ਅੱਖਾਂ ਦੇ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਕੇਸਰ

Thursday, Oct 08, 2020 - 12:44 PM (IST)

ਜਲੰਧਰ—ਭਾਰਤੀ ਰਸੋਈ 'ਚ ਕੇਸਰ ਦਾ ਇਸਤੇਮਾਲ ਕਈ ਪਕਵਾਨਾਂ 'ਚ ਖੁਸ਼ਬੂ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕੇਸਰ ਗੁਣਾਂ ਨਾਲ ਭਰਪੂਰ ਅਤੇ ਖੂਬਸੂਰਤੀ ਲਈ ਵੀ ਵਧੀਆ ਹੈ। ਕੇਸਰ 'ਚ ਵਿਟਾਮਿਨ-ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਲੋਹਾ, ਸੇਲੇਨਿਯਮ, ਜਿੰਕ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਗੁਣਾਂ ਨਾਲ ਭਰਪੂਰ ਹੋਣ ਕਰਕੇ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਦੇ ਮੌਸਮ 'ਚ ਇਸ ਦੀ ਵਰਤੋਂ ਕਰਨੀ ਲਾਭਦਾਇਕ ਹੁੰਦੀ ਹੈ।  
ਕੇਸਰ ਦੇ ਫ਼ਾਇਦੇ
ਕੇਸਰ ਦੇ ਨਾਲ ਚੰਦਨ ਨੂੰ ਮਿਲਾ ਕੇ ਮੱਥੇ 'ਤੇ ਲਗਾਉਣ ਨਾਲ ਅੱਖਾਂ ਅਤੇ ਦਿਮਾਗ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਕੇਸਰ ਦੀ ਵਰਤੋਂ ਕਰੋ। ਕੇਸਰ 'ਚ ਮੌਜੂਦ ਗੁਣ ਦਿਮਾਗ ਨੂੰ ਸ਼ਾਂਤ ਕਰਦੇ ਹਨ। ਇਸ ਨਾਲ ਤੁਹਾਨੂੰ ਤਣਾਅ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲਦਾ ਹੈ।
ਕੇਸਰ 'ਚ ਚੰਦਨ ਅਤੇ ਦੁੱਧ ਮਿਲਾ ਕੇ ਫੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਦੇ ਬਾਅਦ ਕੋਸੇ ਪਾਣੀ ਨਾਲ ਧੋ ਲਓ। ਹਫਤੇ 'ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ 'ਚ ਫਰਕ ਦਿਖਾਈ ਦੇਣ ਲੱਗੇਗਾ।
ਕੇਸਰ ਦੀ ਵਰਤੋਂ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਦੀ ਹੈ। ਇਸ ਤੋਂ ਇਲਾਵਾ ਇਹ ਕੋਲੈਸਟਰਾਲ ਨੂੰ ਵੀ ਕੰਟਰੋਲ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਅੱਜਕਲ੍ਹ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਘੱਟ ਨਜ਼ਰ ਆਉਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੈ। ਅਜਿਹੇ 'ਚ ਰੋਜ਼ਾਨਾ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਨਾ ਸਿਰਫ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਉਤਰ ਜਾਂਦਾ ਹੈ।
ਪੇਟ ਦਰਦ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੀ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਲਈ 1 ਕੱਪ ਪਾਣੀ 'ਚ ਕੇਸਰ ਨੂੰ ਚੰਗੀ ਤਰ੍ਹਾਂ ਉਬਾਲ ਲਓ। ਇਸ ਤੋਂ ਬਾਅਦ ਇਸ 'ਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।
ਬਦਲਦੇ ਮੌਸਮ 'ਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ 'ਚ ਕੇਸਰ ਵਾਲਾ ਦੁੱਧ ਪੀਣ ਨਾਲ ਅਸਥਮਾ ਦੀ ਪ੍ਰੇਸ਼ਾਨੀ ਹੌਲੀ-ਹੌਲੀ ਘੱਟ ਹੋ ਜਾਂਦੀ ਹੈ। 
ਇਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਵਰਤੋਂ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।
ਕੇਸਰ ਬੁਖਾਰ, ਸਰਦੀ, ਜ਼ੁਕਾਮ ਨੂੰ ਦੂਰ ਕਰਨ 'ਚ ਸਹਾਈ ਹੁੰਦਾ ਹੈ। ਇਕ ਗਲਾਸ ਦੁੱਧ 'ਚ ਚੁਟਕੀ ਇਕ ਕੇਸਰ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ 'ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ 'ਤੇ ਲਗਾਉਣ ਨਾਲ ਸਰਦੀਆਂ 'ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਕੁਝ ਔਰਤਾਂ ਨੂੰ ਮਾਹਾਵਾਰੀ ਦੇ ਦੌਰਾਨ ਚਿੜਚਿੜਾਪਨ, ਥਕਾਵਟ, ਸੋਜ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਹਰ ਦਿਨ ਕੇਸਰ ਵਾਲਾ ਦੁੱਧ ਜਾਂ ਚਾਹ ਪੀਣ ਨਾਲ ਫਾਇਦਾ ਹੁੰਦਾ ਹੈ।


Aarti dhillon

Content Editor

Related News