ਬੜੇ ਕੰਮ ਦੀ ਚੀਜ਼ ਐ ਲਾਲ 'ਟਮਾਟਰ' ! ਖਾਣ ਨਾਲ ਹੋਣਗੇ ਅਜਿਹੇ ਫ਼ਾਇਦੇ ਕਿ ਰਹਿ ਜਾਓਗੇ ਹੈਰਾਨ

Wednesday, Jul 15, 2026 - 09:52 AM (IST)

ਬੜੇ ਕੰਮ ਦੀ ਚੀਜ਼ ਐ ਲਾਲ 'ਟਮਾਟਰ' ! ਖਾਣ ਨਾਲ ਹੋਣਗੇ ਅਜਿਹੇ ਫ਼ਾਇਦੇ ਕਿ ਰਹਿ ਜਾਓਗੇ ਹੈਰਾਨ

ਹੈਲਥ ਡੈਸਕ - ਖਾਣੇ ’ਚ ਟਮਾਟਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਨੂੰ ਸਬਜ਼ੀ ਬਣਾਉਣ ਤੋਂ ਲੈ ਕੇ ਸੂਪ, ਚਟਣੀ ਅਤੇ ਇੱਥੋਂ ਤੱਕ ਕਿ ਬਿਊਟੀ ਪ੍ਰੋਡਕਟਸ ਦੇ ਰੂਪ ’ਚ ਵੀ ਵਰਤਿਆ ਜਾਂਦਾ ਹੈ। ਸਬਜ਼ੀ ’ਚ ਵਰਤੇ ਜਾਣ ਵਾਲਾ ਟਮਾਟਰ ਸੁਆਦ ਹੋਣ ਦੇ ਨਾਲ-ਨਾਲ ਬਹੁਤ ਸਾਰੀਆਂ ਬੀਮਾਰੀਆਂ ਨੂੰ ਠੀਕ ਵੀ ਕਰਦਾ ਹੈ। ਟਮਾਟਰ 'ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫਾਰਫੋਰਸ ਆਦਿ ਕਈ ਤਰ੍ਹਾਂ ਦੇ ਮਿਨਰਲਸ ਪਾਏ ਜਾਂਦੇ ਹਨ। ਇਸ ’ਚ ਕੌਲੈਸਟਰੋਲ ਨੂੰ ਘੱਟ ਕਰਨ ਵਾਲੇ ਤੱਤ ਵੀ ਹੁੰਦੇ ਹਨ।ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਨੂੰ ਰਾਹਤ ਮਿਲਦੀ ਹੈ। ਟਮਾਟਰ ਦੀ ਵਰਤੋਂ ਕਰਨ ਨਾਲ ਤੁਸੀਂ ਆਪਣੇ ਚਿਹਰੇ ਨੂੰ ਗਲੋਇੰਗ ਅਤੇ ਜਵਾਨ ਬਣਾ ਕੇ ਰੱਖ ਸਕਦੇ ਹੋ। 

ਮੋਟਾਪੇ ਨੂੰ ਕਰੇ ਘੱਟ 
ਮੋਟਾਪਾ ਘਟਾਉਣ ਲਈ ਵੀ ਤੁਸੀਂ ਟਮਾਟਰ ਦੀ ਵਰਤੋਂ ਕਰ ਸਕਦੇ ਹੋ। ਰੋਜ਼ਾਨਾ 1 ਤੋਂ 2 ਗਲਾਸ ਟਮਾਟਰ ਦਾ ਜੂਸ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।

ਗਠੀਏ ਦਾ ਰੋਗ 'ਚ ਲਾਹੇਵੰਦ
ਗਠੀਏ ਦਾ ਰੋਗ ਹੋਣ ’ਤੇ ਟਮਾਟਰ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਟਮਾਟਰ ਦੇ ਸੂਪ ’ਚ ਅਜਵਾਈਨ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਨੂੰ ਆਰਾਮ ਮਿਲਦਾ ਹੈ। 

ਕਬਜ਼ ਦੀ ਸਮੱਸਿਆ ਕਰੇ ਦੂਰ
ਟਮਾਟਰ ਖਾਣ ਨਾਲ ਪੇਟ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਨੂੰ ਸਭ ਤੋਂ ਵੱਧ ਆਰਾਮ ਮਿਲਦਾ ਹੈ। 

ਮਾਨਸਿਕ ਅਤੇ ਸਰੀਰਕ ਵਿਕਾਸ
ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਦੇ ਲਈ ਟਮਾਟਰ ਖਾਣਾ ਬਹੁਤ ਜ਼ਿਆਦਾ ਜ਼ਰੂਰੀ ਹੈ। ਬੱਚਿਆਂ ਨੂੰ ਕਾਲਾ ਨਮਕ ਲਗਾ ਕੇ ਟਮਾਟਰ ਦੇਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। 

 ਚਿਹਰੇ ਲਈ ਫਾਇਦੇਮੰਦ
ਟਮਾਟਰ ’ਚ ਵਿਟਾਮਿਨ-ਏ,ਬੀ,ਸੀ ਅਤੇ ਕੇ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ। ਟਮਾਟਰ ਚਿਹਰੇ ਦੇ ਦਿਖਾਈ ਦੇਣ ਵਾਲੇ ਵੱਖਰੇ ਤੇਲ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਟਮਾਟਰ ਨੂੰ ਰੋਜ਼ਾਨਾਂ ਚਿਹਰੇ ’ਤੇ ਲਗਾਉਣ ਨਾਲ ਤੁਸੀਂ ਆਪਣੇ ਚਿਹਰੇ ਨੂੰ ਗਲੋਇੰਗ ਅਤੇ ਜਵਾਨ ਰੱਖ ਸਕਦੇ ਹੋ। 

ਕੈਂਸਰ ਤੋਂ ਬਚਾਵੇ
ਟਮਾਟਰ ਵਿਚ ਮੌਜੂਦ ਅਲਫਾ ਲਿਪੋਈਕ ਐਸਿਡ, ਕੋਲੀਨ, ਫੋਲਿਕ ਐਸਿਡ, ਵੀਟਾ ਕੈਰੋਟੀਨ ਅਤੇ ਲਊਟੇਨ ਵਰਗੇ ਪੋਸ਼ ਤੱਤ ਤੁਹਾਨੂੰ ਪ੍ਰੋਟੈਸਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਹਾਲ ਹੀ ਵਿਚ ਇਕ ਸ਼ੋਧ ਵਿਚ ਪਤਾ ਚਲਿਆ ਹੈ ਕਿ ਰੋਜ਼ਾਨਾ ਇਕ ਟਮਾਟਰ ਖਾਣ ਨਾਲ ਪ੍ਰੋਟੈਸਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਦਿਲ ਲਈ ਫਾਇਦੇਮੰਦ
ਫਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ ਅਤੇ ਕੋਲੀਨ ਅਤੇ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖਾਸ ਧਿਆਨ ਰੱਖਦਾ ਹੈ। ਇਸ ਵਿਚ ਮੌਜੂਦ ਲੀਕੋਪੀਨ ਦਿਲ ਲਈ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸਰੀਰ ਵਿਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।


author

Sunaina

Content Editor

Related News