ਇਨ੍ਹਾਂ ਬੀਮਾਰੀਆਂ ਤੋਂ ਹਮੇਸ਼ਾ ਲਈ ਨਿਜ਼ਾਤ ਪਾਉਣ ਲਈ ਖਾਓ ‘ਮੂਲ਼ੀ’, ਹੋਣਗੇ ਹੈਰਾਨੀਜਨਕ ਫ਼ਾਇਦੇ

10/06/2020 6:34:31 PM

ਜਲੰਧਰ (ਬਿਊਰੋ) - ਮੂਲੀ ਦੀ ਵਰਤੋਂ ਹਰੇਕ ਘਰ ਵਿੱਚ ਕੀਤੀ ਜਾਂਦੀ ਹੈ। ਮੂਲੀ ਨੂੰ ਪਰਾਂਠੇ ਦੇ ਤੌਰ ’ਤੇ, ਸਬਜ਼ੀ ਅਤੇ ਸਲਾਦ ਦੇ ਰੂਪ ਵਿੱਚ ਖਾਂਦਾ ਜਾਂਦਾ ਹੈ। ਮੂਲੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ । ਇਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਮੂਲੀ ਨਜ਼ਲਾ-ਜ਼ੁਕਾਮ, ਖੰਘ ਨੂੰ ਠੀਕ ਕਰਨ, ਬੀ.ਪੀ. ਨੂੰ ਕੰਟਰੋਲ ਕਰਨ ਅਤੇ ਚਮੜੀ ਨੂੰ ਸਿਹਤਮੰਦ ਬਣਾਉਣ ਵਿੱਚ ਸਹਾਇਤਾ ਕਰਦੀ ਹੈ। ਮੂਲੀ ਦੀ ਸਬਜ਼ੀ ਵਿੱਚ ਡੀ-ਕੰਜੇਸੈਂਟੈਂਟ ਮਿਸ਼ਰਣ ਹੁੰਦੇ ਹਨ, ਜੋ ਨੱਕ ਅਤੇ ਗਲ਼ੇ ਦੇ ਰਸਤੇ ਨੂੰ ਸਾਫ ਰੱਖਦੇ ਹਨ। ਇਸ ਦੇ ਕਾਰਨ ਬੈਕਟਰੀਆ ਫੁੱਲਦੇ ਨਹੀਂ ਤੇ ਖੰਘ, ਨਜ਼ਲਾ- ਜ਼ੁਕਾਮ ਤੋਂ ਤੁਸੀਂ ਬਚੇ ਰਹਿੰਦੇ ਹੋ। ਜੇ ਤੁਸੀਂ ਸਰਦੀਆਂ ‘ਚ ਜ਼ੁਕਾਮ ਅਤੇ ਖੰਘ ਤੋਂ ਬਚਣਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ ਵਿੱਚ ਅੱਜ ਹੀ ਮੂਲੀ ਸ਼ਾਮਲ ਕਰ ਲਿਓ। 

1. ਜ਼ਹਿਰੀਲੇ ਪਦਾਰਥਾਂ ਨੂੰ ਕੰਢੇ ਬਾਹਰ
ਮੂਲੀ 'ਚ ਮੌਜੂਦ ਪੌਸ਼ਕ ਤੱਤਾਂ ਦੇ ਕਾਰਨ ਇਸ ਨੂੰ ਕੁਦਰਤੀ ਕਲੀਂਜਰ ਕਿਹਾ ਜਾਂਦਾ ਹੈ। ਰੋਜ਼ਾਨਾ ਮੂਲੀ ਦਾ ਰਸ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ ਜਿਸ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ। 

2. ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ
ਢਿੱਡ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਦੇ ਰਸ 'ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਢਿੱਡ ਨਾਲ ਜੁੜੀ ਹਰ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਜਾਵੇਗਾ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

3. ਮਜ਼ਬੂਤ ਪਾਚਨ ਤੰਤਰ
ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ 'ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਢਿੱਡ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

4. ਲੀਵਰ ਲਈ ਫਾਇਦੇਮੰਦ 
ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਨਿਯਮਿਤ ਰੂਪ ਨਾਲ ਮੂਲੀ ਦੀ ਵਰਤੋਂ ਕਰੋ।

ਪੜ੍ਹੋ ਇਹ ਵੀ ਖਬਰ - ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਕਈ ਬੀਮਾਰੀਆਂ ਨੂੰ ਦੂਰ ਕਰਦੈ ‘ਸੰਤਰਾ’, ਜਾਣੋ ਹੋਰ ਵੀ ਫਾਇਦੇ

5. ਪੀਲੀਆ ਰੋਗ
ਪੀਲੀਆ ਰੋਗ ਹੋਣ 'ਤੇ ਤਾਜ਼ੀ ਮੂਲੀ ਦਾ ਰਸ ਪੀਓ। ਇਸ ਤੋਂ ਇਲਾਵਾ ਰੋਜ਼ ਸਵੇਰੇ 1 ਮੂਲੀ ਖਾਣ ਨਾਲ ਵੀ ਪੀਲੀਆ ਰੋਗ ਦੂਰ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖਬਰ - ਕਿਸੇ ਵੀ ਉਮਰ ’ਚ ਹੋ ਸਕਦੀ ਹੈ ‘ਫਿਣਸੀਆਂ’ ਦੀ ਸਮੱਸਿਆ, ਇੰਝ ਕਰ ਸਕਦੇ ਹੋ ਹਮੇਸ਼ਾ ਲਈ ਦੂਰ

6. ਬਵਾਸੀਰ ਦਾ ਇਲਾਜ
ਘੁਲਨਸ਼ੀਲ ਫਾਈਬਰ ਹੋਣ ਕਾਰਨ ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਕੁੱਝ ਹੀ ਮਹੀਨਿਆਂ 'ਚ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ ਜਿਸ ਨਾਲ ਬਵਾਸੀਰ 'ਚ ਜਲਣ ਤੋਂ ਰਾਹਤ ਮਿਲਦੀ ਹੈ।

7. ਬਲੱਡ ਪ੍ਰੈਸ਼ਰ 'ਚ ਫਾਇਦੇਮੰਦ 
ਮੂਲੀ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਕਰਦੇ ਹਨ।

ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ

rajwinder kaur

This news is Content Editor rajwinder kaur