Health Tips: ਠੰਡ ’ਚ ਜੋੜਾਂ ਦੇ ਦਰਦ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਲੋਕ ਜ਼ਰੂਰ ਖਾਣ ‘ਸੁੰਢ ਦੇ ਲੱਡੂ’
Monday, Jan 03, 2022 - 05:07 PM (IST)

ਜਲੰਧਰ (ਵੈੱਬ ਡੈਸਕ) - ਸਰਦੀਆਂ ਦੇ ਮੌਸਮ 'ਚ ਸੁੰਢ ਦੇ ਲੱਡੂ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ। ਸੁੰਢ ਅਸਲ ਵਿੱਚ ਸੁੱਕਾ ਅਦਰਕ ਹੁੰਦਾ ਹੈ, ਜੋ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਬਹੁਤ ਮਦਦ ਕਰਦਾ ਹੈ। ਇੰਨਾ ਹੀ ਨਹੀਂ ਇਹ ਸਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਣ 'ਚ ਵੀ ਕਾਫ਼ੀ ਫ਼ਾਇਦੇਮੰਦ ਸਾਬਤ ਹੁੰਦਾ ਹੈ। ਸੁੰਢ ਦੀ ਵਰਤੋਂ ਆਯੁਰਵੇਦ ਵਿੱਚ ਦਵਾਈਆਂ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਸੁੰਢ ਵਿੱਚ ਭਰਪੂਰ ਮਾਤਰਾ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਵਿੱਚ ਕਿਤੇ ਵੀ ਸੱਟਾਂ ਅਤੇ ਸੋਜ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਸੁੰਢ 'ਚ ਐਂਟੀ-ਬੈਕਟੀਰੀਅਲ ਗੁਣ ਵੀ ਹੁੰਦੇ ਹਨ। ਸਰਦੀਆਂ 'ਚ ਸੁੰਢ ਦੇ ਲੱਡੂ ਖਾਣ ਨਾਲ ਕਈ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਸਰਦੀਆਂ ’ਚ ਸੁੰਢ ਦੇ ਲੱਡੂ ਖਾਣ ਨਾਲ ਸਿਹਤ ਨੂੰ ਹੋਣਗੇ ਇਹ ਫ਼ਾਇਦੇ
ਗੈਸ ਦੀ ਸਮੱਸਿਆ ਨੂੰ ਦੂਰ ਕਰੋ
ਸਰਦੀਆਂ ਦੇ ਮੌਸਮ 'ਚ ਲੋਕ ਤਲੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ, ਜਿਸ ਕਾਰਨ ਪਾਚਨ ਕਿਰਿਆ 'ਚ ਗੜਬੜੀ ਹੋਣ ਦਾ ਡਰ ਰਹਿੰਦਾ ਹੈ। ਅਜਿਹੇ 'ਚ ਐਸੀਡਿਟੀ ਅਤੇ ਗੈਸ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਹਾਨੂੰ ਸੁੰਢ ਦੇ ਲੱਡੂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਰਹਿੰਦੀਆਂ ਹਨ।
ਸਰੀਰ ਨੂੰ ਗਰਮ ਰੱਖਦੇ ਹਨ ਸੁੰਢ ਦੇ ਲੱਡੂ
ਸੁੰਢ ਦੀ ਤਸੀਰ ਗਰਮ ਹੁੰਦੀ ਹੈ। ਜੇਕਰ ਤੁਸੀਂ ਨਿਯਮਿਤ ਤੌਰ 'ਤੇ 1 ਗਲਾਸ ਕੋਸੇ ਦੁੱਧ ਦੇ ਨਾਲ ਸੁੰਢ ਦੇ ਲੱਡੂ ਖਾਂਦੇ ਹੋ, ਤਾਂ ਇਸ ਨਾਲ ਵੱਤ ਨਹੀਂ ਲਗਦੇ ਅਤੇ ਸਰੀਰ ਵੀ ਗਰਮ ਰਹਿੰਦਾ ਹੈ।
ਜੋੜਾਂ ਦੇ ਦਰਦ 'ਚ ਫ਼ਾਇਦੇਮੰਦ
ਸਰਦੀਆਂ ਦੇ ਮੌਸਮ ਵਿੱਚ ਗਠੀਆ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਹਰ ਰੋਜ਼ ਸੁੰਢ ਦੇ ਲੱਡੂ ਖਾਂਦੇ ਹੋ ਤਾਂ ਤੁਹਾਨੂੰ ਸਰੀਰ ਦੇ ਦਰਦ 'ਚ ਕਾਫੀ ਰਾਹਤ ਮਿਲ ਸਕਦੀ ਹੈ।
ਇਮਿਊਨਿਟੀ ਵਧਾਓ
ਜੇਕਰ ਸਰਦੀਆਂ 'ਚ ਜ਼ੁਕਾਮ ਹੁੰਦਾ ਹੈ ਤਾਂ ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ ਰੋਜ਼ਾਨਾ ਸੁੰਢ ਦੇ ਲੱਡੂ ਦਾ ਸੇਵਨ ਕਰਨਾ ਚਾਹੀਦਾ ਹੈ। ਸੁੰਢ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ।
ਬਾਡੀ ਡੀਟੌਕਸ ਕਰੋ
ਸੁੰਢ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਵੀ ਬਹੁਤ ਮਦਦ ਕਰਦੀ ਹੈ। ਬਾਡੀ ਡਿਟੌਕਸ ਹੋਣ ਨਾਲ ਸਕਿਨ ਦੀ ਸਮੱਸਿਆ ਦੂਰ ਰਹਿੰਦੀ ਹੈ ਅਤੇ ਸਿਹਤ ਵੀ ਤੰਦਰੁਸਤ ਰਹਿੰਦੀ ਹੈ।