Health Tips: ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਆਂਵਲਾ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਮਿਲੇਗੀ ਰਾਹਤ

04/24/2024 6:00:12 PM

ਜਲੰਧਰ (ਬਿਊਰੋ) - ਗਲਤ ਖੁਰਾਕ ਅਤੇ ਜੀਵਨ ਸ਼ੈਲੀ ਦੇ ਕਾਰਨ ਮਨੁੱਖੀ ਸਰੀਰ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ। ਗੁਰਦੇ ਦੀ ਪੱਥਰੀ ਵੀ ਕਈ ਵਾਰ ਅਜਿਹੇ ਦਰਦ ਦਾ ਕਾਰਨ ਬਣਦੀ ਹੈ, ਜਿਸ ਦਾ ਹੱਲ ਬਹੁਤ ਸਾਰੇ ਲੋਕ ਦਵਾਈਆਂ ਜਾਂ ਸਰਜਰੀ ਰਾਹੀਂ ਕਰਦੇ ਹਨ। ਜੇਕਰ ਤੁਹਾਨੂੰ ਵੀ ਪੱਥਰੀ ਦੀ ਸਮੱਸਿਆ ਹੈ ਤਾਂ ਤੁਸੀਂ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ਤਾਂ ਕਿ ਪੱਥਰੀ ਪਿਸ਼ਾਬ ਦੇ ਨਾਲ ਸਰੀਰ ਤੋਂ ਬਾਹਰ ਨਿਕਲ ਜਾਵੇ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਘਰੇਲੂ ਨੁਸਖ਼ੇ ਦੀ ਅਪਣਾ ਸਕਦੇ ਹੋ, ਜੋ ਸਦੀਆਂ ਤੋਂ ਚੱਲ ਰਹੇ ਹਨ। ਇਨ੍ਹਾਂ ਨੂੰ ਅਜ਼ਮਾ ਕੇ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਜਦੋਂ ਸਰੀਰ ਵਿੱਚ ਕੈਲਸ਼ੀਅਮ ਅਤੇ ਕੋਲੈਸਟ੍ਰੋਲ ਦੀ ਮਾਤਰਾ ਵੱਧ ਜਾਂਦੀ ਹੈ, ਤਾਂ ਪੱਥਰ ਬਣ ਜਾਂਦੇ ਹਨ। ਜੇਕਰ ਇਨ੍ਹਾਂ ਨੂੰ ਸਮੇਂ ਸਿਰ ਪਛਾਣਿਆ ਜਾਵੇ ਤਾਂ ਅਸਹਿਣਯੋਗ ਦਰਦ ਤੋਂ ਬਚਿਆ ਜਾ ਸਕਦਾ ਹੈ.... 

ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਖਾਣ ਇਹ ਚੀਜ਼ਾਂ

ਅਨਾਰ ਦਾ ਜੂਸ
ਅਨਾਰ ਹੋਰ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਪੋਟਾਸ਼ੀਅਮ ਦੇ ਨਾਲ ਵੀ ਭਰਪੂਰ ਹੁੰਦਾ ਹੈ। ਇਸਦਾ ਜੂਸ ਪੀਣ ਨਾਲ ਪੱਥਰੀ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਪੋਟਾਸ਼ੀਅਮ ਪੱਥਰੀ ਨੂੰ ਬਣਨ ਤੋਂ ਰੋਕਦਾ ਹੈ, ਜੋ ਗੁਰਦੇ ਦੀ ਪੱਥਰੀ ਦਾ ਕਾਰਨ ਬਣਦੀ ਹੈ। ਇਹ ਗੁਰਦੇ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਨਾਲ-ਨਾਲ ਪਿਸ਼ਾਬ ਵਿੱਚ ਐਸਿਡਿਟੀ ਦੇ ਪੱਧਰ ਨੂੰ ਘਟਾਉਣ ਵਿੱਚ ਸਹਾਇਤਾ ਕਰਦਾ ਹੈ।

ਜ਼ਿਆਦਾ ਪਾਣੀ ਪੀਓ
ਪੱਥਰੀ ਦੀ ਸਮੱਸਿਆ ਹੋਣ ’ਤੇ ਜ਼ਿਆਦਾ ਪਾਣੀ ਪੀਓ। ਇਸ ਨਾਲ ਸਰੀਰ ਵਿੱਚ ਮੌਜੂਦ ਗੰਦਗੀ ਪਿਸ਼ਾਬ ਰਾਹੀਂ ਬਾਹਰ ਆਉਂਦੀ ਹੈ। ਅਸਲ ਵਿੱਚ ਗੁਰਦਾ ਸਰੀਰ ਵਿੱਚ ਇੱਕ ਫਿਲਟਰ ਦਾ ਕੰਮ ਕਰਦਾ ਹੈ। ਜਦੋਂ ਸਰੀਰ ਵਿੱਚ ਪਾਣੀ ਦੀ ਘਾਟ ਹੁੰਦੀ ਹੈ, ਗੁਰਦੇ ਘੱਟ ਪਾਣੀ ਨੂੰ ਫਿਲਟਰ ਕਰਦੇ ਹਨ। ਇਸ ਕਾਰਨ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ, ਕੈਲਸ਼ੀਅਮ ਅਤੇ ਹੋਰ ਜ਼ਹਿਰੀਲੇ ਪਦਾਰਥਾਂ ਦੇ ਬਾਹਰ ਨਿਕਲਣ ਵਿੱਚ ਸਮੱਸਿਆ ਹੁੰਦੀ ਹੈ, ਜੋ ਪੱਥਰਾਂ ਦਾ ਰੂਪ ਧਾਰਨ ਕਰ ਲੈਂਦੇ ਹਨ।

ਆਂਵਲਾ
ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਆਂਵਲਾ ਬਹੁਤ ਕਾਰਗਰ ਮੰਨਿਆ ਜਾਂਦਾ ਹੈ। ਇਸ ਲਈ ਰੋਜ਼ਾਨਾ ਦਿਨ ਵਿਚ 2 ਵਾਰ 1-1 ਚਮਚ ਆਂਵਲੇ ਦੇ ਪਾਊਡਰ ਦਾ ਸੇਵਨ ਕਰੋ, ਕਿਉਂਕਿ ਅਜਿਹਾ ਕਰਨ ਨਾਲ ਪੱਥਰੀ ਦੀ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ : Health Tips: ਗਰਮੀਆਂ 'ਚ 'ਪਸੀਨੇ ਦੀ ਬਦਬੂ' ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

ਵਿਟਾਮਿਨ-ਸੀ ਨਾਲ ਭਰਪੂਰ ਫਲ
ਸਿਹਤ ਮਾਹਿਰਾਂ ਅਨੁਸਾਰ ਵਿਟਾਮਿਨ-ਸੀ ਨਾਲ ਭਰਪੂਰ ਫਲਾਂ ਦਾ ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਵਿਟਾਮਿਨ-ਸੀ ਸਰੀਰ ਦੇ ਕੋਲੇਸਟ੍ਰੋਲ ਨੂੰ ਬਾਈਲ ਐਸਿਡ ਵਿੱਚ ਬਦਲਦਾ ਹੈ। ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਚੀਜ਼ਾਂ ਜਿਵੇਂ ਅਮਰੂਦ, ਸੰਤਰਾ, ਨਿੰਬੂ, ਆਂਵਲਾ, ਬ੍ਰੋਕਲੀ ਆਦਿ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਸ਼ਾਮਲ ਕਰੋ।

ਜਾਮਣ ਦਾ ਸੇਵਨ
ਜਾਮਣ ਖਾਣ ਨਾਲ ਵੀ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਪੱਥਰੀ ਤੋਂ ਛੁਟਕਾਰਾ ਪਾਉਣ ਦੇ ਨਾਲ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਸਹਾਇਤਾ ਕਰਦੇ ਹਨ।

ਇਹ ਵੀ ਪੜ੍ਹੋ : Health Tips: ਸਫ਼ਰ ਦੌਰਾਨ ਜੇਕਰ ਆਉਂਦੀ ਹੈ ਵਾਰ-ਵਾਰ 'ਉਲਟੀ', ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਹੋਵੇਗਾ ਫ਼ਾਇਦਾ

ਤੁਲਸੀ ਦੇ ਪੱਤੇ
ਤੁਲਸੀ ਵਿੱਚ ਚਿਕਿਤਸਕ ਗੁਣਾਂ ਦਾ ਭੰਡਾਰ ਹੈ। ਐਸੀਡਿਕ ਐਸਿਡ ਦੇ ਨਾਲ ਇਸ ਵਿੱਚ ਬਹੁਤ ਸਾਰੇ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਪੱਥਰ ਨੂੰ ਛੋਟੇ ਟੁਕੜਿਆਂ ਵਿੱਚ ਤੋੜ ਕੇ ਪਿਸ਼ਾਬ ਰਾਹੀਂ ਬਾਹਰ ਕੱਡਦੇ ਹਨ। ਇਸ ਲਈ ਰੋਜ਼ਾਨਾ 5-7 ਤੁਲਸੀ ਦੇ ਪੱਤੇ ਚਬਾ ਕੇ ਖਾਓ।

ਇਹ ਵੀ ਪੜ੍ਹੋ : Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

rajwinder kaur

This news is Content Editor rajwinder kaur