ਗਰਭ ਅਵਸਥਾ ''ਚ ਨਿੰਬੂ ਪਾਣੀ ਪੀਣ ਦੇ ਕੁੱਝ ਫਾਇਦੇ ਅਤੇ ਨੁਕਸਾਨ !

06/04/2017 7:43:50 AM

ਜਲੰਧਰ— ਗਰਭ ਅਵਸਥਾ ਦੇ ਦੌਰਾਨ ਔਰਤਾਂ ਦੇ ਸਰੀਰ ਦੇ ਨਾਲ-ਨਾਲ ਉਨ੍ਹਾਂ ਦੇ ਸੁਭਾਅ 'ਚ ਵੀ ਬਹੁਤ ਫਰਕ ਆਉਂਦਾ ਹੈ। ਜ਼ਿਆਦਾਤਰ ਔਰਤਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਣੀ ਦੀ ਕਮੀ ਨੂੰ ਪੂਰਾ ਕਰਨ ਦੇ ਲਈ ਜ਼ਿਆਦਾਤਰ ਔਰਤਾਂ ਨੂੰ ਨਿੰਬੂ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਜਿੱਥੇ ਗਰਭ ਅਵਸਥਾ 'ਚ ਨਿੰਬੂ ਪਾਣੀ ਪੀਣਾ ਫਾਇਦੇਮੰਦ ਹੁੰਦਾ ਹੈ, ਉੱਥੇ ਹੀ ਇਸ ਦਾ ਜ਼ਿਆਦਾ ਇਸਤੇਮਾਲ ਕਰਨ ਨਾਲ ਕੁੱਝ ਨੁਕਸਾਨ ਵੀ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਨਿੰਬੂ ਪਾਣੀ ਪੀਣ ਦੇ ਫਾਇਦਿਆਂ ਦੇ ਨਾਲ-ਨਾਲ ਇਸਦੇ ਨੁਕਸਾਨਾਂ ਬਾਰੇ ਵੀ ਦੱਸਣ ਜਾ ਰਹੇ ਹਾਂ। ਜਿਸ ਨੂੰ ਧਿਆਨ 'ਚ ਹੀ ਰੱਖ ਕੇ ਪੀਓ। 
ਨਿੰਬੂ ਪਾਣੀ ਪੀਣ ਦੇ ਫਾਇਦੇ
1. ਨਿੰਬੂ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਸ 'ਚ ਮੌਜ਼ੂਦ ਐਂਟੀ-ਆਕਸੀਡੈਂਟ ਸਰੀਰ 'ਚ ਵਿਸ਼ੈਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਸਰੀਰ ਦੀ ਸਫਾਈ ਕਰਦਾ ਹੈ। 
2. ਨਿੰਬੂ ਪਾਣੀ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਬੱਚਿਆ ਦੇ ਵਿਕਾਸ ਲਈ ਫਾਇਦੇਮੰਦ ਹੁੰਦਾ ਹੈ। 
3. ਗਰਭ ਅਵਸਥਾ ਦੇ ਦੌਰਾਨ ਔਰਤਾਂ ਨੂੰ ਬਦਹਜ਼ਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਨਿੰਬੂ ਪਾਣੀ ਇਸ ਸਮੱਸਿਆ ਨੂੰ ਦੂਰ ਕਰਦਾ ਹੈ। 
4. ਗਰਭ ਅਵਸਥਾ ਦੇ ਦੌਰਾਨ ਔਰਤਾਂ ਦਾ ਬਲੱਡ ਪ੍ਰੈੱਸ਼ਰ ਹਾਈ ਜਾ ਘੱਟ ਜਾਂਦਾ ਹੈ। ਅਜਿਹੀ ਹਾਲਤ 'ਚ ਨਿੰੰਬੂ ਪਾਣੀ ਦਾ ਇਸਤੇਮਾਲ ਕਾਫੀ ਫਾਇਦੇਮੰਦ ਹੁੰਦਾ ਹੈ। 
- ਜ਼ਿਆਦਾ ਨਿੰਬੂ ਪਾਣੀ ਪੀਣ ਦੇ ਨੁਕਸਾਨ
1. ਗਰਭ ਅਵਸਥਾ ਦੇ ਦੌਰਾਨ ਜ਼ਿਆਦਾ ਮਾਤਰਾ 'ਚ ਨਿੰਬੂ ਪਾਣੀ ਪੀਣ ਨਾਲ ਗਰਭਵਤੀ ਨੂੰ ਖਤਰਾ ਹੋ ਸਕਦਾ ਹੈ ਕਿਉਂਕਿ ਇਹ ਸਰੀਰ 'ਚ ਡੀਹਾਈਜੇਸ਼ਨ ਦੀ ਸਮੱਸਿਆ ਉਤਪਨ ਕਰਦਾ ਹੈ। 
2. ਇਨ੍ਹਾਂ ਹੀ ਨਹੀਂ ਨਿੰਬੂ ਪਾਣੀ ਜ਼ਿਆਦਾ ਪੀਣ ਨਾਲ ਕਿਡਨੀ ਸਟੋਨ ਦੀ ਸਮੱਸਿਆ ਵੀ ਹੁੰਦੀ ਹੈ। 
3. ਇਸੇ ਤਰ੍ਹਾਂ ਹੀ ਗਰਭਵਤੀ ਨੂੰ ਜ਼ਿਆਦਾ ਮਾਤਰਾ 'ਚ ਨਿੰਬੂ ਪਾਣੀ ਪੀਣ ਨਾਲ ਬਾਰ-ਬਾਰ ਯੂਰਿਨ ਪਾਸ ਹੁੰਦਾ ਰਹਿੰਦਾ ਹੈ, ਜਿਸ ਨਾਲ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।


Related News