ਸਿਹਤ ਲਈ ਲਾਹੇਵੰਦ ਹੈ ਕੇਸਰ, ਸ਼ੂਗਰ ਤੋਂ ਇਲਾਵਾ ਕਈ ਰੋਗਾਂ ਤੋਂ ਦਿਵਾਉਂਦੈ ਨਿਜ਼ਾਤ
Tuesday, Dec 29, 2020 - 05:03 PM (IST)
ਜਲੰਧਰ: ਚੰਗੀ ਸਿਹਤ ਲਈ ਜ਼ਰੂਰੀ ਨਹੀਂ ਕਿ ਤੁਹਾਡੇ ਸਰੀਰ ਨੂੰ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਸਗੋਂ ਤੁਸੀਂ ਕੁਝ ਅਜਿਹੀਆਂ ਚੀਜ਼ਾਂ ਨਾਲ ਵੀ ਚੰਗੀ ਸਿਹਤ ਪਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿੱਤੀਆਂ ਹਨ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਔਸ਼ਦੀ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ’ਚੋਂ ਇਕ ਹੈ ਕਸ਼ਮੀਰੀ ਕੇਸਰ। ਤੁਹਾਨੂੰ ਦੱਸ ਦੇਈਏ ਕਿ ਕਸ਼ਮੀਰੀ ਕੇਸਰ ਮੁੱਖ ਤੌਰ ‘ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ‘ਤੇ ਉਗਾਇਆ ਜਾਂਦਾ ਹੈ ਅਤੇ ਇਸ ਸਾਲ ਮਈ ’ਚ ਕਸ਼ਮੀਰੀ ਕੇਸਰ ਨੂੰ ਜੀ.ਆਈ. ਟੈਗ ਦਿੱਤਾ ਗਿਆ ਸੀ। ਇਸ ਦੀ ਵਰਤੋਂ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਕਸ਼ਮੀਰੀ ਕੇਸਰ ਦੇ ਕਿੰਨੇ ਫ਼ਾਇਦੇ ਹਨ।
ਇਹ ਵੀ ਪੜ੍ਹੋ:ਦਹੀਂ ’ਚ ਗੁੜ ਮਿਲਾ ਕੇ ਖਾਣ ਨਾਲ ਖ਼ੂਨ ਦੀ ਘਾਟ ਹੋਵੇਗੀ ਪੂਰੀ, ਸਰੀਰ ਨੂੰ ਹੋਣਗੇ ਹੋਰ ਵੀ ਕਈ ਫ਼ਾਇਦੇ
ਕਸ਼ਮੀਰੀ ਕੇਸਰ ਦੇ ਫ਼ਾਇਦੇ
-ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ’ਚ ਕਰਦੇ ਹੋ। ਇਸ ਦੀ ਵਰਤੋਂ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ’ਚ ਕੈਲਸ਼ੀਅਮ ਦੀ ਘਾਟ ਨੂੰ ਵੀ ਪੂਰਾ ਕਰਦਾ ਹੈ।
-ਜੇ ਤੁਹਾਨੂੰ ਪਾਚਨ ਪ੍ਰਣਾਲੀ ਸੰਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਆਪਣੀ ਖੁਰਾਕ ’ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ
ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।
-ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ’ਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।
ਇਹ ਵੀ ਪੜ੍ਹੋ:ਦਿਲ ਦਾ ਮਰੀਜ਼ ਬਣਾ ਦੇਵੇਗੀ ਪ੍ਰੋਟੀਨ ਦੀ ਜ਼ਿਆਦਾ ਵਰਤੋਂ, ਜਾਣੋ ਕਿੰਝ
-ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸ ਤੌਰ ’ਤੇ ਜੇ ਕਿਸੇ ਦੇ ਦੰਦ ‘ਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।
-ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਸਕਿਨ ‘ਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ।
-ਜੇ ਤੁਹਾਡਾ ਢਿੱਡ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਤੁਹਾਨੂੰ ਢਿੱਡ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।
-ਗਠੀਏ ਦੇ ਕਾਰਨ ਜੋੜਾਂ ’ਚ ਸੋਜ ਅਤੇ ਦਰਦ ਹੋ ਸਕਦਾ ਹੈ। ਕੇਸਰ ਦੀ ਵਰਤੋਂ ਇਸ ਸਮੱਸਿਆ ਤੋਂ ਨਿਜ਼ਾਤ ਦਿਵਾਉਣ ’ਚ ਮਦਦਗਾਰ ਹੋ ਸਕਦਾ ਹੈ।
ਇਸ ਤਰ੍ਹਾਂ ਕਰ ਸਕਦੇ ਹੋ ਵਰਤੋਂ
ਤੁਸੀਂ ਇਸ ਨੂੰ ਦੁੱਧ ’ਚ ਮਿਲਾ ਕੇ ਪੀ ਸਕਦੇ ਹੋ।
ਖੀਰ, ਮਠਿਆਈ ਜਾਂ ਫਿਰ ਕਿਸੇ ਡਿਸ਼ ‘ਚ ਇਸ ਦੀ ਵਰਤੋਂ ਕਰੋ।
ਇਸ ਨੂੰ ਚੌਲਾਂ ‘ਚ ਪਾ ਕੇ ਖਾ ਸਕਦੇ ਹੋ।
ਜੇ ਤੁਸੀਂ ਨਾਨ-ਵੈੱਜ ਖਾਂਦੇ ਹੋ ਤਾਂ ਤੁਸੀਂ ਉਸ ‘ਚ ਵੀ ਇਸ ਦੀ ਵਰਤੋਂ ਕਰ ਸਕਦੇ ਹੋ।
ਨੋਟ: ਤੁਹਾਨੂੰ ਸਾਡਾ ਇਹ ਆਰਟੀਕਲ ਕਿਸ ਤਰ੍ਹਾਂ ਲੱਗਾ ਕੁਮੈਂਟ ਕਰਕੇ ਦੱਸੋ।