ਗਰਭਵਤੀ ਔਰਤਾਂ ਲਈ ਬਹੁਤ ਫ਼ਾਇਦੇਮੰਦ ਹੈ ''ਅਨਾਰ'', ਕੈਂਸਰ ਸਣੇ ਕਈ ਬੀਮਾਰੀਆਂ ਨੂੰ ਵੀ ਕਰੇ ਦੂਰ

02/09/2024 12:43:31 PM

ਨਵੀਂ ਦਿੱਲੀ (ਬਿਊਰੋ) - ਅਨਾਰ ਖਾਣਾ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ, ਜੋ ਖੂਨ ਦੀ ਘਾਟ ਨੂੰ ਪੂਰਾ ਕਰਦਾ ਹੈ। ਸਰੀਰ 'ਚ ਜਦੋਂ ਵੀ ਖੂਨ ਦੀ ਮਾਤਰਾ ਘੱਟ ਜਾਵੇ ਤਾਂ ਡਾਕਟਰ ਹਮੇਸ਼ਾ ਲੋਕਾਂ ਨੂੰ ਅਨਾਰ ਖਾਣ ਦੀ ਸਲਾਹ ਦਿੰਦੇ ਹਨ। ਅਨਾਰ ਖਾਣ ਨਾਲ ਸਰੀਰ 'ਚ ਆਇਰਨ ਦੀ ਘਾਟ ਦੂਰ ਹੁੰਦੀ ਹੈ। ਇਸ ਵਿਚ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਭਾਰ ਕੰਟਰੋਲ ਕਰਨ 'ਚ ਸਹਾਇਕ ਹੁੰਦਾ ਹੈ। ਅਨਾਰ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਜੇਕਰ ਤੁਹਾਨੂੰ ਅਲਰਜੀ, ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਸਣੇ ਇਹ ਰੋਗ ਹਨ ਤਾਂ ਤੁਸੀਂ ਭੁੱਲ ਕੇ ਵੀ ਅਨਾਰ ਦਾ ਸੇਵਨ ਨਾ ਕਰੋ, ਕਿਉਂਕਿ ਇਸ ਨਾਲ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।

ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਨਾਲ ਭੁੱਖ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਦੂਰ ਹੋ ਜਾਂਦੀਆਂ ਹਨ। ਇਨ੍ਹਾਂ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ।  

ਗਰਭ ਅਵਸਥਾ 'ਚ ਫਾਇਦੇਮੰਦ
ਇਸ 'ਚ ਵਿਟਾਮਿਨ, ਮਿਨਰਲਸ ਅਤੇ ਫੌਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਸ਼ੂਗਰ 'ਚ ਫਾਇਦੇਮੰਦ 
ਸ਼ੂਗਰ ਦੇ ਰੋਗੀਆਂ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰਸ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ। 

ਕੈਂਸਰ ਤੋਂ ਬਚਾਅ
ਅਨਾਰ 'ਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ 'ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ, ਬ੍ਰੈਸਟ ਅਤੇ ਸਕਿਨ ਕੈਂਸਰ ਦਾ ਖ਼ਤਰਾ ਘੱਟ ਕਰਦਾ ਹੈ, ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ ਉਨ੍ਹਾਂ ਲਈ ਇਸ ਦਾ ਜੂਸ ਪੀਣਾ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ 'ਚ ਪੀ.ਐੱਸ.ਏ. ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ 'ਚ ਮਦਦ ਮਿਲਦੀ ਹੈ।

ਦਿਲ ਦੇ ਮਰੀਜ਼ਾਂ ਲਈ ਫਾਇਦੇਮੰਦ
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਹੁੰਦੀ ਹੈ।

ਮੋਟਾਪਾ ਕਰੇ ਕੰਟਰੋਲ
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।

ਜੋੜਾਂ ਦੇ ਦਰਦ ਤੋਂ ਮਿਲੇ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਕੋਲੈਸਟਰੋਲ ਨੂੰ ਕਰੇ ਕੰਟਰੋਲ
ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।

ਤਣਾਅ ਤੋਂ ਰੱਖੇ ਦੂਰ
ਜੇਕਰ ਤੁਹਾਨੂੰ ਵੀ ਦਫ਼ਤਰ ਦੇ ਕੰਮ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ 'ਚ ਮਦਦ ਕਰਦਾ ਹੈ।

ਐਂਟੀ-ਏਜਿੰਗ ਗੁਣ
ਅਨਾਰ 'ਚ ਜ਼ਿਆਦਾ ਮਾਤਰਾ 'ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ 'ਚ ਮਦਦ ਕਰਦਾ ਹੈ।

sunita

This news is Content Editor sunita