ਸਰਦੀਆਂ ’ਚ ਗਠੀਏ ਦੇ ਦਰਦ ਤੋਂ ਪ੍ਰੇਸ਼ਾਨ ਲੋਕ ਆਪਣੀ ਖੁਰਾਕ ’ਚ ਅੱਜ ਹੀ ਸ਼ਾਮਲ ਕਰਨ ਇਹ 5 ਚੀਜ਼ਾਂ

Monday, Nov 11, 2024 - 05:58 PM (IST)

ਸਰਦੀਆਂ ’ਚ ਗਠੀਏ ਦੇ ਦਰਦ ਤੋਂ ਪ੍ਰੇਸ਼ਾਨ ਲੋਕ ਆਪਣੀ ਖੁਰਾਕ ’ਚ ਅੱਜ ਹੀ ਸ਼ਾਮਲ ਕਰਨ ਇਹ 5 ਚੀਜ਼ਾਂ

ਹੈਲਥ ਡੈਸਕ– ਮੌਸਮ 'ਚ ਬਦਲਾਅ ਹੋਣਾ ਸ਼ੁਰੂ ਹੋ ਗਿਆ ਹੈ। ਸਰਦੀਆਂ ਦੇ ਮੌਸਮ ’ਚ ਸਰੀਰ ’ਚ ਕਈ ਬਦਲਾਅ ਆਉਂਦੇ ਹਨ। ਸਾਨੂੰ ਸਰੀਰ ਦੇ ਜ਼ਰੂਰੀ ਅੰਗਾਂ ਨੂੰ ਗਰਮ ਰੱਖਣ ਲਈ ਵਧੇਰੇ ਊਰਜਾ ਦੀ ਲੋੜ ਹੁੰਦੀ ਹੈ। ਜੇਕਰ ਸਰੀਰ ਨੂੰ ਪੂਰੀ ਊਰਜਾ ਨਹੀਂ ਮਿਲਦੀ ਤਾਂ ਇਹ ਸਮੱਸਿਆ ਬਣ ਸਕਦੀ ਹੈ। ਸਰੀਰ ਨੂੰ ਪੂਰੀ ਊਰਜਾ ਨਾ ਮਿਲਣ ਕਾਰਨ ਹੱਥਾਂ-ਪੈਰਾਂ ਨੂੰ ਬਹੁਤ ਠੰਡ ਮਹਿਸੂਸ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਕਾਫੀ ਦਰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਆਮ ਤੌਰ ’ਤੇ ਜਿਨ੍ਹਾਂ ਲੋਕਾਂ ਦੇ ਸਰੀਰ ’ਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ, ਉਹ ਵੀ ਸਰਦੀਆਂ ’ਚ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਹੋਣ ਲੱਗਦੇ ਹਨ। ਇਸ ਹਾਲਤ ’ਚ ਹੱਥਾਂ ਦੀਆਂ ਉਂਗਲਾਂ ’ਚ ਸੋਜ ਪੈ ਜਾਂਦੀ ਹੈ।
ਤੁਸੀਂ ਗਠੀਏ ਦੀ ਦਵਾਈ ਜ਼ਰੂਰ ਲੈ ਰਹੇ ਹੋਵੋਗੇ ਪਰ ਇਸ ਦੇ ਨਾਲ ਹੀ ਜੇਕਰ ਤੁਸੀਂ ਆਪਣੀ ਖੁਰਾਕ ’ਚ ਕੁਝ ਬਦਲਾਅ ਕਰੋਗੇ ਤਾਂ ਤੁਹਾਨੂੰ ਜੋੜਾਂ ਦੇ ਦਰਦ ਤੋਂ ਕਾਫੀ ਰਾਹਤ ਮਿਲੇਗੀ। ਖ਼ਾਸ ਤੌਰ ’ਤੇ ਜੇਕਰ ਗਠੀਆ ਪਹਿਲਾਂ ਹੀ ਸ਼ੁਰੂ ਹੋ ਗਿਆ ਹੈ ਤਾਂ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲਣ ਨਾਲ ਬਹੁਤ ਮਦਦ ਮਿਲੇਗੀ।

ਇਹ ਵੀ ਪੜ੍ਹੋ- ਸਰੀਰ ਦੀਆਂ ਨਾੜੀਆਂ ‘ਚ ਜਮ੍ਹਾ ਕੋਲੈਸਟ੍ਰੋਲ ਨੂੰ ਦੂਰ ਕਰ ਦੇਣਗੀਆਂ ਇਹ ਸਬਜ਼ੀਆਂ
ਹਲਦੀ
ਕਈ ਖੋਜਾਂ ’ਚ ਇਹ ਸਾਬਿਤ ਹੋ ਚੁੱਕਾ ਹੈ ਕਿ ਹਲਦੀ ’ਚ ਕਰਕਿਊਮਿਨ ਨਾਮ ਦਾ ਇਕ ਰਸਾਇਣ ਪਾਇਆ ਜਾਂਦਾ ਹੈ, ਜਿਸ ’ਚ ਐਂਟੀ-ਇੰਫਲੇਮੇਟਰੀ ਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਜੋੜਾਂ ਦੇ ਵਿਚਕਾਰ ਦੀ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ ਤੇ ਗਠੀਏ ਦੇ ਦਰਦ ਤੋਂ ਰਾਹਤ ਮਿਲਦੀ ਹੈ।
ਪਾਲਕ
ਸਰਦੀਆਂ ’ਚ ਹਰ ਕਿਸੇ ਨੂੰ ਹਰੀਆਂ ਸਬਜ਼ੀਆਂ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ, ਖ਼ਾਸ ਕਰਕੇ ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਹੋ ਤਾਂ ਇਹ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ। ਖ਼ਾਸ ਤੌਰ ’ਤੇ ਪਾਲਕ ਦਾ ਭਰਪੂਰ ਸੇਵਨ ਕਰੋ, ਇਸ ਨੂੰ ਸੁਪਰਫੂਡ ਮੰਨਿਆ ਜਾਂਦਾ ਹੈ ਕਿਉਂਕਿ ਇਸ ’ਚ ਦੋ ਤਰ੍ਹਾਂ ਦੇ ਐਂਟੀ-ਆਕਸੀਡੈਂਟ ਹੁੰਦੇ ਹਨ, ਨਿਓਕਸੈਂਥਿਨ ਤੇ ਵਾਇਓਲੈਕਸੈਂਥਿਨ, ਜਿਨ੍ਹਾਂ ’ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਇਹ ਅਸਥਮਾ, ਗਠੀਆ ਤੇ ਇਥੋਂ ਤੱਕ ਕਿ ਮਾਈਗ੍ਰੇਨ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।

ਇਹ ਵੀ ਪੜ੍ਹੋ- Chicken-Mutton ਤੋਂ ਵੀ ਜ਼ਿਆਦਾ ਤਾਕਤਵਰ, ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਜ਼ਰੂਰ ਖਾਓ ਇਹ ਚੀਜ਼
ਦੁੱਧ ਤੇ ਆਂਡੇ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪੀੜਤ ਹੋ ਤਾਂ ਖੁਰਾਕ ’ਚ ਦੁੱਧ ਤੇ ਆਂਡੇ ਜ਼ਰੂਰ ਸ਼ਾਮਲ ਕਰੋ। ਦਰਅਸਲ ਸਰਦੀਆਂ ’ਚ ਸਰੀਰ ’ਚ ਵਿਟਾਮਿਨ ਡੀ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਕਾਰਨ ਸਰੀਰ ਤੇ ਜੋੜਾਂ ’ਚ ਦਰਦ ਸ਼ੁਰੂ ਹੋ ਜਾਂਦਾ ਹੈ। ਇਸ ਨੂੰ ਪੂਰਾ ਕਰਨ ਲਈ ਤੁਹਾਨੂੰ ਸੂਰਜ ਦੀ ਰੌਸ਼ਨੀ ਤੋਂ ਇਲਾਵਾ ਭੋਜਨ ’ਚ ਦੁੱਧ, ਦਹੀਂ ਤੇ ਆਂਡੇ ਦਾ ਸੇਵਨ ਕਰਨਾ ਚਾਹੀਦਾ ਹੈ।
ਲਸਣ
ਲਸਣ ਇਕ ਐਂਟੀ-ਇੰਫਲੇਮੇਟਰੀ ਖਾਦ ਪਦਾਰਥ ਵੀ ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਜੋੜਾਂ ਦੇ ਦਰਦ ਤੋਂ ਕੁਝ ਰਾਹਤ ਮਿਲਦੀ ਹੈ।

ਇਹ ਵੀ ਪੜ੍ਹੋ- 'Protein' ਨਾਲ ਭਰਪੂਰ ਹੁੰਦੇ ਨੇ ਇਹ ਬੀਜ, ਖੁਰਾਕ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਹੋਣਗੇ ਅਨੇਕਾਂ ਲਾਭ
ਬਦਾਮ
ਬਦਾਮ ’ਚ ਓਮੇਗਾ 3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸੋਜ ਨੂੰ ਘੱਟ ਕਰਦਾ ਹੈ। ਇਸ ਲਈ ਇਸ ਨੂੰ ਆਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ। ਸਰਦੀਆਂ ’ਚ ਬਦਾਮ ਸਰੀਰ ਨੂੰ ਅੰਦਰੋਂ ਗਰਮ ਰੱਖਣ ਦਾ ਕੰਮ ਵੀ ਕਰਦਾ ਹੈ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Aarti dhillon

Content Editor

Related News