Health Tips: ਕੌਫੀ ਨਾਲ ਕਰੋ ਆਪਣੇ ਦਿਨ ਦੀ ਸ਼ੁਰੂਆਤ, ਤਣਾਅ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

08/11/2023 4:25:30 PM

ਜਲੰਧਰ (ਬਿਊਰੋ) - ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਕੌਫੀ ਪੀਣੀ ਪਸੰਦ ਕਰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਆਪਣੀ ਸਵੇਰ ਦੀ ਸ਼ੁਰੂਆਤ ਕੌਫੀ ਪੀਣ ਨਾਲ ਕਰਦੇ ਹਨ। ਕੌਫੀ ਵਿੱਚ ਕੈਫੀਨ ਦੀ ਮਾਤਰਾ ਪਾਈ ਜਾਂਦੀ ਹੈ। ਕਾਫੀ ਸਰੀਰ ਨੂੰ ਉਰਜਾ ਦੇਣ ਦਾ ਕੰਮ ਕਰਦੀ ਹੈ ਅਤੇ ਸਾਨੂੰ ਤਣਾਅ ਤੋਂ ਦੂਰ ਰੱਖਦੀ ਹੈ। ਇਕ ਰਿਸਰਚ ਅਨੁਸਾਰ ਦਿਨ ਵਿੱਚ 3 ਕੱਪ ਕੌਫੀ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਘੱਟ ਜਾਂਦਾ ਹੈ ਅਤੇ ਸ਼ੂਗਰ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਨਾਲ ਹੀ ਭਾਰ ਘੱਟ ਕਰਨ ਵਿੱਚ ਵੀ ਮਦਦ ਮਿਲਦੀ ਹੈ। ਕੌਫੀ ਪੀਣ ਨਾਲ ਸਰੀਰ ਨੂੰ ਹੋਰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ....

ਸਰੀਰ ਊਰਜਾਵਾਨ ਰਹਿੰਦਾ ਹੈ
ਸਵੇਰੇ ਇੱਕ ਕੱਪ ਕੌਫੀ ਪੀਣ ਨਾਲ ਸਰੀਰ ਦਿਨ ਭਰ ਊਰਜਾਵਾਨ ਰਹਿੰਦਾ ਹੈ। ਕੌਫੀ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਕੈਫੀਨ ਭੁੱਖ ਨੂੰ ਕੰਟਰੋਲ ਕਰਦਾ ਹੈ। ਕੌਫੀ ਕੰਮ ਕਰਨ ਦੀ ਸਮਰੱਥਾ ਵਧਾਉਣ ਦਾ ਕੰਮ ਕਰਦੀ ਹੈ। 

ਸਿਹਤਮੰਦ ਰਹਿੰਦਾ ਹੈ ਦਿਲ
ਕੌਫੀ ਦਾ ਸੇਵਨ ਦਿਲ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੁੰਦਾ ਹੈ। ਕੌਫੀ ਹਾਰਟ ਸਟ੍ਰੋਕ ਦੇ ਖ਼ਤਰੇ ਨੂੰ ਘੱਟ ਕਰਦੀ ਹੈ, ਜਿਸ ਕਰਕੇ ਦਿਲ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕੌਫੀ ਬਲੱਡ ਪ੍ਰੈਸ਼ਰ ਨੂੰ ਘੱਟ ਕਰਕੇ ਦਿਲ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੀ ਹੈ।

ਤਣਾਅ ਤੋਂ ਛੁਟਕਾਰਾ
ਕੌਫੀ ਵਿੱਚ ਕੈਫੀਨ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਤਣਾਅ ਦੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਮਿਲਦਾ ਹੈ। ਕੌਫੀ ‘ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ ਇਮਿਊਨ ਸਿਸਟਮ ਨੂੰ ਬਹੁਤ ਮਜ਼ਬੂਤ ਬਣਾਉਂਦੇ ਹਨ। 

ਮੋਟਾਪਾ ਕੰਟਰੋਲ ਹੁੰਦੈ
ਕੌਫੀ ਪੀਣ ਨਾਲ ਮੋਟਾਪਾ ਤੇਜ਼ੀ ਨਾਲ ਘੱਟ ਹੁੰਦਾ ਹੈ, ਕਿਉਂਕਿ ਇਸ 'ਚ ਕਲੋਰੋਜੇਨਿਕ ਐਸਿਡ ਪਾਇਆ ਜਾਂਦਾ ਹੈ। ਇਹ ਐਸਿਡ ਮੋਟਾਪਾ ਰੋਕੂ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬਲੈਕ ਕੌਫੀ ਵਿੱਚ ਕੈਫੀਨ, ਥੀਓਬਰੋਮਾਈਨ, ਥੀਓਫਾਈਲਾਈਨ ਅਤੇ ਕਲੋਰੋਜੇਨਿਕ ਐਸਿਡ ਪਾਇਆ ਜਾਂਦਾ ਹੈ, ਜੋ ਲਗਾਤਾਰ ਵੱਧ ਰਹੇ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਕੌਫੀ ‘ਚ ਮੌਜੂਦ ਫੈਟ ਆਕਸੀਡੇਸ਼ਨ ਸਰੀਰ ‘ਚ ਮੌਜੂਦ ਫੈਟ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।

ਬਲੱਡ ਪ੍ਰੈਸ਼ਰ ਅਤੇ ਸ਼ੂਗਰ
ਕੌਫੀ ਦਾ ਸੇਵਨ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਰੂਰ ਕਰਨਾ ਚਾਹੀਦਾ ਹੈ। ਕੌਫੀ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ ਅਤੇ ਨਾਲ ਹੀ ਇਹ ਸ਼ੂਗਰ ਨੂੰ ਵੀ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਕੌਫੀ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਜੋਖਮ ਨੂੰ ਘਟਾਉਂਦੀ ਹੈ। ਨਿਯਮਿਤ ਤੌਰ 'ਤੇ ਕੌਫੀ ਦਾ ਸੇਵਨ ਕਰਨ ਨਾਲ ਟਾਈਪ-2 ਸ਼ੂਗਰ ਦਾ ਜੋਖ਼ਮ ਘੱਟ ਹੋ ਸਕਦਾ ਹੈ।

ਲਿਵਰ ਨੂੰ ਰੱਖਦੀ ਹੈ ਫਿੱਟ 
ਕੌਫੀ ਲਿਵਰ ਨੂੰ ਫਿੱਟ ਰੱਖਣ ਦਾ ਕੰਮ ਕਰਦੀ ਹੈ। ਹੈਲਥ ਐਕਸਪਰਟ ਦਾ ਕਹਿਣਾ ਹੈ ਕਿ 2 ਤੋਂ 3 ਕੱਪ ਕੌਫੀ ਬਿਨਾਂ ਦੁੱਧ ਜਾਂ ਚੀਨੀ ਮਿਲਾਏ ਪੀਣ ਨਾਲ ਲੀਵਰ ਨਾਲ ਜੁੜੀਆਂ ਕਈ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਕੌਫੀ ਪੀਣ ਨਾਲ ਲਿਵਰ ਦਾ ਕੈਂਸਰ ਹੋਣ ਦਾ ਖਦਸ਼ਾ ਘੱਟ ਹੋ ਜਾਂਦਾ ਹੈ। ਜੇਕਰ ਕਿਸੇ ਨੂੰ ਪਹਿਲਾਂ ਤੋਂ ਲੀਵਰ ਨਾਲ ਸੰਬੰਧਿਤ ਕੋਈ ਬੀਮਾਰੀ ਹੈ ਤਾਂ ਉਹ ਲੋਕ ਬਲੈਕ ਕੌਫੀ ਦਾ ਸੇਵਨ ਕਰਨ। 


rajwinder kaur

Content Editor

Related News