ਗਰਭਵਤੀ ਔਰਤਾਂ ਲਈ ਲਾਹੇਵੰਦ ਹੈ ਕੇਸਰ ਵਾਲਾ ਦੁੱਧ, ਜ਼ਰੂਰ ਕਰਨ ਖੁਰਾਕ ''ਚ ਸ਼ਾਮਲ

04/11/2021 11:17:26 AM

ਨਵੀਂ ਦਿੱਲੀ— ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਇਸ ਅਵਸਥਾ ਵਿਚ ਉਨ੍ਹਾਂ ਨੂੰ ਸਿਹਤ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ਵਿਚ ਉਨ੍ਹਾਂ ਨੂੰ ਰੋਜ਼ਾਨਾ ਦੁੱਧ ਪੀਣ ਅਤੇ ਪੋਸ਼ਟਿਕ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਡਿਲਿਵਰੀ ਦੇ ਬਾਅਦ ਔਰਤਾਂ ਦਾ ਸਰੀਰ ਕਾਫ਼ੀ ਕਮਜ਼ੋਰ ਹੋ ਜਾਂਦਾ ਹੈ। ਅਜਿਹੇ ਵਿਚ ਪੋਸ਼ਟਿਕ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਗਰਭ ਅਵਸਥਾ ਦੌਰਾਨ ਦੁੱਧ ਵਿਚ ਕੇਸਰ ਮਿਲਾ ਕੇ ਪੀਤਾ ਜਾਵੇ ਤਾਂ ਕਾਫ਼ੀ ਫਾਇਦਾ ਹੁੰਦਾ ਹੈ। ਇਸ ਨਾਲ ਹੋਣ ਵਾਲੇ ਬੱਚਿਆਂ ਦਾ ਰੰਗ ਵੀ ਨਿਖਰਦਾ ਹੈ ਅਤੇ ਔਰਤਾਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਵੀ ਦੂਰ ਰਹਿੰਦੀਆਂ ਹਨ। ਆਓ ਜਾਣਦੇ ਹਾਂ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ
ਬਾਰੇ...

PunjabKesari

ਬੱਚਾ ਹੁੰਦਾ ਹੈ ਗੋਰਾ
ਗਰਭ ਅਵਸਥਾ ਦੌਰਾਨ ਰੋਜ਼ਾਨਾ ਦੁੱਧ ਵਿਚ ਕੇਸਰ ਮਿਲਾ ਕੇ ਪੀਣ ਨਾਲ ਬੱਚੇ ਦਾ ਰੰਗ ਗੋਰਾ ਹੁੰਦਾ ਹੈ। ਇਸ ਵਿਚ ਮੌਜੂਦ ਥਿਆਮਿਨ ਅਤੇ ਰਿਬੋਫਲੇਵਿਨ ਗੁਣ ਗਰਭਵਤੀ ਔਰਤਾਂ ਦੇ ਸਰੀਰ ਨੂੰ ਸਿਹਤਮੰਦ ਰੱਖਦੇ ਹਨ। 

PunjabKesari
ਅੱਖਾਂ ਲਈ ਲਾਹੇਵੰਦ
ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਾਫ਼ੀ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਨੂੰ ਅੱਖਾਂ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਕੁਝ ਔਰਤਾਂ ਦੀ ਡਿਲਿਵਰੀ ਤੋਂ ਬਾਅਦ ਨਜ਼ਰ ਕਮਜ਼ੋਰ ਹੋ ਜਾਂਦੀ ਹੈ। ਅਜਿਹੇ ਵਿਚ ਰੋਜ਼ਾਨਾ ਉਨ੍ਹਾਂ ਨੂੰ ਕੇਸਰ ਵਾਲਾ ਦੁੱਧ ਪੀਣਾ ਚਾਹੀਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰੱਖਦਾ ਹੈ। 

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਪਾਚਨ ਕਿਰਿਆ
ਇਸ ਦੌਰਾਨ ਔਰਤਾਂ ਦੀ ਪਾਚਨ ਕਿਰਿਆ ਕਾਫ਼ੀ ਕਮਜ਼ੋਰ ਹੋ ਜਾਂਦੀ ਹੈ। ਗਰਭ ਅਵਸਥਾ ਦੌਰਾਨ ਸਰੀਰ ਵਿਚ ਹਾਰਮੋਨ ਵਿਚ ਬਦਲਾਅ ਆਉਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਭਾਰੀ ਖਾਣਾ ਪਚ ਨਹੀਂ ਸਕਦਾ ਜਿਸ ਵਜ੍ਹਾ ਨਾਲ ਹਮੇਸ਼ਾ ਔਰਤਾਂ ਦਾ ਢਿੱਡ ਖਰਾਬ ਰਹਿੰਦਾ ਹੈ। ਅਜਿਹੇ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਅਤੇ ਢਿੱਡ ਸਿਹਤਮੰਦ ਰਹਿੰਦਾ ਹੈ। 

PunjabKesari
ਨਾਰਮਲ ਡਿਲਵਰੀ
ਕੇਸਰ ਵਾਲਾ ਦੁੱਧ ਪੀਣ ਨਾਲ ਨਾਰਮਲ ਡਿਲਿਵਰੀ ਦੇ ਚਾਂਸ ਵਧ ਜਾਂਦੇ ਹਨ। ਅਜਿਹੇ ਵਿਚ ਗਰਭ ਅਵਸਥਾ ਦੇ ਪੰਜਵੇਂ ਮਹੀਨੇ ਤੋਂ ਹੀ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। 
ਬਲੱਡ ਪ੍ਰੈਸ਼ਰ 
ਇਸ ਅਵਸਥਾ ਦੌਰਾਨ ਔਰਤਾਂ ਨੂੰ ਤਣਾਅ ਦੀ ਵਜ੍ਹਾ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਰੋਜ਼ਾਨਾ ਕੇਸਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ ਅਤੇ ਮਾਸਪੇਸ਼ੀਆਂ ਵੀ ਮਜ਼ਬੂਤ ਹੋ ਜਾਂਦੀਆਂ ਹਨ। 

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਇਨ੍ਹਾਂ ਰੱਖਣ ਯੋਗ ਗੱਲਾਂ
ਗਰਭ ਅਵਸਥਾ ਦੌਰਾਨ ਕੇਸਰ ਵਾਲਾ ਦੁੱਧ ਪੀਣਾ ਕਾਫ਼ੀ ਫਾਇਦੇਮੰਦ ਹੁੰਦਾ ਹੈ ਪਰ ਇਸ ਦੀ ਸੰਤੁਲਿਤ ਮਾਤਰਾ ਵਿਚ ਹੀ ਵਰਤੋਂ ਕਰਨੀ ਚਾਹੀਦੀ ਹੈ। ਦਿਨ ਵਿਚ ਸਿਰਫ਼ ਕੇਸਰ ਦੇ 4 ਰੇਸ਼ੇ ਹੀ 1 ਗਿਲਾਸ ਦੁੱਧ ਵਿਚ ਮਿਲਾ ਕੇ ਪੀਣਾ ਚਾਹੀਦੇ ਹਨ। ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਗਰਭਵਤੀ ਔਰਤਾਂ ਅਤੇ ਉਸ ਦੇ ਬੱਚੇ ਨੂੰ ਨੁਕਸਾਨ ਵੀ ਹੋ ਸਕਦਾ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 


Aarti dhillon

Content Editor

Related News