Weight Loss: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ, ਆਂਡਿਆਂ ਨਾਲ ਖਾਓ ਇਹ ਚੀਜ਼ਾਂ

06/03/2024 12:01:26 PM

ਜਲੰਧਰ - ਅੱਜ ਦੇ ਸਮੇਂ 'ਚ ਮੋਟਾਪਾ ਇਕ ਵੱਡੀ ਸਮੱਸਿਆ ਬਣ ਗਿਆ ਹੈ। ਮੋਟਾਪਾ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਜਨਮ ਦਿੰਦਾ ਹੈ। ਮੋਟਾਪਾ ਹੋਣ ਨਾਲ ਸ਼ੂਗਰ, ਹਾਈ ਕੋਲੈਸਟ੍ਰੋਲ, ਹਾਈ ਬਲੱਡ ਪ੍ਰੈਸ਼ਰ ਅਤੇ ਹਾਰਟ ਅਟੈਕ ਵਰਗੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਅੰਡੇ ਨੂੰ ਸ਼ਾਮਲ ਕਰ ਸਕਦੇ ਹੋ। ਆਂਡੇ ਦੇ ਨਾਲ ਹੋਰ ਕਿਹੜੀਆਂ ਤਿੰਨ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਸਕਦਾ ਹੈ, ਦੇ ਬਾਰੇ ਆਓ ਜਾਣਦੇ ਹਾਂ...

ਕੀ ਅੰਡੇ ਖਾਣ ਨਾਲ ਭਾਰ ਘੱਟ ਹੁੰਦਾ ਹੈ?
ਆਂਡਾ ਇੱਕ ਸੁਪਰਫੂਡ ਹੈ, ਜਿਸ 'ਚ ਪ੍ਰੋਟੀਨ, ਵਿਟਾਮਿਨ, ਖਣਿਜ, ਚਰਬੀ ਅਤੇ ਓਮੇਗਾ-3 ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਪ੍ਰੋਟੀਨ ਦੀ ਭਰਪੂਰ ਮਾਤਰਾ ਮਿਲਦੀ ਹੈ। ਤੁਸੀਂ ਇਸ ਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ। ਤੁਸੀਂ ਇਸ ਨੂੰ ਉਬਾਲ ਕੇ, ਆਮਟੇਲ ਬਣਾ ਕੇ, ਭੁਰਜੀ ਜਾਂ ਫਿਰ ਅੰਡੇ ਦੀ ਕਰੀ ਬਣਾ ਕੇ ਖਾ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਸੀਂ ਊਰਜਾਵਾਨ ਮਹਿਸੂਸ ਕਰੋਗੇ ਅਤੇ ਤੁਹਾਡਾ ਢਿੱਡ ਲੰਬੇ ਸਮੇਂ ਤੱਕ ਭਰਿਆ ਰਹੇਗਾ। ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੋ ਜਾਵੇਗਾ।

ਇਹ ਵੀ ਪੜ੍ਹੋ : Child Care : ਜੇਕਰ ਤੁਹਾਡਾ ਬੱਚਾ ਵੀ ਮੋਬਾਇਲ ਵੇਖਣ ਦੀ ਕਰਦੈ ਬਹੁਤ ਜ਼ਿੱਦ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

PunjabKesari

ਕਾਲੀ ਮਿਰਚ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਲਾਲ ਮਿਰਚਾਂ ਪਾ ਕੇ ਅੰਡੇ ਖਾਂਦੇ ਹੋਣਗੇ। ਜੇਕਰ ਤੁਸੀਂ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਲਾਲ ਮਿਰਚ ਦੀ ਥਾਂ ਅੰਡੇ 'ਤੇ ਕਾਲੀ ਮਿਰਚ ਪਾ ਕੇ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦਿਓ। ਇਸ ਨਾਲ ਸੁਆਦ ਵਧੇਗਾ ਅਤੇ ਭਾਰ ਵੀ ਘੱਟ ਹੋਵੇਗਾ। ਕਾਲੀ ਮਿਰਚ 'ਚ ਪਾਈਪਰੀਨ ਨਾਂ ਦਾ ਪੌਸ਼ਟਿਕ ਤੱਤ ਪਾਇਆ ਜਾਂਦਾ ਹੈ, ਜੋ ਭਾਰ ਘਟਾਉਣ 'ਚ ਫ਼ਾਇਦੇਮੰਦ ਹੁੰਦਾ ਹੈ।

ਪਾਲਕ ਦੇ ਸੇਵਨ
ਆਂਡਿਆਂ ਨਾਲ ਪਾਲਕ ਦਾ ਸੇਵਨ ਕਰਨ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਪਾਲਕ ਦੇ ਇੱਕ ਕੱਪ ਵਿੱਚ ਸਿਰਫ਼ ਸੱਤ ਕੈਲੋਰੀ ਅਤੇ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਆਇਰਨ ਨਾਲ ਭਰਪੂਰ ਪਾਲਕ ਸਾਡੀ ਤਾਕਤ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ। ਇਸ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ ਅਤੇ ਲੰਬੇ ਸਮੇਂ ਤੱਕ ਭੁੱਖ ਵੀ ਕੰਟਰੋਲ 'ਚ ਰਹਿੰਦੀ ਹੈ।

ਇਹ ਵੀ ਪੜ੍ਹੋ : Health Tips: ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜ਼ਰੂਰ ਕਰੋ ਸੈਰ, ਤਣਾਅ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਰਾਹਤ

PunjabKesari

ਸ਼ਿਮਲਾ ਮਿਰਚ
ਤੁਸੀਂ ਆਮਲੇਟ 'ਚ ਸ਼ਿਮਲਾ ਮਿਰਚ ਪਾ ਕੇ ਵੀ ਖਾ ਸਕਦੇ ਹੋ। ਇਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲੇਗੀ। ਸ਼ਿਮਲਾ ਮਿਰਚ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਡੇ ਭਾਰ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਸ਼ਿਮਲਾ ਮਿਰਚ ਭੋਜਨ ਦਾ ਸੁਆਦ ਵੀ ਵਧਾਉਂਦੀ ਹੈ। ਇਸ ਤੋਂ ਇਲਾਵਾ ਇਹ ਤੁਹਾਨੂੰ ਸਿਹਤਮੰਦ ਰੱਖਣ ਦਾ ਕੰਮ ਵੀ ਕਰੇਗੀ। 

ਨਾਰੀਅਲ ਦਾ ਤੇਲ
ਤੁਸੀਂ ਆਂਡੇ 'ਚ ਨਾਰੀਅਲ ਦਾ ਤੇਲ ਮਿਲਾ ਕੇ ਵੀ ਖਾ ਸਕਦੇ ਹੋ। ਤੁਸੀਂ ਆਮਲੇਟ ਜਾਂ ਭੁਰਜੀ ਬਣਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ। ਨਾਰੀਅਲ ਤੇਲ 'ਚ ਬਿਲਕੁਲ ਵੀ ਸੰਤ੍ਰਿਪਤ ਫੈਟ ਨਹੀਂ ਹੁੰਦੀ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਂਡੇ ਦੇ ਨਾਲ ਨਾਰੀਅਲ ਦੇ ਤੇਲ ਦੀ ਵਰਤੋਂ ਕਰਨੀ ਸ਼ੁਰੂ ਕਰ ਦਿਓ।

ਇਹ ਵੀ ਪੜ੍ਹੋ : Health Tips: ਖੰਡ ਜਾਂ ਗੁੜ, ਜਾਣੋ ਇਨ੍ਹਾਂ ਦੋਵਾਂ ’ਚੋਂ ਕਿਸ ਦੇ ਇਸਤੇਮਾਲ ਨਾਲ ਘੱਟ ਹੋ ਸਕਦੈ ਤੁਹਾਡਾ ‘ਭਾਰ’

PunjabKesari

 


rajwinder kaur

Content Editor

Related News