ਦੇ ਬੀਜ ਵੀ ਸਿਹਤ ਲਈ ਕਾਫ਼ੀ ਲਾਭਦਾਇਕ ਹੁੰਦੇ ਹਨ। ਪਪੀਤੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਅੱਜ ਇਸ ਲੇਖ ਦੇ ਜ਼ਰੀਏ ਅਸੀਂ ਤੁਹਾਨੂੰ ਪਪੀਤੇ ਦੇ ਬੀਜ ਦੇ ਫਾਇਦੇ ਦੱਸਾਂਗੇ। ਪਪੀਤੇ 'ਚ ਕਾਫ਼ੀ ਮਾਤਰਾ 'ਚ ਆਇਰਨ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ ਜੋ ਸਰੀਰ ਨੂੰ ਸਿਹਤਮੰਦ ਬਣਾਏ ਰੱਖਣ 'ਚ ਸਹਾਇਕ ਹੁੰਦਾ ਹੈ।

ਸਰਦੀ- ਜ਼ੁਕਾਮ ਤੋਂ ਬਚਾਅ 
ਪਪੀਤੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਸਰਦੀ-ਜ਼ੁਕਾਮ ਤੋਂ ਬਚਿਆ ਜਾ ਸਕਦਾ ਹੈ। ਪਪੀਤੇ ਦੇ ਬੀਜਾਂ 'ਚ ਐਂਟੀਆਕਸਿਡੈਂਟਸ ਪਾਏ ਜਾਂਦੇ ਹਨ ਜੋ ਸਰਦੀ- ਖੰਘ ਵਰਗੇ ਇਨਫੈਕਸ਼ਨ ਤੋਂ ਬਚਾਅ ਕਰਨ 'ਚ ਸਹਾਇਕ ਹੁੰਦੇ ਹਨ।

ਲਿਵਰ ਲਈ ਫਾਇਦੇਮੰਦ
ਲਿਵਰ ਲਈ ਪਪੀਤੇ ਦੇ ਬੀਜ ਕਾਫ਼ੀ ਫਾਇਦੇਮੰਦ ਹੁੰਦੇ ਹਨ। ਪਪੀਤੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਲਿਵਰ ਨਾਲ ਸਬੰਧਿਤ ਸਮੱਸਿਆਵਾਂ ਨਹੀਂ ਹੁੰਦੀਆਂ ਹਨ। ਲਿਵਰ ਦੇ ਮਰੀਜ਼ਾਂ ਨੂੰ ਸਵੇਰੇ ਖਾਲੀ ਢਿੱਡ ਪਪੀਤੇ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਭਾਰ ਘੱਟ ਕਰਨ 'ਚ ਸਹਾਇਕ
ਅਜੋਕੇ ਸਮੇਂ 'ਚ ਕਈ ਲੋਕ ਭਾਰ ਵਧਣ ਦੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਰਹਿੰਦੇ ਹਨ। ਭਾਰ ਘੱਟ ਕਰਨ ਲਈ ਪਪੀਤੇ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਪਪੀਤੇ ਦੇ ਬੀਜਾਂ ਦਾ ਸੇਵਨ ਕਰੋ।

ਬਲੱਡ ਪ੍ਰੈਸ਼ਰ ਕਾਬੂ 'ਚ ਰਹਿੰਦਾ ਹੈ
ਪਪੀਤੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਵੀ ਕਾਬੂ 'ਚ ਰਹਿੰਦਾ ਹੈ। ਪਪੀਤੇ ਦੇ ਬੀਜਾਂ ਦਾ ਸੇਵਨ ਸਿਹਤ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਪਪੀਤੇ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਦਿਲ ਲਈ ਫਾਇਦੇਮੰਦ
ਪਪੀਤੇ ਦੇ ਬੀਜਾਂ ਦਾ ਸੇਵਨ ਦਿਲ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਦਿਲ ਦੇ ਮਰੀਜ਼ਾਂ ਨੂੰ ਰੋਜ਼ਾਨਾ ਪਪੀਤੇ  ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ।


Inder Prajapati

Content Editor

Related News