ਪੁਰਾਣੀ ਤੋਂ ਪੁਰਾਣੀ ਕਬਜ਼ ਨੂੰ ਦੂਰ ਕਰ ਸਕਦੇ ਨੇ ਇਹ ਬੀਜ, ਜਾਣੋ ਵਰਤੋਂ ਦੇ ਢੰਗ
Saturday, Nov 23, 2024 - 01:04 PM (IST)
ਹੈਲਥ ਡੈਸਕ- ਮਾੜੀ ਜੀਵਨ ਸ਼ੈਲੀ ਹੋਣ ਕਾਰਨ ਲੋਕਾਂ ਨੂੰ ਕਬਜ਼ ਦੀ ਕਾਫ਼ੀ ਸਮੱਸਿਆ ਹੋ ਰਹੀ ਹੈ। ਕਬਜ਼ ਅੱਜ ਦੇ ਸਮੇਂ ਕਾਫ਼ੀ ਆਮ ਵੀ ਹੋ ਗਈ ਹੈ, ਜਿਸ ਦਾ ਸਾਹਮਣਾ ਲਗਭਗ ਹਰ ਕੋਈ ਆਪਣੀ ਜ਼ਿੰਦਗੀ ਵਿਚ ਕਿਸੇ ਨਾ ਕਿਸੇ ਸਮੇਂ ਜ਼ਰੂਰ ਕਰਦਾ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਜ਼ਿਆਦਾਤਰ ਬਿਮਾਰੀਆਂ ਸਾਡੇ ਢਿੱਡ ਤੋਂ ਪੈਦਾ ਹੁੰਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਸਾਡੀ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਅਤੇ ਪਾਣੀ ਦੀ ਕਮੀ ਕਾਰਨ ਹੁੰਦੀ ਹੈ।
ਕਬਜ਼ ਤੋਂ ਛੁਟਕਾਰਾ ਪਾਉਣ ਲਈ ਬਾਜ਼ਾਰ ਵਿਚ ਬਹੁਤ ਸਾਰੀਆਂ ਦਵਾਈਆਂ ਉਪਲਬਧ ਹਨ, ਪਰ ਘਰੇਲੂ ਉਪਚਾਰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਮੰਨੇ ਜਾਂਦੇ ਹਨ। ਜੇਕਰ ਤੁਸੀਂ ਵੀ ਜਾਣਨਾ ਚਾਹੁੰਦੇ ਹੋ ਕਿ ਕਬਜ਼ ਤੋਂ ਕਿਵੇਂ ਛੁਟਕਾਰਾ ਪਾਇਆ ਜਾ ਸਕਦਾ ਹੈ, ਤਾਂ ਅੱਜ ਅਸੀਂ ਤੁਹਾਨੂੰ ਕੁੱਝ ਅਜਿਹੇ ਬੀਜਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਜੇਕਰ ਸਵੇਰੇ ਖ਼ਾਲੀ ਪੇਟ ਪਾਣੀ ਨਾਲ ਲਿਆ ਜਾਵੇ ਤਾਂ ਕਬਜ਼ ਦੀ ਸਮੱਸਿਆ ਦੂਰ ਹੋ ਸਕਦੀ ਹੈ।
ਮੇਥੀ ਦੇ ਬੀਜ
ਅਲਸੀ ਦੇ ਬੀਜ ਜਾਂ ਮੇਥੀ ਦਾਣਾ ਵੀ ਤੁਹਾਡੀ ਕਬਜ਼ ਦੀ ਸਮੱਸਿਆ ਦੂਰ ਕਰ ਸਕਦੇ ਹਨ। ਮੇਥੀ ਦੇ ਬੀਜਾਂ ‘ਚ ਆਇਰਨ, ਫਾਈਬਰ ਅਤੇ ਖਣਿਜ ਤੱਤ ਭਰਪੂਰ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸੁਧਾਰਨ ‘ਚ ਮਦਦ ਕਰਦੇ ਹਨ। ਕਬਜ਼ ਦੇ ਨਾਲ-ਨਾਲ ਇਹ ਗੈਸ ਅਤੇ ਢਿੱਡ ਦਰਦ ਦੀ ਸਮੱਸਿਆ ਨੂੰ ਵੀ ਦੂਰ ਕਰਦੇ ਹਨ। ਇਸ ਦਾ ਸੇਵਨ ਕਰਨ ਲਈ ਸਭ ਤੋਂ ਪਹਿਲਾਂ ਰਾਤ ਨੂੰ ਇੱਕ ਚਮਚ ਮੇਥੀ ਦੇ ਦਾਣੇ ਪਾਣੀ ਵਿੱਚ ਭਿਓਂ ਕੇ ਰੱਖੋ ਅਤੇ ਸਵੇਰੇ ਖ਼ਾਲੀ ਢਿੱਡ ਇਸ ਪਾਣੀ ਨੂੰ ਪੀਓ, ਇਸ ਨਾਲ ਤੁਹਾਨੂੰ ਜ਼ਰੂਰ ਆਰਾਮ ਮਿਲੇਗਾ।
ਚੀਆ ਸੀਡਜ਼
ਬੀਤੇ ਕੁੱਝ ਸਮੇਂ ਵਿੱਚ ਫਿਟਨੈੱਸ ਦਾ ਧਿਆਨ ਰੱਖਣ ਵਾਲੇ ਲੋਕਾਂ ਵਿੱਚ ਚੀਆ ਸੀਡਜ਼ ਦੀ ਕਾਫ਼ੀ ਮੰਗ ਵਧੀ ਹੈ। ਚੀਆ ਸੀਡਜ਼ ਫਾਈਬਰ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ। ਇਹ ਪਾਚਨ ਕਿਰਿਆ ਨੂੰ ਤੇਜ਼ ਕਰਦੇ ਹਨ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿੰਦੇ ਹਨ। ਚੀਆ ਸੀਡਜ਼ ਦਾ ਸੇਵਨ ਕਰਨ ਲਈ ਇਨ੍ਹਾਂ ਨੂੰ ਰਾਤ ਭਰ ਪਾਣੀ ਵਿੱਚ ਭਿਓਂ ਕੇ ਸਵੇਰੇ ਇਸ ਦਾ ਸੇਵਨ ਕਰਨ ਨਾਲ ਢਿੱਡ ਸਾਫ਼ ਰਹਿੰਦਾ ਹੈ ਅਤੇ ਸਰੀਰ ਨੂੰ ਊਰਜਾ ਵੀ ਮਿਲਦੀ ਹੈ।
ਇਹ ਵੀ ਪੜ੍ਹੋ- 'Bigg Boss 18' ਦੀ ਹਵਾ 'ਚ ਘੁਲਿਆ ਹੌਟਨੈੱਸ ਦਾ ਡੋਜ਼, ਇਨ੍ਹਾਂ ਹਸੀਨਾਵਾਂ ਨੂੰ ਮਿਲੀ ਵਾਈਲਡ ਕਾਰਡ ਐਂਟਰੀ (ਤਸਵੀਰਾਂ)
ਅਲਸੀ ਦੇ ਬੀਜ
ਅਲਸੀ ਦੇ ਬੀਜ ਇਸ ਮਾਮਲੇ ਵਿੱਚ ਤੁਹਾਡੀ ਮਦਦ ਕਰ ਸਕਦੇ ਹਨ, ਇਹ ਕਬਜ਼ ਦਾ ਇਲਾਜ ਕਰ ਸਕਦੇ ਹਨ। ਫਲੈਕਸ ਬੀਜ ਜਾਂ ਅਲਸੀ ਦੇ ਬੀਜਾਂ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸੁਧਾਰਨ ਅਤੇ ਮਲ ਨੂੰ ਨਰਮ ਕਰਨ ਵਿੱਚ ਮਦਦ ਕਰਦਾ ਹੈ। ਇਹ ਢਿੱਡ ਦੀ ਸਫ਼ਾਈ ਕਰਨ ਦੇ ਨਾਲ-ਨਾਲ ਕਬਜ਼ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਇਸ ਦਾ ਸੇਵਨ ਕਰਨ ਦਾ ਖ਼ਾਸ ਤਰੀਕਾ ਹੁੰਦਾ ਹੈ। ਤੁਸੀਂ ਸਵੇਰੇ ਖ਼ਾਲੀ ਢਿੱਡ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਇੱਕ ਚਮਚ ਫਲੈਕਸ ਬੀਜ ਜਾਂ ਅਲਸੀ ਦੇ ਬੀਜ ਖਾ ਸਕਦੇ ਹੋ, ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ।
ਇਸਬਗੋਲ
ਇਸਬਗੋਲ ਕਬਜ਼ ਨੂੰ ਦੂਰ ਕਰਨ ਦਾ ਕਾਫ਼ੀ ਪੁਰਾਣਾ ਇਲਾਜ ਹੈ। ਇਸਬਗੋਲ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਸਟੂਲ ਨੂੰ ਨਰਮ ਕਰਨ ਵਿੱਚ ਮਦਦ ਕਰਦਾ ਹੈ। ਇਹ ਢਿੱਡ ਨੂੰ ਸਾਫ਼ ਕਰਨ ਅਤੇ ਕਬਜ਼ ਨੂੰ ਦੂਰ ਕਰਨ ਵਿੱਚ ਬਹੁਤ ਕਾਰਗਰ ਹੈ। ਇਸ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ। ਇੱਕ ਚਮਚ ਇਸਬਗੋਲ ਨੂੰ ਕੋਸੇ ਪਾਣੀ ਵਿਚ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ, ਇਸ ਨਾਲ ਕਬਜ਼ ਦੂਰ ਹੋਵੇਗੀ।
ਤਿਲ ਦੇ ਬੀਜ
ਸਰਦੀਆਂ ਵਿੱਚ ਤਿਲ ਤੁਹਾਡੇ ਲਈ ਕਾਫ਼ੀ ਫ਼ਾਇਦੇਮੰਦ ਹੋ ਸਕਦੇ ਹਨ, ਕਿਉਂਕਿ ਇਨ੍ਹਾਂ ਦੀ ਤਸੀਰ ਗਰਮ ਹੁੰਦੀ ਹੈ। ਤਿਲ ਸਰੀਰ ਨੂੰ ਨਿੱਘ ਪ੍ਰਦਾਨ ਕਰਦੇ ਹਨ ਅਤੇ ਅੰਤੜੀਆਂ ਵਿੱਚ ਨਮੀ ਬਣਾਈ ਰੱਖਣ ਦਾ ਕੰਮ ਕਰਦੇ ਹਨ। ਇਹ ਸਟੂਲ ਨੂੰ ਨਰਮ ਕਰਨ ਵਿੱਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਲਈ ਸਵੇਰੇ ਇੱਕ ਚਮਚ ਤਿਲ ਚਬਾਓ ਅਤੇ ਇਸ ਦੇ ਨਾਲ ਕੋਸਾ ਪਾਣੀ ਪੀਓ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੋਵੇਗੀ।
ਇਹ ਵੀ ਪੜ੍ਹੋ-ਸਬਜ਼ੀਆਂ ਖਰੀਦਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਹੋਣਗੀਆਂ ਬੀਮਾਰੀਆਂ
ਇਨ੍ਹਾਂ ਬੀਜਾਂ ਦਾ ਸੇਵਨ ਕਰਨ ਵੇਲੇ ਕੁੱਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ
ਹਮੇਸ਼ਾ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਓ ਤਾਂ ਜੋ ਬੀਜਾਂ ਵਿੱਚ ਮੌਜੂਦ ਫਾਈਬਰ ਆਪਣਾ ਕੰਮ ਪੂਰੀ ਤਰ੍ਹਾਂ ਕਰ ਸਕੇ। ਜ਼ਿਆਦਾ ਫਾਈਬਰ ਵਾਲੇ ਭੋਜਨਾਂ ਦਾ ਸੇਵਨ ਕਰਨ ਦੇ ਨਾਲ-ਨਾਲ ਹਲਕੀ ਕਸਰਤ ਵੀ ਜ਼ਰੂਰ ਕਰਨੀ ਚਾਹੀਦੀ ਹੈ। ਇਨ੍ਹਾਂ ਕੁਦਰਤੀ ਬੀਜਾਂ ਦਾ ਸੇਵਨ ਨਾ ਸਿਰਫ਼ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ, ਸਗੋਂ ਪਾਚਨ ਤੰਤਰ ਨੂੰ ਮਜ਼ਬੂਤ ਬਣਾ ਕੇ ਢਿੱਡ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦ ਕਰਦਾ ਹੈ। ਇਸ ਲਈ ਰੋਜ਼ ਸਵੇਰੇ ਇਨ੍ਹਾਂ ਦਾ ਸੇਵਨ ਕਰਨਾ ਨਾ ਭੁੱਲੋ। ਜੇਕਰ ਸਮੱਸਿਆ ਬਣੀ ਰਹਿੰਦੀ ਹੈ ਤਾਂ ਡਾਕਟਰ ਦੀ ਸਲਾਹ ਲਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ