Health Tips: ਭਾਰ ਨੂੰ ਕੰਟਰੋਲ ਕਰਨ ਤੇ ਪਾਚਨ ਦੀ ਸਮੱਸਿਆ ਲਈ ਵਰਦਾਨ ਹੈ ਨਾਸ਼ਪਾਤੀ, ਜਾਣੋ ਹੋਰ ਵੀ ਫ਼ਾਇਦੇ
Wednesday, Aug 16, 2023 - 01:22 PM (IST)
ਜਲੰਧਰ - ਨਾਸ਼ਪਾਤੀ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣਾ ਸਾਰੇ ਲੋਕ ਪਸੰਦ ਨਹੀਂ ਕਰਦੇ ਪਕ ਇਸ ਦੇ ਫ਼ਾਇਦੇ ਜਾਣ ਤੁਸੀਂ ਇਸ ਨੂੰ ਖਾਣਾ ਜ਼ਰੂਰ ਸ਼ੁਰੂ ਕਰ ਦਿਓਗੇ। ਨਾਸ਼ਪਾਤੀ ਵਿੱਚ ਪਾਏ ਜਾਣ ਵਾਲੇ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਬੀ ਕੰਪਲੈਕਸ, ਵਿਟਾਮਿਨ-ਕੇ, ਖਣਿਜ, ਪੋਟਾਸ਼ੀਅਮ, ਫੀਨੋਲਿਕ, ਫੋਲੇਟ, ਕਾਪਰ, ਮੈਂਗਨੀਜ਼, ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਤੁਹਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਨਾਸ਼ਪਾਤੀ ਵਿੱਚ ਪੈਕਟਿਨ ਦੇ ਰੂਪ ਵਿੱਚ ਫਾਈਬਰ ਹੁੰਦਾ ਹੈ, ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਸ 'ਚ ਕੈਲੋਰੀ ਘੱਟ ਮਾਤਰਾ 'ਚ ਹੁੰਦੀ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦੀ ਹੈ। ਨਾਸ਼ਪਾਤੀ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ...
ਪਾਚਨ ਦੀ ਸਮੱਸਿਆ
ਨਾਸ਼ਪਾਤੀ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਆਸਾਨ ਬਣਾਉਣ ਵਿੱਚ ਮਦਦ ਕਰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਨਾਸ਼ਪਾਤੀ ਵਿੱਚ ਮੌਜੂਦ ਘੁਲਣਸ਼ੀਲ ਫਾਈਬਰ ਅੰਤੜੀਆਂ ਦੀ ਸਿਹਤ ਨੂੰ ਸੁਧਾਰਦਾ ਹੈ। ਜਿਨ੍ਹਾਂ ਲੋਕਾਂ ਨੂੰ ਪਾਚਨ ਦੀ ਸਮੱਸਿਆ ਹੈ, ਉਹ ਆਪਣੇ ਭੋਜਨ ਵਿੱਚ ਨਾਸ਼ਪਾਤੀ ਨੂੰ ਜ਼ਰੂਰ ਸ਼ਾਮਲ ਕਰਨ।
ਖੂਨ ਦੀ ਘਾਟ
ਨਾਸ਼ਪਾਤੀ ਵਿੱਚ ਆਇਰਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਆਇਰਨ ਸਾਡੇ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਜੇਕਰ ਤੁਹਾਡੇ ਸਰੀਰ 'ਚ ਖੂਨ ਦੀ ਘਾਟ ਹੈ ਤਾਂ ਤੁਸੀਂ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।
ਇਮਿਊਨਿਟੀ ਵਧਾਵੇ
ਨਾਸ਼ਪਾਤੀ ਵਿੱਚ ਕਾਪਰ, ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਦੇ ਚੰਗੇ ਗੁਣ ਪਾਏ ਜਾਂਦੇ ਹਨ। ਇਹ ਸਾਰੇ ਗੁਣ ਇਮਿਊਨਿਟੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।
ਇਮਿਊਨਿਟੀ ਮਜ਼ਬੂਤ ਹੁੰਦੀ ਹੈ
ਨਾਸ਼ਪਾਤੀ 'ਚ ਕਾਪਰ, ਐਂਟੀਆਕਸੀਡੈਂਟ, ਵਿਟਾਮਿਨ-ਸੀ ਦੇ ਚੰਗੇ ਗੁਣ ਪਾਏ ਜਾਂਦੇ ਹਨ। ਅਜਿਹੇ 'ਚ ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਸਰੀਰ ਨੂੰ ਕਈ ਬੀਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਸਰੀਰ ਨੂੰ ਐਨਰਜੀ ਵੀ ਮਿਲਦੀ ਹੈ।
ਭਾਰ ਘਟਾਉਣ 'ਚ ਫ਼ਾਇਦੇਮੰਦ
ਅੱਜ-ਕੱਲ੍ਹ ਬਹੁਤ ਸਾਰੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਬਹੁਤ ਪ੍ਰੇਸ਼ਾਨ ਹਨ। ਇਸ ਲਈ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਨਾਸ਼ਪਾਤੀ ਦਾ ਸੇਵਨ ਕਰਨਾ ਅੱਜ ਤੋਂ ਹੀ ਸ਼ੁਰੂ ਕਰ ਦਿਓ। ਨਾਸ਼ਪਾਤੀ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਢਿੱਡ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਵਿੱਚ ਕੈਲੋਰੀ ਦੀ ਮਾਤਰਾ ਵੀ ਘੱਟ ਹੁੰਦੀ ਹੈ, ਜੋ ਭਾਰ ਘਟਾਉਣ 'ਚ ਮਦਦਗਾਰ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਲਈ ਨਾਸ਼ਪਾਤੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਵਿੱਚ ਐਂਥੋਸਾਇਨਿਨ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ। ਇਹ ਐਂਟੀਆਕਸੀਡੈਂਟ ਦੇ ਤੌਰ 'ਤੇ ਕੰਮ ਕਰਦਾ ਹੈ, ਜੋ ਸ਼ੂਗਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਨਾਸ਼ਪਾਤੀ ਦਾ ਗਲਾਈਸੈਮਿਕ ਇੰਡੈਕਸ ਵੀ ਘੱਟ ਹੁੰਦਾ ਹੈ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਲੈਵਲ ਨਾਰਮਲ ਰਹਿੰਦਾ ਹੈ।