ਵਿਟਾਮਿਨਸ ਭਰਪੂਰ ਹੁੰਦਾ ਹੈ ਸਰੋਂ ਦਾ ਸਾਗ, ਖਾਣ ’ਤੇ ਹੋਣਗੇ ਬੇਮਿਸਾਲ ਫਾਇਦੇ

01/27/2020 2:40:35 PM

ਜਲੰਧਰ - ਸਰੋਂ ਦੇ ਸਾਗ ਦੀ ਵਰਤੋਂ ਸਰਦੀਆਂ ਦੇ ਮੌਸਮ 'ਚ ਸੁਆਦ ਦੇ ਪੱਖ ਤੋਂ ਸਭ ਤੋਂ ਪਹਿਲਾਂ ਕੀਤੀ ਜਾਂਦੀ ਹੈ। ਸਰੋਂ ਦਾ ਸਾਗ ਖਾਣ 'ਚ ਮਜ਼ੇਦਾਰ ਹੋਣ ਦੇ ਨਾਲ-ਨਾਲ ਸਿਹਤ ਲਈ ਬਹੁਤ ਫਾਇਦੇਮੰਦ ਵੀ ਹੁੰਦਾ ਹੈ। ਸਰੋਂ ਦੇ ਸਾਗ 'ਚ ਕੈਲੋਰੀ, ਫੈਟਸ, ਪੋਟਾਸ਼ੀਅਮ, ਕਾਰਬੋਹਾਈਡਰੇਟਸ, ਫਾਈਬਰ, ਸ਼ੂਗਰ, ਵਿਟਾਮਿਨ-ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ, ਮਿਨਰਲਸ, ਪ੍ਰੋਟੀਨ ਅਤੇ ਕੈਲਸ਼ੀਅਮ ਵਰਗੇ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਸਰੋਂ ਦੇ ਸਾਗ 'ਚ ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਨਾ ਸਿਰਫ ਸਰੀਰ ਨੂੰ ਡੀਟੋਕਿਸਫਾਈ ਕਰਦਾ ਹੈ ਸਗੋਂ ਸਰੀਰ ਦੀ ਪ੍ਰਤੀਰੋਗੀ ਸਮੱਰਥਾ ਵੀ ਵਧਾਉਂਦਾ ਹੈ। ਸਾਗ ਖਾਣ ਨਾਲ ਬਲੈਡਰ, ਪੇਟ, ਬ੍ਰੈਸਟ, ਫੇਫੜੇ, ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।    

ਸਰੋਂ ਦਾ ਸਾਗ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ...

1. ਦਿਲ ਲਈ ਫਾਇਦੇਮੰਦ
ਸਰੋਂ ਦੇ ਸਾਗ ਦੀ ਵਰਤੋਂ ਨਾਲ ਸਰੀਰ 'ਚ ਕੋਲੇਸਟਰਾਲ ਦਾ ਪੱਧਰ ਘਟਦਾ ਹੈ ਅਤੇ ਫੋਲੇਟ ਦਾ ਨਿਰਮਾਣ ਜ਼ਿਆਦਾ ਹੁੰਦਾ ਹੈ।

PunjabKesari

2. ਮੇਟਾਬੋਲਿਜ਼ਮ ਠੀਕ ਰੱਖਦਾ ਹੈ
ਸਰੋਂ ਦੇ ਸਾਗ 'ਚ ਫਾਈਬਰ ਚੰਗੀ ਮਾਤਰਾ 'ਚ ਹੁੰਦਾ ਹੈ ਜੋ ਸਰੀਰ ਦੀ ਮੇਟਾਬੋਲਿਕ ਕਿਰਿਆਵਾਂ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਪਾਚਨ ਵੀ ਚੰਗੀ ਤਰ੍ਹਾਂ ਹੁੰਦਾ ਹੈ।

3. ਹੱਡੀਆਂ ਦੀ ਮਜ਼ਬੂਤੀ
ਸਰੋਂ ਦੇ ਸਾਗ 'ਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਚੰਗੀ ਮਾਤਰਾ 'ਚ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ। ਇਹ ਹੱਡੀਆਂ ਨਾਲ ਜੁੜੇ ਰੋਗਾਂ ਦੇ ਇਲਾਜ 'ਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ।

4. ਅੱਖਾਂ ਦੀ ਰੌਸ਼ਨੀ
ਸਰੋਂ ਦੇ ਸਾਗ 'ਚ ਵਿਟਾਮਿਨ ਏ ਚੰਗੀ ਮਾਤਰਾ 'ਚ ਹੁੰਦਾ ਹੈ ਜੋ ਅੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਾਨੀ ਤੋਂ ਬਚਾਉਂਦਾ ਹੈ ਅਤੇ ਅੱਖਾਂ ਦੀ ਰੌਸ਼ਨੀ ਵੀ ਵਧਾਉਂਦਾ ਹੈ।

PunjabKesari

5. ਹਾਰਟ ਲਈ ਲਾਭਦਾਇਕ
ਸਰਸੋਂ ਦੇ ਸਾਗ ਦਾ ਇਸਤੇਮਾਲ ਕਰਣ ਵਲੋਂ ਬਾਡੀ ਵਿੱਚ ਕੋਲੇਸਟਰਾਲ ਲੇਵਲ ਘੱਟ ਹੋ ਜਾਂਦਾ ਹੈ ਅਤੇ ਫੋਲੇਟ ਦਾ ਉਤਪਾਦਨ ਜ਼ਿਆਦਾ ਹੁੰਦਾ ਹੈ।                                    

6. ਅੱਖਾਂ ਦੀ ਮਾਸਪੇਸ਼ੀਆਂ ਲਈ ਫਾਇਦੇਮੰਦ
ਸਰੋਂ ਦੇ ਸਾਗ 'ਚ ਭਰਪੂਰ ਮਾਤਰਾ ਵਿੱਚ ਵਿਟਾਮਿਨ 1 ਮੌਜੂਦ ਹੁੰਦਾ ਹੈ। ਸਾਗ ਖਾਣ ਨਾਲ ਅੱਖਾਂ ਦੀ ਮਾਸਪੇਸ਼ੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਤੋਂ ਬਚਾਉਣ ਦੇ ਨਾਲ-ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।

7. ਇਮਿਊਨ ਸਿਸਟਮ ਨੂੰ ਕਰੇ ਮਜ਼ਬੂਤ
ਸਰੋਂ ਦੇ ਸਾਗ 'ਚ ਐਂਟੀਆਕਸੀਡੈਂਟਸ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਸਰੋਂ ਦਾ ਸਾਗ ਸਰੀਰ ਨੂੰ Detoxify ਕਰਕੇ ਇਮਿਊਨ ਸਿਸਟਮ ਨੂੰ ਮਜਬੂਤ ਬਣਾਉਂਦਾ ਹੈ। ਇਸ ਦਾ ਸੇਵਨ ਕਰਨ ਨਾਲ ਢਿੱਡ, ਪ੍ਰੋਸਟੇਟ ਅਤੇ ਓਵਰੀ ਕੈਂਸਰ ਤੋਂ ਬਚਾਅ ਹੁੰਦਾ ਹੈ।    

PunjabKesari


rajwinder kaur

Content Editor

Related News