Health Tips : ਜੇਕਰ ਤੁਸੀਂ ਵੀ ਹੋ 'ਐਸੀਡਿਟੀ ਦੀ ਸਮੱਸਿਆ' ਤੋਂ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

04/27/2024 4:51:05 PM

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਬਾਹਰਲਾ ਖਾਣਾ ਖਾਣ ਦੇ ਸ਼ੌਕੀਨ ਹਨ। ਕਈ ਕਾਰਨਾਂ ਕਰਕੇ ਉਹ ਆਪਣੇ ਮਨਪਸੰਦ ਖਾਣੇ ਤੋਂ ਦੂਰ ਰਹਿੰਦੇ ਹਨ, ਜਿਨ੍ਹਾਂ ਵਿਚੋਂ ਇਕ ਕਾਰਨ ‘ਐਸੀਡਿਟੀ’ ਹੈ। ਐਸੀਡਿਟੀ ਦੀ ਸਮੱਸਿਆ ਕਿਸੇ ਨੂੰ ਵੀ ਹੋ ਸਕਦੀ ਹੈ ਪਰ ਕੁਝ ਲੋਕਾਂ ਨੂੰ ਇਹ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ। ਐਸੀਡਿਟੀ ਦੀ ਸਮੱਸਿਆ ਗ਼ਲਤ ਖਾਣ-ਪੀਣ ਨਾਲ ਹੁੰਦੀ ਹੈ। ਲੋਕ ਜੇਕਰ ਥੋੜਾ ਜਿਹਾ ਵੀ ਤਲਿਆ ਹੋਇਆ ਜਾਂ ਮਸਾਲੇਦਾਰ ਖਾਣਾ ਖਾ ਲੈਣ ਤਾਂ ਉਨ੍ਹਾਂ ਨੂੰ ਐਸੀਡਿਟੀ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਉਹ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ, ਜੋ ਸਹੀ ਨਹੀਂ ਹੈ। ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ, ਦੇ ਬਾਰੇ ਦੱਸਾਂਗੇ....

ਠੰਡਾ ਦੁੱਧ ਜਾਂ ਕੱਚੀ ਲੱਸੀ
ਦੁੱਧ ਸਰੀਰ ਅਤੇ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਐਸੀਡਿਟੀ ਦੀ ਸਮੱਸਿਆ ਹੋਣ ’ਤੇ ਠੰਡਾ ਦੁੱਧ ਜਾਂ ਕੱਚੀ ਲੱਸੀ ਜਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

PunjabKesari

ਨਾਰੀਅਲ ਦਾ ਪਾਣੀ
ਨਾਰੀਅਲ ਦਾ ਪਾਣੀ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਰੀਰ ’ਤੋਂ ਬਹੁਤ ਸਾਰੇ ਗੰਦਲੇ ਪਦਾਰਥ ਬਾਹਰ ਕੱਢਣ ’ਚ ਮਦਦ ਕਰਦਾ ਹੈ। ਨਾਰੀਅਲ ਦਾ ਪਾਣੀ ਐਸੀਡਿਟੀ ਦੀ ਸਮੱਸਿਆ ਨੂੰ ਵੀ ਦੂਰ ਕਰਨ ਦਾ ਕੰਮ ਕਰਦਾ ਹੈ। 

ਗੁੜ
ਗੈਸ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਰਾਤ ਨੂੰ ਭੋਜਨ ਕਰਨ ਤੋਂ ਬਾਅਦ ਜੇਕਰ ਤੁਸੀਂ ਥੋੜਾ ਜਿਹਾ ਗੁੜ ਖਾ ਲੈਂਦੇ ਹੋ ਤਾਂ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

ਇਹ ਵੀ ਪੜ੍ਹੋ : Health Tips: ਗਰਮੀਆਂ ਦੇ ਮੌਸਮ 'ਚ ਪਿੱਤ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ ਇਹ ਨੁਸਖ਼ੇ, ਮਿਲੇਗੀ ਰਾਹਤ

PunjabKesari

ਖੀਰਾ
ਕੁਝ ਲੋਕ ਐਸੀਡਿਟੀ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਕੋਲ ਦਵਾਈ ਰੱਖਣੀ ਪੈਂਦੀ ਹੈ। ਐਸੀਡਿਟੀ ਤੋਂ ਰਾਹਤ ਪਾਉਣ ਲਈ ਤੁਸੀਂ ਖੀਰੇ ਨੂੰ ਆਪਣੇ ਭੋਜਨ ਵਿਚ ਸ਼ਾਮਲ ਕਰ ਸਕਦੇ ਹੋ। ਖੀਰੇ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ।  

ਛੋਟੀ ਇਲਾਇਚੀ
ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਛੋਟੀ ਇਲਾਇਚੀ ਦੀ ਵਰਤੋਂ ਕਰਨੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਜੇਕਰ ਤੁਹਾਨੂੰ ਐਸਿਡ ਦੀ ਸ਼ਿਕਾਇਤ ਹੈ ਤਾਂ ਤੁਸੀਂ ਛੋਟੀ ਇਲਾਇਚੀ ਵਾਲੀ ਚਾਹ ਜ਼ਰੂਰ ਪੀਓ। ਇਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : Health Tips: ਸਫ਼ਰ ਦੌਰਾਨ ਜੇਕਰ ਆਉਂਦੀ ਹੈ ਵਾਰ-ਵਾਰ 'ਉਲਟੀ', ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਹੋਵੇਗਾ ਫ਼ਾਇਦਾ

PunjabKesari

ਕੇਲਾ
ਕੇਲਾ ਐਂਟੀ-ਓਕਸੀਡੈਂਟਸ ਅਤੇ ਪੋਟਾਸ਼ਿਅਮ ਨਾਲ ਭਰਪੂਰ ਹੁੰਦਾ ਹੈ। ਕੇਲਾ ਐਸਿਡ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ। ਕੇਲੇ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਐਸੀਡਿਟੀ ਤੋਂ ਰਾਹਤ ਮਿਲਦੀ ਹੈ।

ਪੁਦੀਨਾ
ਪੁਦੀਨਾ ਢਿੱਡ ਦੀਆਂ ਸਮਸਿਆਵਾਂ ਨੂੰ ਦੂਰ ਕਰਨ ’ਚ ਫ਼ਾਇਦੇਮੰਦ ਹੁੰਦਾ ਹੈ। ਪੁਦੀਨਾ ਢਿੱਡ ਦਾ ਤੇਜ਼ਾਬ ਖ਼ਤਮ ਕਰਦਾ ਹੈ। ਜਦੋਂ ਢਿੱਡ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਜਾਂ ਢਿੱਡ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨਾ ਦੀ ਵਰਤੋਂ ਕਰੋ। ਪੁਦੀਨਾ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨਾਲ ਤੁਹਾਨੂੰ ਐਸੀਡਿਟੀ ਦੇ ਨਾਲ-ਨਾਲ ਢਿੱਡ ਦਰਦ ਤੋਂ ਵੀ ਰਾਹਤ ਮਿਲਦੀ ਹੈ। 

ਇਹ ਵੀ ਪੜ੍ਹੋ : Health Tips: ਗਰਮੀਆਂ 'ਚ 'ਪਸੀਨੇ ਦੀ ਬਦਬੂ' ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

PunjabKesari


rajwinder kaur

Content Editor

Related News