ਗਲੇ ਦੀ ਖਰਾਸ਼ ਦੂਰ ਕਰਦੀ ਹੈ ਮਿਸ਼ਰੀ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Saturday, Apr 03, 2021 - 10:47 AM (IST)

ਨਵੀਂ ਦਿੱਲੀ— ਮਿਸ਼ਰੀ 'ਚ ਅਜਿਹੇ ਗੁਣ ਮੌਜੂਦ ਹੁੰਦੇ ਹਨ ਜੋ ਸਿਹਤਮੰਦ ਰਹਿਣ ਲਈ ਬਹੁਤ ਜ਼ਰੂਰੀ ਹੁੰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਹ ਗਲੇ ਦੀ ਖਰਾਸ਼ ਅਤੇ ਯਾਦਦਾਸ਼ਤ ਵਧਾਉਣ 'ਚ ਬੇਹੱਦ ਫ਼ਾਇਦੇਮੰਦ ਸਾਬਤ ਹੁੰਦੀ ਹੈ। ਇਸ ਦੀ ਵਰਤੋਂ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਮਿਸ਼ਰੀ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਮਿਸ਼ਰੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ...

PunjabKesari
ਗਲੇ ਦੀ ਖਾਰਸ਼ ਅਤੇ ਖਾਂਸੀ
ਖਾਂਸੀ ਹੋਵੇ ਜਾਂ ਗਲੇ ਦੀ ਖਰਾਸ਼ ਅਜਿਹੀ ਹਾਲਤ 'ਚ ਮਿਸ਼ਰੀ ਦੀ ਵਰਤੋਂ ਕਰਨੀ ਲਾਭਕਾਰੀ ਹੁੰਦੀ ਹੈ। ਗਲਾ ਖਰਾਬ ਹੋਣ 'ਤੇ ਜੋ ਗਲੇ 'ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ 'ਤੇ ਰੋਗੀ ਨੂੰ ਮਿਸ਼ਰੀ ਦਾ ਟੁੱਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ 'ਚ ਖਾਂਸੀ ਦੂਰ ਹੋ ਜਾਵੇਗੀ।

PunjabKesari
ਮੂੰਹ ਦੇ ਛਾਲੇ
ਮੂੰਹ 'ਚ ਛਾਲੇ ਹੋਣ 'ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ 'ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ

PunjabKesari
ਖੂਨ ਦੀ ਘਾਟ 
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ 'ਚ ਊਰਜਾ ਆਉਂਦੀ ਹੈ।ਜਿਸ ਨਾਲ ਸਰੀਰ 'ਚ ਖ਼ੂਨ ਦੀ ਮਾਤਰਾ ਵਧਦੀ ਹੈ।

PunjabKesari
ਹੱਥਾਂ ਜਾਂ ਪੈਰਾਂ 'ਚ ਜਲਣ
ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ।

PunjabKesari

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਅੱਖਾਂ ਦੀ ਨਜ਼ਰ ਅਤੇ ਸਿਰ ਦੀ ਸ਼ਿਕਾਇਤ
ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਸ਼ਿਕਾਇਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ। ਫਿਰ ਇਸ ਪਾਊਡਰ ਨੂੰ ਸਵੇਰੇ-ਸ਼ਾਮ ਗਰਮ ਦੁੱਧ ਦੇ ਨਾਲ ਲਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 


Aarti dhillon

Content Editor

Related News