ਸਰੀਰ ਲਈ ਬੇਹੱਦ ਜ਼ਰੂਰੀ ਹੈ 'ਪਾਲਕ' ਦੀ ਵਰਤੋਂ, ਇਨ੍ਹਾਂ ਬੀਮਾਰੀਆਂ ਤੋਂ ਸਦਾ ਲਈ ਮਿਲੇਗਾ ਛੁਟਕਾਰਾ

Monday, Sep 14, 2020 - 04:04 PM (IST)

ਸਰੀਰ ਲਈ ਬੇਹੱਦ ਜ਼ਰੂਰੀ ਹੈ 'ਪਾਲਕ' ਦੀ ਵਰਤੋਂ, ਇਨ੍ਹਾਂ ਬੀਮਾਰੀਆਂ ਤੋਂ ਸਦਾ ਲਈ ਮਿਲੇਗਾ ਛੁਟਕਾਰਾ

ਜਲੰਧਰ - ਪਾਲਕ ਸਿਹਤ ਲਈ ਬਹੁਤ ਗੁਣਕਾਰੀ ਹੈ। ਇਸ ’ਚ ਵਿਟਾਮਿਨ-ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਪਾਲਕ ਨੂੰ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ। ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ।

ਪਾਲਕ ਨਾਲ ਹੋਣ ਵਾਲੇ ਫਾਇਦੇ-

ਖੂਨ ਦੀ ਕਮੀ ਦੂਰ ਕਰੇ
ਆਇਰਨ ਦੀ ਕਮੀ ਕਾਰਨ ਸਰੀਰ ’ਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ ’ਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ’ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ’ਚ ਪਾਲਕ ਦੇਣ ਨਾਲ ਉਨ੍ਹਾਂ ਦੇ ਸਰੀਰ ’ਚ ਖੂਨ ਦੀ ਕਮੀ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ’ਚ ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਖਾਣ।  

ਕੀ ਤੁਸੀਂ ਵੀ ਇਹ ਚੀਜ਼ਾਂ ਆਪਣੇ ਸਿਰਹਾਣੇ ਕੋਲ ਰੱਖ ਕੇ ਤਾਂ ਨਹੀਂ ਸੌਂਦੇ? ਹੋ ਸਕਦੈ ਬੁਰਾ ਅਸਰ

ਅੱਖਾਂ ਲਈ ਫਾਇਦੇਮੰਦ
ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।

ਰੰਗਤ ਵਿਚ ਨਿਖਾਰ
ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡ੍ਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ।

ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ 

ਝੜਦੇ ਵਾਲ
ਵਾਲ ਝੜਨ ਕਾਰਨ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ-ਏ ਦੀ ਕਮੀ ਪੂਰੀ ਹੁੰਦੀ ਹੈ ਅਤੇ ਵਾਲ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ।

ਹੱਡੀਆਂ ਅਤੇ ਦੰਦ ਮਜ਼ਬੂਤ
ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ 'ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।

ਖੁਸ਼ਖਬਰੀ : ਜਨਰਲ ਆਇਲਟਸ ਨਾਲ ਵੀ ਲਵਾ ਸਕਦੇ ਹੋ ਹੁਣ ਕੈਨੇਡਾ ਦਾ ਸਟੂਡੈਂਟ ਵੀਜ਼ਾ

ਬਲੱਡ ਪ੍ਰੈਸ਼ਰ ਕੰਟਰੋਲ
ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।

ਮਾਸਪੇਸ਼ੀਆਂ ਦੀ ਮਜ਼ਬੂਤੀ
ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।

ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਮੋਟਾਪਾ ਘੱਟ ਕਰੇ
ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।

ਪਾਚਨ ਕਿਰਿਆ ਮਜ਼ਬੂਤ
ਪੇਟ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ। ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਡਾਈਟ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।


author

rajwinder kaur

Content Editor

Related News