ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ ਅਨਾਰ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Thursday, Apr 08, 2021 - 11:20 AM (IST)

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ ਅਨਾਰ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

ਨਵੀਂ ਦਿੱਲੀ- ਅਨਾਰ ਦੀ ਵਰਤੋਂ ਕਰਨ ’ਤੇ ਸਰੀਰ ਕਈ ਬੀਮਾਰੀ ਤੋਂ ਦੂਰ ਰਹਿੰਦਾ ਹੈ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫਾਇਦੇਮੰਦ ਹਨ। ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ 'ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਭੁੱਖ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਦੂਰ ਹੋ ਜਾਂਦੀਆਂ ਹਨ। ਇਨ੍ਹਾਂ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹੁੰਦੇ ਹਨ, ਜਿਨ੍ਹਾ ਦੇ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ।  

PunjabKesari
ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਹੁੰਦੀ ਹੈ।

PunjabKesari
ਸ਼ੂਗਰ 'ਚ ਫ਼ਾਇਦੇਮੰਦ 
ਸ਼ੂਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ। 

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਮੋਟਾਪਾ ਰੱਖੇ ਕੰਟਰੋਲ
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦੀ ਵਰਤੋਂ ਕਰਨ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।

PunjabKesari
ਜੋੜਾਂ 'ਚ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

PunjabKesari
ਗਰਭ ਅਵਸਥਾ 'ਚ ਲਾਹੇਵੰਦ
ਇਸ 'ਚ ਵਿਟਾਮਿਨ, ਮਿਨਰਲਸ ਅਤੇ ਫੋਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ। ਨਾਲ ਹੀ ਇਸ ਦੀ ਵਰਤੋਂ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਵਰਤੋਂ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ 
ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦੀ ਵਰਤੋਂ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।

PunjabKesari
ਡਿਪ੍ਰੈਸ਼ਨ ਤੋਂ ਰੱਖਦਾ ਹੈ ਦੂਰ
ਜੇਕਰ ਤੁਹਾਨੂੰ ਵੀ ਦਫ਼ਤਰ ਦੇ ਕੰਮ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦੀ ਵਰਤੋਂ ਨਾਲ ਤਣਾਅ ਬੂਸਟ ਕਰਨ 'ਚ ਮਦਦ ਕਰਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 


author

Aarti dhillon

Content Editor

Related News