Health Tips: ਸਰਦੀਆਂ ’ਚ ਜ਼ਰੂਰ ਕਰੋ ਪਾਲਕ ਦਾ ਸੇਵਨ, ਬਲੱਡ ਪ੍ਰੈਸ਼ਰ ਕੰਟਰੋਲ ਹੋਣ ਸਣੇ ਹੋਣਗੇ ਕਈ ਫ਼ਾਇਦੇ

Thursday, Dec 15, 2022 - 10:35 AM (IST)

Health Tips: ਸਰਦੀਆਂ ’ਚ ਜ਼ਰੂਰ ਕਰੋ ਪਾਲਕ ਦਾ ਸੇਵਨ, ਬਲੱਡ ਪ੍ਰੈਸ਼ਰ ਕੰਟਰੋਲ ਹੋਣ ਸਣੇ ਹੋਣਗੇ ਕਈ ਫ਼ਾਇਦੇ

ਜਲੰਧਰ (ਬਿਊਰੋ) - ਸਰਦੀ ਦੇ ਮੌਸਮ ’ਚ ਪਾਲਕ ਸਿਹਤ ਲਈ ਬਹੁਤ ਗੁਣਕਾਰੀ ਹੁੰਦੀ ਹੈ। ਇਸ ’ਚ ਵਿਟਾਮਿਨ-ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਪਾਲਕ ਨੂੰ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ। ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫ਼ਾਈ ਕਰਦਾ ਹੈ। ਇਹ ਤੁਹਾਡੇ ਸਰੀਰ ਵਿਚ ਖ਼ਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ।

ਖੂਨ ਦੀ ਘਾਟ : ਆਇਰਨ ਦੀ ਘਾਟ ਕਾਰਨ ਸਰੀਰ ’ਚ ਖੂਨ ਦੀ ਘਾਚ ਹੋ ਜਾਂਦੀ ਹੈ। ਪਾਲਕ ’ਚ ਆਇਰਨ ਦੀ ਮਾਤਰਾ ਬਹੁਤ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ’ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਅਤੇ ਗਰਭਵਤੀ ਜਨਾਨੀਆਂ ਨੂੰ ਪਾਲਕ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਖੂਨ ਦੀ ਘਾਟ ਨਹੀਂ ਹੁੰਦੀ।

ਅੱਖਾਂ ਲਈ ਫ਼ਾਇਦੇਮੰਦ : ਪਾਲਕ ਵਿਚ ਵਿਟਾਮਿਨ-ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।

PunjabKesari

ਚਮਕਦਾਰ ਚਮੜੀ : ਚਮੜੀ ਨੂੰ ਚਮਕਦਾਰ ਬਣਾਉਣ ਲਈ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਰੋਜ਼ਾਨਾ ਪਾਲਕ ਦੇ ਜੂਸ ਦਾ ਸੇਵਨ ਕਰਨ ਨਾਲ ਚਿਹਰੇ ਦਾ ਨਿਖਾਰ ਵੱਧ ਜਾਂਦਾ ਹੈ। 

ਹੱਡੀਆਂ ਅਤੇ ਦੰਦ ਮਜ਼ਬੂਤ : ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫ਼ਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਢਿੱਡ ਪਾਲਕ ਦੇ ਰਸ ਦਾ ਸੇਵਨ ਕਰੋ।  

PunjabKesari

ਬਲੱਡ ਪ੍ਰੈਸ਼ਰ ਕੰਟਰੋਲ : ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।

ਮਾਸਪੇਸ਼ੀਆਂ ਦੀ ਮਜ਼ਬੂਤੀ : ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।

PunjabKesari

ਮੋਟਾਪਾ ਘੱਟ ਕਰੇ : ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਸਰੀਰ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।


author

sunita

Content Editor

Related News