ਤੁਸੀਂ ਤਾਂ ਨਹੀਂ ਖਾਂਦੇ ਹਫਤੇ 'ਚ ਜ਼ਿਆਦਾ ਵਾਰ 'Burger', ਜਾਣ ਲਓ ਸਰੀਰ ਨੂੰ ਹੋਣ ਵਾਲੇ ਨੁਕਸਾਨ
Tuesday, Nov 12, 2024 - 05:20 PM (IST)
ਹੈਲਥ ਡੈਸਕ- ਅੱਜ-ਕੱਲ੍ਹ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਫਾਸਟ ਫੂਡ ਖਾਣ ਦਾ ਰੁਝਾਨ ਬਹੁਤ ਵਧ ਗਿਆ ਹੈ। ਇਨ੍ਹਾਂ 'ਚੋਂ ਬਰਗਰ ਕਾਫੀ ਮਸ਼ਹੂਰ ਹੈ, ਭਾਵੇਂ ਇਹ ਬਹੁਤ ਹੀ ਸਵਾਦਿਸ਼ਟ ਲੱਗਦੇ ਹਨ ਅਤੇ ਤੁਸੀਂ ਇਨ੍ਹਾਂ ਨੂੰ ਹਫਤੇ 'ਚ ਕਈ ਵਾਰ ਖਾਂਦੇ ਹੋ ਪਰ ਇਨ੍ਹਾਂ ਦੇ ਖਤਰਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜੇਕਰ ਤੁਸੀਂ ਬਰਗਰ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਇਨ੍ਹਾਂ ਨੁਕਸਾਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ- 'Protein' ਨਾਲ ਭਰਪੂਰ ਹੁੰਦੇ ਨੇ ਇਹ ਬੀਜ, ਖੁਰਾਕ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਹੋਣਗੇ ਅਨੇਕਾਂ ਲਾਭ
ਬਰਗਰ ਖਾਣ ਦੇ ਨੁਕਸਾਨ
1. ਦਿਲ ਦੇ ਰੋਗ
ਬਰਗਰ 'ਚ ਤੇਲ ਦੇ ਨਾਲ-ਨਾਲ ਨਮਕ ਦੀ ਵੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸੋਡੀਅਮ ਦਾ ਭਰਪੂਰ ਸਰੋਤ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ ਕਾਫੀ ਵਧ ਜਾਂਦਾ ਹੈ। ਜੋ ਬਾਅਦ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
2. ਵਧ ਜਾਵੇਗਾ ਭਾਰ
ਬਰਗਰ ਉੱਚ ਕੈਲੋਰੀ ਅਤੇ ਉੱਚ ਚਰਬੀ ਦਾ ਇੱਕ ਸਰੋਤ ਹਨ, ਜਿਸਦਾ ਬਹੁਤ ਜ਼ਿਆਦਾ ਸੇਵਨ ਤੁਹਾਡੇ ਭਾਰ ਨੂੰ ਵਧਾ ਸਕਦਾ ਹੈ। ਜੇਕਰ ਤੁਸੀਂ ਆਪਣੇ ਖਾਣ-ਪੀਣ 'ਤੇ ਕਾਬੂ ਨਹੀਂ ਰੱਖਦੇ ਹੋ ਤਾਂ ਤੁਹਾਡੇ ਪੇਟ ਅਤੇ ਕਮਰ 'ਚ ਚਰਬੀ ਜਮ੍ਹਾ ਹੋ ਜਾਵੇਗੀ।
ਇਹ ਵੀ ਪੜ੍ਹੋ- Chicken-Mutton ਤੋਂ ਵੀ ਜ਼ਿਆਦਾ ਤਾਕਤਵਰ, ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਜ਼ਰੂਰ ਖਾਓ ਇਹ ਚੀਜ਼
3. ਸ਼ੂਗਰ
ਬਰਗਰ ਵਿੱਚ ਕਾਰਬੋਹਾਈਡਰੇਟ ਦੀ ਉੱਚ ਮਾਤਰਾ ਹੁੰਦੀ ਹੈ, ਜੋ ਆਪਣੇ ਆਪ ਵਿੱਚ ਕਾਰਬੋਹਾਈਡਰੇਟ ਮੈਟਾਬੋਲਿਜ਼ਮ ਨੂੰ ਵਧਾ ਸਕਦਾ ਹੈ ਅਤੇ ਟਾਈਪ-2 ਡਾਇਬਟੀਜ਼ ਦੇ ਜੋਖਮ ਨੂੰ ਵਧਾ ਸਕਦਾ ਹੈ।
4. ਪ੍ਰੋਸਟੇਟ ਕੈਂਸਰ
ਕੁਝ ਬਰਗਰਾਂ ਵਿੱਚ ਰੈੱਡ ਮੀਟ ਦੀ ਵਰਤੋਂ ਕੀਤੀ ਜਾਂਦੀ ਹੈ। ਜ਼ਿਆਦਾ ਮਾਤਰਾ 'ਚ ਰੈੱਡ ਮੀਟ ਦਾ ਸੇਵਨ ਕਰਨ ਨਾਲ ਪੁਰਸ਼ਾਂ 'ਚ ਪ੍ਰੋਸਟੇਟ ਕੈਂਸਰ ਦਾ ਖਤਰਾ ਵਧ ਸਕਦਾ ਹੈ। ਇਸ ਲਈ ਪੁਰਸ਼ਾਂ ਨੂੰ ਇਸ ਦੇ ਸੇਵਨ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ- ਸਰੀਰ ਦੀਆਂ ਨਾੜੀਆਂ ‘ਚ ਜਮ੍ਹਾ ਕੋਲੈਸਟ੍ਰੋਲ ਨੂੰ ਦੂਰ ਕਰ ਦੇਣਗੀਆਂ ਇਹ ਸਬਜ਼ੀਆਂ
5. ਪਾਚਨ ਦੀ ਸਮੱਸਿਆ
ਬਰਗਰ ਵਿੱਚ ਜ਼ਿਆਦਾ ਮਾਤਰਾ 'ਚ ਤੇਲ ਅਤੇ ਤਲੀਆਂ ਹੋਏ ਚੀਜ਼ਾਂ ਹੁੰਦੀਆਂ ਹਨ, ਜਿਸਦਾ ਸੇਵਨ ਪਾਚਨ ਕਿਰਿਆ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਨਾਲ ਪੇਟ 'ਚ ਜਲਨ, ਐਸੀਡਿਟੀ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ