ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਦਿਮਾਗ ਨੂੰ ਵੀ ਤੇਜ਼ ਕਰਦੈ 'ਪਿਸਤਾ', ਜਾਣੋ ਹੋਰ ਵੀ ਲਾਭ

Sunday, Aug 29, 2021 - 11:07 AM (IST)

ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਦਿਮਾਗ ਨੂੰ ਵੀ ਤੇਜ਼ ਕਰਦੈ 'ਪਿਸਤਾ', ਜਾਣੋ ਹੋਰ ਵੀ ਲਾਭ

ਨਵੀਂ ਦਿੱਲੀ - ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਵੱਧ ਫਾਇਦੇਮੰਦ ਹੁੰਦਾ ਹੈ ਪਿਸਤਾ। ਰੋਜ਼ਾਨਾ ਜੇਕਰ ਇਸ  ਦਾ ਸੇਵਨ ਕਰੋਗੇ ਤਾਂ ਤੁਹਾਡੇ ਚਿਹਰੇ 'ਤੇ ਨਿਖਾਰ ਆਵੇਗਾ। ਕਿਉਂਕਿ ਪਿਸਤੇ ਵਿਚ ਫਾਈਬਰ, ਪ੍ਰੋਟੀਨ, ਵਿਟਾਮਿਨ ਸੀ, ਜਿੰਕ, ਕਾਪਰ, ਪੌਟਾਸ਼ਿਅਮ, ਆਇਰਨ, ਕੈਲਸ਼ੀਅਮ ਤੋਂ ਇਲਾਵਾ ਕਈ ਤਰ੍ਹਾਂ ਦੇ ਜ਼ਰੂਰੀ ਤੱਤਾਂ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਦਿਨ ‘ਚ ਦੋ ਵਾਰ ਪਿਸਤਾ ਖਾਣ ਨਾਲ ਡਾਇਬਟੀਜ਼ ਟਾਈਪ-2 ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਚਿਹਰੇ ’ਤੇ ਨਿਖਾਰ ਆਉਂਦਾ ਹੈ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਠੀਕ ਵੀ ਕਰਦਾ ਹੈ। 
ਪਿਸਤਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ…

ਅੱਖਾਂ ਦੀ ਰੌਸ਼ਨੀ ਵਧਾਉਂਦੇ ਹਨ ਇਹ ਅਸਰਦਾਰ ਘਰੇਲੂ ਨੁਸਖੇ
1. ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ’ਚ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਨਿਯਮਿਤ ਪਿਸਤਾ ਖਾਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਤੁਹਾਡੀਆਂ ਅੱਖਾਂ ’ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪੈ ਸਕੇ। 
2. ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ ‘ਚ ਹਮੇਸ਼ਾ ਸੋਜ ਰਹਿੰਦੀ ਹੈ ਤਾਂ ਤੁਹਾਨੂੰ ਕਿਸੇ ਵੀ ਹਾਲਤ ’ਚ ਪਿਸਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ‘ਚ ਮੌਜੂਦ ਵਿਟਾਮਿਨ-ਏ ਅਤੇ ਵਿਟਾਮਿਨ-ਈ ਸਰੀਰ ਦੀ ਸੋਜ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ।

पिस्ता के 16 फायदे, उपयोग और नुकसान - All About Pista in Hindi
3. ਕੈਂਸਰ ਤੋਂ ਬਚਾਅ
ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ, ਉਨ੍ਹਾਂ ਨੂੰ ਕਦੇ ਜ਼ਿੰਦਗੀ ‘ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ ‘ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।
4. ਹੱਥਾਂ-ਪੈਰਾਂ ਦੀ ਸੋਜ ਘੱਟ ਕਰੇ
ਜੇਕਰ ਤੁਹਾਡੇ ਪੈਰਾਂ ਜਾਂ ਹੱਥਾਂ 'ਚ ਸੋਜ ਰਹਿੰਦੀ ਹੈ ਤਾਂ ਪਿਸਤੇ ਦਾ ਸੇਵਨ ਜ਼ਰੂਰ ਕਰੋ। ਇਸ 'ਚ ਮੌਜੂਦ ਵਿਟਾਮਿਨ-ਏ ਸੋਜ ਨੂੰ ਘੱਟ ਕਰਦੇ ਹਨ।

Brain Stroke Causes And Symptoms And Treatment - ब्रेन स्ट्रोक में तुरंत  मिल जाए ये दवा तो नहीं होगा ज्यादा नुकसान, जानें इससे जुड़ी खास बातें |  Patrika News
5. ਤੇਜ਼ ਦਿਮਾਗ ਲਈ
ਕਾਜੂ, ਬਾਦਾਮ ਤੋਂ ਕਿਤੇ ਜ਼ਿਆਦਾ ਪੋਸ਼ਟਿਕ ਹੁੰਦਾ ਹੈ ਪਿਸਤਾ। ਪਿਸਤਾ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਵਿਅਕਤੀ ਦਾ ਸਰੀਰ ਤਾਕਤਵਰ ਬਣਦਾ ਹੈ। ਇਸ ਲਈ ਬੱਚਿਆਂ ਨੂੰ ਪਿਸਤਾ ਜ਼ਰੂਰ ਖਵਾਓ। 
6. ਬਲੱਡ ਪ੍ਰੈਸ਼ਰ
ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਂਦਾ ਹੈ ਅਤੇ ਘੱਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਇਕਸਾਰ ਰੱਖਦਾ ਹੈ। 

प्रेगनेंसी में पिस्ता खाना: फायदे, नुकसान और अन्य जानकारियां | Eating Pista  (Pistachios) During Pregnancy in Hindi
7. ਖੂਨ ਦੀ ਘਾਟ ਨੂੰ ਕਰੇ ਦੂਰ
ਪਿਸਤੇ ’ਚ ਤਾਂਬਾ ਜ਼ਿਆਦਾ ਮਾਤਰਾ ’ਚ ਹੁੰਦਾ ਹੈ, ਜੋ ਭੋਜਨ ਸਰੋਤਾਂ ਨਾਲ ਸਰੀਰ ’ਚ ਲੋਹੇ ਦਾ ਅਵਸ਼ੋਸ਼ਣ ਕਰਨ ’ਚ ਕਾਫੀ ਮਦਦ ਕਰਦਾ ਹੈ। ਇਹ ਅਨੀਮੀਆ ਵਰਗੀ ਬੀਮਾਰੀ ਤੋਂ ਵੀ ਤੁਹਾਨੂੰ ਬਚਾ ਕੇ ਰੱਖਦਾ ਹੈ। ਪਿਸਤੇ ’ਚ ਵਿਟਾਮਿਨ-ਬੀ-6 ਹੁੰਦਾ ਹੈ, ਜੋ ਖੂਨ ’ਚ ਆਕਸੀਜਨ ਨੂੰ ਭੇਜਦਾ ਹੈ। ਪਿਸਤੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਖੂਨ ’ਚ ਆਕਸੀਜਨ ਦੀ ਮਾਤਰਾ ਵੱਧ ਜਾਂਦੀ ਹੈ। 

ਸ਼ੂਗਰ ਦੇ ਮਰੀਜ਼ਾਂ ਨੂੰ ਇਨ੍ਹਾਂ ਚੀਜ਼ਾਂ ਤੋਂ ਬਣਾਉਣੀ ਚਾਹੀਦੀ ਹੈ ਦੂਰੀ
8. ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ
ਡਾਇਬਟੀਜ਼ ਦੇ ਰੋਗੀਆਂ ਲਈ ਪਿਸਤਾ ਲਾਭਦਾਇਕ ਮੰਨਿਆ ਜਾਂਦਾ ਹੈ। ਪਿਸਤੇ ’ਚ ਅਜਿਹੇ ਕਈ ਤੱਤ ਮੌਜੂਦ ਹੁੰਦੇ ਹਨ, ਜੋ ਸਾਡੇ ਖ਼ੂਨ ਤੋਂ ਮਿਠਾਸ ਨੂੰ ਦੂਰ ਕਰਨ ’ਚ ਬਹੁਤ ਲਾਭਦਾਇਕ ਹੁੰਦੇ ਹਨ। ਪਿਸਤਾ ਸਾਡੇ ਸਰੀਰ ’ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ।
9. ਸਰੀਰ ਦੇ ਅੰਦਰ ਜਲਣ
ਜੇ ਤੁਹਾਡੇ ਸਰੀਰ ‘ਚ ਕਿਸੇ ਤਰ੍ਹਾਂ ਦੀ ਜਲਣ ਹੋ ਰਹੀ ਹੈ, ਚਾਹੇ ਉਹ ਪੇਟ ਦੀ ਜਲਣ ਜਾਂ ਛਾਤੀ ਦੀ ਜਲਣ ਹੀ ਕਿਉਂ ਨਾ ਹੋਵੇ, ਤੁਸੀਂ ਪਿਸਤੇ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤੁਹਾਨੂੰ ਜਲਦ ਦੀ ਸਮੱਸਿਆ ਤੋਂ ਬਹੁਤ ਲਾਭ ਹੋਵੇਗਾ।


author

Aarti dhillon

Content Editor

Related News