Health Tips: ਖਾਣਾ ਖਾਣ ਤੋਂ ਬਾਅਦ ਲੋਕ ਕਦੇ ਨਾ ਕਰਨ ਇਨ੍ਹਾਂ ਚੀਜ਼ਾਂ ਦਾ ਸੇਵਨ, ਸਿਹਤ ਹੋ ਸਕਦੀ ਹੈ ਖ਼ਰਾਬ
Wednesday, Mar 06, 2024 - 04:19 PM (IST)
ਜਲੰਧਰ (ਬਿਊਰੋ) - ਸਰੀਰ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ ਲੋਕ ਰੋਜ਼ਾਨਾ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਦੇ ਹਨ। ਭੋਜਨ ਵਿਚ ਅਜਿਹੀਆਂ ਚੀਜ਼ਾਂ ਸ਼ਾਮਲ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਸਰੀਰ ਫਿੱਟ ਰਹਿ ਸਕੇ ਅਤੇ ਬੀਮਾਰੀਆਂ ਦੂਰ ਰਹਿਣ। ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਣਾ ਖਾਣ ਤੋਂ ਬਾਅਦ ਇਸ ਨੂੰ ਸਹੀ ਤਰੀਕੇ ਨਾਲ ਪਚਾਉਣਾ ਵੀ ਜ਼ਰੂਰੀ ਹੈ। ਖਾਣਾ ਖਾਣ ਤੋਂ ਬਾਅਦ ਕਈ ਲੋਕ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ, ਜਿਸ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ। ਅਜਿਹੇ 'ਚ ਖਾਣਾ ਪਚਾਉਣ 'ਚ ਦਿੱਕਤ ਹੋਣ ਦੇ ਨਾਲ-ਨਾਲ ਕਈ ਬੀਮਾਰੀਆਂ ਹੋ ਜਾਂਦੀਆਂ ਹਨ। ਜਿਸ ਨਾਲ ਸਿਹਤ ਖ਼ਰਾਬ ਹੋ ਜਾਂਦੀ ਹੈ। ਖਾਣਾ ਖਾਣ ਤੋਂ ਬਾਅਦ ਤੁਹਾਨੂੰ ਕਿਹੜੇ ਕੰਮ ਨਹੀਂ ਕਰਨੇ ਚਾਹੀਦੇ, ਦੇ ਬਾਰੇ ਆਓ ਜਾਣਦੇ ਹਾਂ...
ਪਾਣੀ ਨਾ ਪੀਓ
ਪਾਣੀ ਸਰੀਰ ਲਈ ਬਹੁਤ ਜ਼ਰੂਰੀ ਅਤੇ ਫ਼ਾਇਦੇਮੰਦ ਹੁੰਦਾ ਹੈ ਪਰ ਗ਼ਲਤ ਸਮੇਂ ਪਾਣੀ ਪੀਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਖਾਣਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਢਿੱਡ ’ਚ ਐਨਜ਼ਾਈਮ ਦਾ ਪੱਧਰ ਘੱਟ ਹੁੰਦਾ ਹੈ। ਇਸ ਕਾਰਨ ਢਿੱਡ ’ਚ ਸੋਜ ਅਤੇ ਐਸੀਡਿਟੀ ਹੁੰਦੀ ਹੈ, ਜਿਸ ਨਾਲ ਪਾਚਨ ਤੰਤਰ ਖ਼ਰਾਬ ਹੋ ਜਾਂਦਾ ਹੈ। ਇਸੇ ਲਈ ਭੋਜਨ ਕਰਨ ਤੋਂ 30 ਮਿੰਟ ਬਾਅਦ ਪਾਣੀ ਪੀਣਾ ਸਹੀ ਹੈ।
ਫਲ ਨਾ ਖਾਓ
ਕਈ ਲੋਕ ਭੋਜਨ ਤੋਂ ਬਾਅਦ ਫਲ ਖਾਣਾ ਪਸੰਦ ਕਰਦੇ ਹਨ, ਜੋ ਸਹੀ ਨਹੀਂ ਹੈ। ਭੋਜਨ ਤੋਂ ਬਾਅਦ ਫਲ ਖਾਣ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਪਾਚਨ ਕਿਰਿਆ ਦੇ ਨਾਲ-ਨਾਲ ਖੱਟੀ ਡੱਕਾਰ, ਐਸੀਡਿਟੀ, ਜਲਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਭਾਰ ਵਧਣ ਦੀ ਸਮੱਸਿਆ ਹੋ ਸਕਦੀ ਹੈ।
ਖਾਣਾ ਖਾਣ ਤੋਂ ਬਾਅਦ ਸੌਂਣਾ ਨਹੀਂ
ਢਿੱਡ ਭਰ ਕੇ ਖਾਣ ਤੋਂ ਬਾਅਦ ਕਈ ਲੋਕਾਂ ਨੂੰ ਨੀਂਦ ਆਉਣੀ ਸ਼ੁਰੂ ਹੋ ਜਾਂਦੀ ਹੈ ਅਤੇ ਉਹ ਸੌਂ ਜਾਂਦੇ ਹਨ। ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣ ਨਾਲ ਭੋਜਨ ਚੰਗੀ ਤਰ੍ਹਾਂ ਹਜ਼ਮ ਨਹੀਂ ਹੁੰਦਾ, ਜਿਸ ਕਾਰਨ ਮੋਟਾਪਾ ਵੱਧਦਾ ਹੈ। ਕਈ ਵਾਰ ਅੰਤੜੀਆਂ ਵਿਚ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਖਾਣਾ ਖਾਣ ਤੋਂ ਘੱਟੋ ਘੱਟ ਦੋ ਘੰਟੇ ਬਾਅਦ ਸੌਣਾ ਚਾਹੀਦਾ ਹੈ।
ਚਾਹ ਨਾ ਪੀਓ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਭੋਜਨ ਕਰਨ ਤੋਂ ਬਾਅਦ ਚਾਹ ਪੀਣੀ ਪਸੰਦ ਕਰਦੇ ਹਨ। ਭੋਜਨ ਦੇ ਨਾਲ ਚਾਹ ਦਾ ਸੇਵਨ ਕਰਨ ਨਾਲ ਨੁਕਸਾਨ ਹੋ ਸਕਦਾ ਹੈ। ਚਾਹ ਭੋਜਨ ਦੇ ਪੌਸ਼ਟਿਕ ਤੱਤਾਂ ਨੂੰ ਖ਼ਤਮ ਕਰ ਦਿੰਦਾ ਹੈ। ਇਸੇ ਲਈ ਖਾਣੇ ਤੋਂ ਘੱਟੋ ਘੱਟ ਇਕ ਘੰਟੇ ਬਾਅਦ ਚਾਹ ਪੀਣੀ ਚਾਹੀਦੀ ਹੈ।
ਭੋਜਨ ਕਰਨ ਤੋਂ ਬਾਅਦ ਤੁਰੰਤ ਸੈਰ ਕਰਨਾ
ਰਾਤ ਦੇ ਖਾਣੇ ਤੋਂ ਬਾਅਦ ਸੈਰ ਕਰਨੀ ਸਿਹਤ ਲਈ ਚੰਗੀ ਹੁੰਦੀ ਹੈ। ਕੀ ਤੁਸੀਂ ਜਾਣਦੇ ਹੋ ਕਿ ਖਾਣਾ ਖਾਣ ਤੋਂ ਤੁਰੰਤ ਬਾਅਦ ਤੁਰਨਾ ਸਿਹਤ ਲਈ ਖ਼ਤਰਨਾਕ ਹੈ। ਖਾਣ ਤੋਂ ਬਾਅਦ ਇਕਦਮ ਤੇਜ਼ ਤੁਰਨ ਨਾਲ ਪਾਚਨ 'ਤੇ ਅਸਰ ਪੈਂਦਾ ਹੈ। ਇਸ ਲਈ ਖਾਣ ਤੋਂ ਘੱਟੋ ਘੱਟ ਅੱਧੇ ਘੰਟੇ ਬਾਅਦ ਸੈਰ ਕਰੋ।