ਸਰਦੀਆਂ ’ਚ ਗਠੀਏ ਦੇ ਦਰਦ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਨ੍ਹਾਂ ਚੀਜ਼ਾਂ ਨਾਲ ਮਿਲੇਗੀ ਰਾਹਤ

Saturday, Jan 06, 2024 - 06:47 PM (IST)

ਸਰਦੀਆਂ ’ਚ ਗਠੀਏ ਦੇ ਦਰਦ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਨ੍ਹਾਂ ਚੀਜ਼ਾਂ ਨਾਲ ਮਿਲੇਗੀ ਰਾਹਤ

ਜਲੰਧਰ (ਬਿਊਰੋ)– ਸਰਦੀਆਂ ਦੇ ਮੌਸਮ ’ਚ ਸਰੀਰ ’ਚ ਕਈ ਬਦਲਾਅ ਆਉਂਦੇ ਹਨ। ਸਾਨੂੰ ਸਰੀਰ ਦੇ ਜ਼ਰੂਰੀ ਅੰਗਾਂ ਨੂੰ ਗਰਮ ਰੱਖਣ ਲਈ ਵਧੇਰੇ ਊਰਜਾ ਦੀ ਲੋੜ ਹੁੰਦੀ ਹੈ। ਜੇਕਰ ਸਰੀਰ ਨੂੰ ਊਰਜਾ ਨਹੀਂ ਮਿਲਦੀ ਤਾਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਸਰੀਰ ਨੂੰ ਊਰਜਾ ਨਾ ਮਿਲਣ ਕਾਰਨ ਹੱਥ-ਪੈਰ ਠੰਡੇ ਪੈ ਜਾਂਦੇ ਹਨ ਅਤੇ ਜੋੜਾਂ 'ਚ ਦਰਦ ਹੋਣ ਦੀ ਸਮੱਸਿਆ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਦੇ ਸਰੀਰ ’ਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ, ਉਹ ਵੀ ਸਰਦੀਆਂ ’ਚ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਹੋਣ ਲੱਗਦੇ ਹਨ। ਗਠੀਏ ਦੇ ਦਰਦਾਂ ਤੋਂ ਰਾਹਤ ਪਾਉਣ ਲਈ ਦਵਾਈ ਦੇ ਨਾਲ-ਨਾਲ ਚੰਗੀ ਖੁਰਾਕ ਦਾ ਸੇਵਨ ਕਰਨਾ ਵੀ ਜ਼ਰੂਰੂ ਹੈ। ਇਸ ਲ਼ਈ ਤੁਹਾਨੂੰ ਕਿਹੜੀਆਂ ਚੀਜ਼ਾਂ ਦੇ ਸੇਵਨ ਕਰਨਾ ਚਾਹੀਦਾ ਹੈ, ਦੇ ਬਾਰੇ ਦੱਸਾਂਗੇ.. 

ਹਲਦੀ
ਕਈ ਖੋਜਾਂ ’ਚ ਇਹ ਸਾਬਿਤ ਹੋ ਚੁੱਕਾ ਹੈ ਕਿ ਹਲਦੀ ’ਚ ਕਰਕਿਊਮਿਨ ਨਾਮ ਦਾ ਇਕ ਰਸਾਇਣ ਪਾਇਆ ਜਾਂਦਾ ਹੈ, ਜਿਸ ’ਚ ਐਂਟੀ-ਇੰਫਲੇਮੇਟਰੀ ਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਜੋੜਾਂ ਦੇ ਵਿਚਕਾਰ ਦੀ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ ਤੇ ਗਠੀਏ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਪਾਲਕ
ਸਰਦੀਆਂ ’ਚ ਹਰ ਕਿਸੇ ਨੂੰ ਹਰੀਆਂ ਸਬਜ਼ੀਆਂ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ, ਖ਼ਾਸ ਕਰਕੇ ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਹੋ ਤਾਂ ਇਹ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ। ਪਾਲਕ ਦਾ ਭਰਪੂਰ ਸੇਵਨ ਕਰੋ, ਇਸ ਨੂੰ ਸੁਪਰਫੂਡ ਮੰਨਿਆ ਜਾਂਦਾ ਹੈ ਕਿਉਂਕਿ ਇਸ ’ਚ ਦੋ ਤਰ੍ਹਾਂ ਦੇ ਐਂਟੀ-ਆਕਸੀਡੈਂਟ ਹੁੰਦੇ ਹਨ, ਨਿਓਕਸੈਂਥਿਨ ਤੇ ਵਾਇਓਲੈਕਸੈਂਥਿਨ, ਜਿਨ੍ਹਾਂ ’ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਇਹ ਅਸਥਮਾ, ਗਠੀਆ ਤੇ ਇਥੋਂ ਤੱਕ ਕਿ ਮਾਈਗ੍ਰੇਨ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ।

ਦੁੱਧ ਤੇ ਆਂਡੇ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪੀੜਤ ਹੋ ਤਾਂ ਖੁਰਾਕ ’ਚ ਦੁੱਧ ਤੇ ਆਂਡੇ ਜ਼ਰੂਰ ਸ਼ਾਮਲ ਕਰੋ। ਦਰਅਸਲ ਸਰਦੀਆਂ ’ਚ ਸਰੀਰ ’ਚ ਵਿਟਾਮਿਨ ਡੀ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਕਾਰਨ ਸਰੀਰ ਤੇ ਜੋੜਾਂ ’ਚ ਦਰਦ ਸ਼ੁਰੂ ਹੋ ਜਾਂਦਾ ਹੈ। ਇਸ ਨੂੰ ਪੂਰਾ ਕਰਨ ਲਈ ਤੁਹਾਨੂੰ ਸੂਰਜ ਦੀ ਰੌਸ਼ਨੀ ਤੋਂ ਇਲਾਵਾ ਭੋਜਨ ’ਚ ਦੁੱਧ, ਦਹੀਂ ਤੇ ਆਂਡੇ ਦਾ ਸੇਵਨ ਕਰਨਾ ਚਾਹੀਦਾ ਹੈ।

ਲਸਣ
ਲਸਣ ਇਕ ਐਂਟੀ-ਇੰਫਲੇਮੇਟਰੀ ਖਾਦ ਪਦਾਰਥ ਵੀ ਹੈ। ਇਸ ਦਾ ਸੇਵਨ ਕਰਨ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਲਸਣ ਸਰੀਰ ਵਿਚੋਂ ਵਾਧੂ ਯੂਰਿਕ ਐਸਿਡ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਗਠੀਏ ਤੋਂ ਰਾਹਤ ਪਾਉਣ ਲਈ ਗੁੜ ਨਾਲ ਲਸਣ ਦਾ ਸੇਵਨ ਕਰਨ ਨਾਲ ਵੀ ਰਾਹਤ ਮਿਲਦੀ ਹੈ। 

ਮੇਥੀ ਦਾ ਸੇਵਨ
ਮੇਥੀ ਗਠੀਏ ਤੋਂ ਪੀੜਤ ਲੋਕਾਂ ਲਈ ਬਹੁਤ ਚੰਗੀ ਮੰਨੀ ਜਾਂਦੀ ਹੈ। ਇਹ ਵਿਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਗਠੀਏ ਦੇ ਦਰਦ ਤੋਂ ਰਾਹਤ ਦਵਾਉਂਦੇ ਹਨ ਅਤੇ ਜੋੜਾਂ ਦੀ ਸੋਜ ਨੂੰ ਘੱਟ ਕਰਦੇ ਹਨ। ਇਸਦੇ ਸੇਵਨ ਲਈ ਰਾਤ ਭਰ ਮੇਥੀ ਨੂੰ ਪਾਣੀ ਵਿਚ ਭਿਓ ਅਤੇ ਸਵੇਰੇ ਉੱਠ ਕੇ ਇਸਦਾ ਸੇਵਨ ਕਰੋ।

ਬਦਾਮ
ਬਦਾਮ ’ਚ ਓਮੇਗਾ 3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸੋਜ ਨੂੰ ਘੱਟ ਕਰਦਾ ਹੈ। ਇਸ ਲਈ ਇਸ ਨੂੰ ਆਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ। ਸਰਦੀਆਂ ’ਚ ਬਦਾਮ ਸਰੀਰ ਨੂੰ ਅੰਦਰੋਂ ਗਰਮ ਰੱਖਣ ਦਾ ਕੰਮ ਵੀ ਕਰਦਾ ਹੈ।
 


author

rajwinder kaur

Content Editor

Related News