ਅੱਖਾਂ ਲਈ ਫਾਇਦੇਮੰਦ ਹੈ ''ਲਾਲ ਮਿਰਚ'', ਹੋਰ ਵੀ ਜਾਣੋ ਹੈਰਾਨੀਜਨਕ ਫਾਇਦੇ

06/25/2019 4:26:24 PM

ਜਲੰਧਰ — ਖਾਣੇ 'ਚ ਵਰਤੀ ਜਾਣ ਵਾਲੀ ਲਾਲ ਮਿਰਚ ਕਈ ਗੁਣਾਂ ਨਾਲ ਭਰਪੂਰ ਹੁੰਦੀ ਹੈ। ਲਾਲ ਮਿਰਚ ਦਾ ਨਾਂ ਸੁਣਦੇ ਹੀ ਮੂੰਹ 'ਚ ਤਿੱਖਾਪਨ ਆ ਜਾਂਦਾ ਹੈ। ਇਹ ਭਾਵੇਂ ਖਾਣ 'ਚ ਤਿੱਖੀ ਹੁੰਦੀ ਹੈ ਪਰ ਇਸ ਤੋਂ ਬਿਨਾਂ ਖਾਣੇ ਦਾ ਸਵਾਦ ਵੀ ਨਹੀਂ ਆਉਂਦਾ। ਕੀ ਤੁਸੀਂ ਜਾਣਦੇ ਹੋ ਕਿ ਸੁਆਦ ਦੇ ਨਾਲ-ਨਾਲ ਇਹ ਸਿਹਤ ਨੂੰ ਵੀ ਕਈ ਫਾਇਦੇ ਪਹੁੰਚਾਉਂਦੀ ਹੈ। ਲਾਲ ਮਿਰਚ 'ਚ ਅਜਿਹੇ ਕਈ ਉਪਯੋਗੀ ਤੱਤ ਪਾਏ ਜਾਂਦੇ ਹਨ, ਜਿਨ੍ਹਾਂ ਨਾਲ ਸਰੀਰ ਦਾ ਮੈਟਾਬਾਲਿਜ਼ਮ ਤੇਜ਼ ਹੁੰਦਾ ਹੈ ਅਤੇ ਵਾਧੂ ਫੈਟ ਵੀ ਨਹੀਂ ਬਣਦੀ। ਇਸ ਦਾ ਸੇਵਨ ਕਰਨ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਆਓ ਜਾਣਦੇ ਹਾਂ ਸਿਹਤ ਸਬੰਧੀ ਇਸ ਦੇ ਫਾਇਦਿਆਂ ਬਾਰੇ। 
ਅੱਖਾਂ ਲਈ ਫਾਇਦੇਮੰਦ
ਅੱਖਾਂ 'ਚ ਦਰਦ ਹੋਵੇ ਜਾਂ ਕਿਸੇ ਕਾਰਨ ਅੱਖਾਂ ਲਾਲ ਹੋ ਜਾਣ ਤਾਂ ਲਾਲ ਮਿਰਚ ਪਾਊਡਰ 'ਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਪੇਸਟ ਬਣਾ ਲਵੋ। ਜੇਕਰ ਖੱਬੀ ਅੱਖ 'ਤੇ ਦਰਦ ਹੈ ਤਾਂ ਪੈਰ ਦੇ ਸੱਜੇ ਅੰਗੂਠੇ 'ਤੇ ਇਸਦਾ ਲੇਪ ਲਗਾ ਲਵੋ। ਇਹ ਲਗਾਉਣ ਤੋਂ 2 ਘੰਟੇ ਬਾਅਦ ਅੱਖ ਠੀਕ ਹੋ ਜਾਵੇਗੀ।

PunjabKesari
ਵਾਲਾਂ ਲਈ ਵੀ ਫਾਇਦੇਮੰਦ ਹੁੰਦੀ ਹੈ ਲਾਲ ਮਿਰਚ
ਵਾਲਾਂ ਦੇ ਝੜਨ ਤੋਂ ਪ੍ਰੇਸ਼ਾਨ ਹੋ ਤਾਂ ਖਾਣੇ ਵਿਚ ਲਾਲ ਮਿਰਚ ਦਾ ਸੇਵਨ ਕਰੋ। ਇਸ ਨਾਲ ਬਲੱਡ ਸਰਕੂਲੇਸ਼ਨ ਵਿਚ ਸੁਧਾਰ ਹੁੰਦਾ ਹੈ ਅਤੇ ਵਾਲਾਂ ਨੂੰ ਵਧਣ ਵਿਚ ਮਦਦ ਮਿਲਦੀ ਹੈ।
ਕੈਂਸਰ ਤੋਂ ਕਰੇ ਬਚਾਅ 
ਲਾਲ ਮਿਰਚ 'ਚ ਕੈਪਸੀਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ 'ਚ ਬਹੁਤ ਫਾਇਦੇਮੰਦ ਹੁੰਦਾ ਹੈ। ਕੈਪਸੀਨ ਫੇਫੜੇ 'ਚ ਮੌਜੂਦ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਖਤਮ ਕਰ ਦਿੰਦਾ ਹੈ।
ਐਲਰਜੀ ਕਰੇ ਦੂਰ
ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਐਲਰਜੀ ਜਿਵੇਂ ਦਾਦ ਜਾਂ ਖਾਰਿਸ਼ ਹੋ ਜਾਵੇ ਤਾਂ ਲਾਲ ਮਿਰਚ ਪਾਊਡਰ 'ਚ ਸਰ੍ਹੋਂ ਦਾ ਤੇਲ ਮਿਲਾ ਕੇ ਇਸ ਨੂੰ ਗਰਮ ਕਰਕੇ ਠੰਡਾ ਹੋਣ 'ਤੇ ਛਾਣ ਲਵੋ। ਇਸ ਤੋਂ ਬਾਅਦ ਇਸ ਨੂੰ ਖਾਰਿਸ਼ ਜਾਂ ਐਲਰਜੀ ਵਾਲੀ ਥਾਂ 'ਤੇ ਲਗਾਓ।
ਸੱਟ 'ਤੇ ਇੰਝ ਕਰੋ ਲਾਲ ਮਿਰਚ ਦੀ ਵਰਤੋਂ 
ਹੱਡੀ 'ਤੇ ਕੋਈ ਸੱਟ ਲੱਗ ਗਈ ਹੋਵੇ ਤਾਂ ਲਾਲ ਮਿਰਚ ਪਾਊਡਰ 125 ਗ੍ਰਾਮ, ਸਰ੍ਹੋਂ ਦਾ ਤੇਲ 375 ਗ੍ਰਾਮ ਦੋਹਾਂ ਨੂੰ ਮਿਕਸ ਕਰਕੇ ਉਬਾਲ ਕੇ ਛਾਣ ਲਵੋ ਅਤੇ ਠੰਡਾ ਹੋਣ 'ਤੇ ਸੱਟ 'ਤੇ ਲਗਾਓ।

PunjabKesari
ਬੁਖਾਰ ਤੋਂ ਦਿਵਾਏ ਰਾਹਤ 
ਬੁਖਾਰ 'ਚ ਵੀ ਲਾਲ ਮਿਰਚ ਬਹੁਤ ਫਾਇਦੇਮੰਦ ਹੈ। ਨਿੰਮ ਦੇ ਪੱਤੇ, ਲਾਲ ਮਿਰਚ ਪਾਊਡਰ ਬਿਨਾਂ ਬੀਜ ਤੋਂ ਅਤੇ ਕਾਲੀ ਮਿਰਚ ਸਾਰੇ ਬਰਾਬਰ ਮਾਤਰਾ 'ਚ ਲੈ ਕੇ ਥੋੜ੍ਹੇ ਜਿਹੇ ਪਾਣੀ 'ਚ ਪੀਸ ਲਓ। ਇਸ ਦੀਆਂ ਛੋਟੀਆਂ-ਛੋਟੀਆਂ ਗੋਲੀਆਂ ਬਣਾ ਕੇ ਧੁੱਪ 'ਚ ਸੁਕਾ ਲਵੋ। ਇਸ ਨੂੰ ਰੋਜ਼ ਸਵੇਰੇ ਖਾਲੀ ਪੇਟ ਪਾਣੀ ਨਾਲ ਖਾਣ ਨਾਲ ਬੁਖਾਰ ਅਤੇ ਸਕਿਨ ਐਲਰਜੀ ਵਰਗੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। 
ਖੂਨ ਦੀ ਕਮੀ ਕਰੇ ਦੂਰ
ਲਾਲ ਮਿਰਚ 'ਚ ਫੌਲਿਕ ਐਸਿਡ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਦੇ ਸੇਵਨ ਨਾਲ ਖੂਨ ਦੀ ਕਮੀ ਦੂਰ ਕੀਤੀ ਜਾ ਸਕਦੀ ਹੈ।
ਪੇਟ ਦੀ ਗੈਸ ਤੋਂ ਦਿਵਾਏ ਰਾਹਤ
ਲਾਲ ਮਿਰਚ ਦੇ ਸੇਵਨ ਨਾਲ ਪਾਚਨ ਕਿਰਿਆ ਵਧੀਆ ਹੁੰਦੀ ਹੈ ਅਤੇ ਪੇਟ ਦੀ ਗੈਸ ਤੋਂ ਵੀ ਰਾਹਤ ਮਿਲਦੀ ਹੈ।


shivani attri

Content Editor

Related News