Health Tips: ਖਾਲੀ ਢਿੱਡ ਭੁੱਲ ਕੇ ਨਾ ਖਾਓ 'ਤਰਬੂਜ', ਵਧ ਸਕਦਾ ਹੈ ਢਿੱਡ ਦਰਦ ਸਣੇ ਇਨ੍ਹਾਂ ਬੀਮਾਰੀਆਂ ਦਾ ਖਤਰਾ

04/12/2023 3:13:23 PM

ਨਵੀਂ ਦਿੱਲੀ- ਗਰਮੀਆਂ ਦੇ ਮੌਸਮ 'ਚ ਤਰਬੂਜ ਦਾ ਸਵਾਦ ਹਰ ਕੋਈ ਪਸੰਦ ਕਰਦਾ ਹੈ। ਸਵਾਦ 'ਚ ਮਿੱਠਾ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ 90 ਫ਼ੀਸਦੀ ਪਾਣੀ ਹੁੰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਵੀ ਮਦਦ ਕਰਦਾ ਹੈ। ਤਰਬੂਜ ਦੀ ਤਾਸੀਰ ਠੰਡੀ ਹੁੰਦੀ ਹੈ ਇਸ ਲਈ ਹਰ ਕੋਈ ਇਸ ਨੂੰ ਗਰਮੀਆਂ 'ਚ ਬੜੇ ਚਾਅ ਨਾਲ ਖਾਂਦਾ ਹੈ। ਤਰਬੂਜ ਨੂੰ ਤੁਸੀਂ ਨਾਸ਼ਤੇ 'ਚ ਜਾਂ ਸ਼ਾਮ ਨੂੰ ਕਿਸੇ ਵੀ ਸਮੇਂ ਖਾ ਸਕਦੇ ਹੋ ਪਰ ਕੀ ਖਾਲੀ ਢਿੱਡ ਤਰਬੂਜ ਖਾਣਾ ਫ਼ਾਇਦੇਮੰਦ ਹੁੰਦਾ ਹੈ, ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ। ਤਾਂ ਆਓ ਜਾਣਦੇ ਹਾਂ...

PunjabKesari
ਕੀ ਖਾਲੀ ਢਿੱਡ ਖਾਣਾ ਚਾਹੀਦਾ ਹੈ ਤਰਬੂਜ?
ਸਿਹਤ ਮਾਹਰਾਂ ਦੀ ਮੰਨੀਏ ਤਾਂ ਤਰਬੂਜ ਨੂੰ ਖਾਲੀ ਢਿੱਡ ਨਹੀਂ ਖਾਣਾ ਚਾਹੀਦਾ, ਇਸ 'ਚ ਫਾਈਬਰ ਕਾਫ਼ੀ ਮਾਤਰਾ 'ਚ ਪਾਇਆ ਜਾਂਦਾ ਹੈ। ਫਾਈਬਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸ ਨੂੰ ਖਾਲੀ ਢਿੱਡ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਢਿੱਡ ਦਰਦ, ਉਲਟੀ ਅਤੇ ਦਸਤ ਵਰਗੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ। ਕਈ ਵਾਰ ਸਿਹਤ ਜ਼ਿਆਦਾ ਖ਼ਰਾਬ ਵੀ ਹੋ ਸਕਦੀ ਹੈ। ਅਜਿਹੀ ਸਥਿਤੀ 'ਚ ਤਰਬੂਜ ਨੂੰ ਖਾਲੀ ਢਿੱਡ ਨਹੀਂ ਖਾਣਾ ਚਾਹੀਦਾ।

ਇਹ ਵੀ ਪੜ੍ਹੋ- ਕਾਰੋਬਾਰ ਨੂੰ ਸੌਖਾਲਾ ਬਣਾਉਣ ਲਈ ਕੇਂਦਰ ਨੇ 9 ਸਾਲਾਂ ’ਚ ਸਮਾਪਤ ਕਰ ਦਿੱਤੇ ਪੁਰਾਣੇ 2000 ਨਿਯਮ-ਕਾਨੂੰਨ
ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ
ਖ਼ਾਲੀ ਢਿੱਡ ਤਰਬੂਜ ਖਾਣਾ ਸ਼ੂਗਰ ਦੇ ਮਰੀਜ਼ਾਂ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ। ਖਾਲੀ ਢਿੱਡ ਤਰਬੂਜ ਖਾਣ ਨਾਲ ਸ਼ੂਗਰ ਦੇ ਮਰੀਜ਼ਾਂ ਦੇ ਸਰੀਰ 'ਚ ਗਲੂਕੋਜ਼ ਦਾ ਪੱਧਰ ਵੱਧ ਸਕਦਾ ਹੈ। ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਦੀ ਸਮੱਸਿਆ ਹੋਰ ਵੀ ਵਧ ਸਕਦੀ ਹੈ। ਇਸ ਲਈ ਇਨ੍ਹਾਂ ਮਰੀਜ਼ਾਂ ਨੂੰ ਗਲਤੀ ਨਾਲ ਵੀ ਖਾਲੀ ਢਿੱਡ ਤਰਬੂਜ ਨਹੀਂ ਖਾਣਾ ਚਾਹੀਦਾ। 

PunjabKesari
ਵਧ ਸਕਦੀ ਹੈ ਦਿਲ ਦੀ ਧੜਕਣ
ਤਰਬੂਜ 'ਚ ਪੋਟਾਸ਼ੀਅਮ ਬਹੁਤ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਇਸ ਲਈ ਇਸ ਨੂੰ ਖਾਲੀ ਢਿੱਡ ਖਾਣ ਨਾਲ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵਧ ਸਕਦਾ ਹੈ। ਪੋਟਾਸ਼ੀਅਮ ਵਧਣ ਨਾਲ ਦਿਲ ਦੀ ਧੜਕਣ ਵੀ ਵਧਣ ਲੱਗਦੀ ਹੈ। ਖੋਜ 'ਚ ਇਹ ਵੀ ਸਾਬਤ ਹੋਇਆ ਹੈ ਕਿ ਜਦੋਂ ਸਰੀਰ 'ਚ ਪੋਟਾਸ਼ੀਅਮ ਦਾ ਪੱਧਰ ਵੱਧ ਜਾਂਦਾ ਹੈ ਤਾਂ ਛਾਤੀ 'ਚ ਤੇਜ਼ ਦਰਦ ਹੁੰਦਾ ਹੈ। ਇਸ ਤੋਂ ਇਲਾਵਾ ਉਲਟੀ ਅਤੇ ਜੀਅ ਕੱਚਾ ਹੋਣ ਵਰਗੀਆਂ ਸਮੱਸਿਆਵਾਂ ਵੀ ਇਸ ਕਾਰਨ ਹੋ ਸਕਦੀਆਂ ਹਨ। ਢਿੱਡ 'ਚ ਦਰਦ, ਸਾਹ ਲੈਣ 'ਚ ਤਕਲੀਫ਼ ਵਰਗੀਆਂ ਸਮੱਸਿਆਵਾਂ ਵੀ ਸਰੀਰ 'ਚ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ-ਫਿਊਚਰ ਰਿਟੇਲ ਨੂੰ ਖਰੀਦਣ ਦੀ ਦੌੜ ’ਚ ਅੰਬਾਨੀ-ਅਡਾਨੀ, ਇਸ ਵਾਰ ਮੁਕਾਬਲੇ ’ਚ ਹੋਣਗੇ 47 ਹੋਰ ਨਵੇਂ ਖਿਡਾਰੀ
ਲੀਵਰ ਦੀ ਸਮੱਸਿਆ
ਖਾਲੀ ਢਿੱਡ ਤਰਬੂਜ ਖਾਣ ਨਾਲ ਲੀਵਰ ਦੀਆਂ ਸਮੱਸਿਆਵਾਂ ਵੀ ਵੱਧ ਸਕਦੀਆਂ ਹਨ। ਜੇਕਰ ਤੁਸੀਂ ਪਹਿਲਾਂ ਤੋਂ ਹੀ ਲੀਵਰ ਨਾਲ ਜੁੜੀ ਕਿਸੇ ਸਮੱਸਿਆ ਤੋਂ ਪੀੜਤ ਹੋ ਤਾਂ ਖਾਲੀ ਢਿੱਡ ਤਰਬੂਜ ਨਾ ਖਾਓ। ਇਸ ਤੋਂ ਇਲਾਵਾ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਵੀ ਖਾਲੀ ਢਿੱਡ ਤਰਬੂਜ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹੋਰ ਵੀ ਵੱਧ ਸਕਦਾ ਹੈ।

PunjabKesari
ਦਸਤ ਦੀ ਸਮੱਸਿਆ
ਜੇਕਰ ਤੁਸੀਂ ਖਾਲੀ ਢਿੱਡ ਤਰਬੂਜ ਖਾਂਦੇ ਹੋ ਤਾਂ ਇਸ ਨਾਲ ਦਸਤ ਹੋ ਸਕਦਾ ਹੈ। ਲੂਜ ਮੋਸ਼ਨ, ਢਿੱਡ ਦਰਦ ਵਰਗੀਆਂ ਸਮੱਸਿਆਵਾਂ ਆਮ ਹਨ। ਇਸ ਤੋਂ ਇਲਾਵਾ ਖਾਲੀ ਢਿੱਡ ਤਰਬੂਜ ਖਾਣ ਨਾਲ ਸਰੀਰ 'ਚ ਪਾਣੀ ਦੀ ਘਾਟ ਹੋ ਜਾਂਦੀ ਹੈ, ਜਿਸ ਕਾਰਨ ਤੁਹਾਡੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ। ਅਜਿਹੇ 'ਚ ਇਸ ਨੂੰ ਖਾਲੀ ਢਿੱਡ ਖਾਣ ਤੋਂ ਬਚੋ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

 


Aarti dhillon

Content Editor

Related News