ਸਿਹਤ ਲਈ ਬੇਹੱਦ ਲਾਹੇਵੰਦ ਹੈ 'ਸਟ੍ਰਾਬੇਰੀ', ਭਾਰ ਘਟਾਉਣ ਸਣੇ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜ਼ਾਤ
Sunday, Apr 16, 2023 - 05:43 PM (IST)
ਨਵੀਂ ਦਿੱਲੀ- ਬੱਚਿਆਂ ਨੂੰ ਸਟ੍ਰਾਬੇਰੀ ਦੇ ਸਵਾਦ ਵਾਲੇ ਪਕਵਾਨ ਬਹੁਤ ਪਸੰਦ ਹਨ। ਭਾਵੇਂ ਇਹ ਪਕਵਾਨ ਇੰਨੇ ਸਿਹਤਮੰਦ ਨਾ ਹੋਣ ਪਰ ਤਾਜ਼ੀਆਂ ਲਾਲ-ਲਾਲ ਸਟ੍ਰਾਬੇਰੀ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਕਾਰਗਰ ਸਾਬਤ ਹੋ ਸਕਦੀਆਂ ਹਨ। ਇਸ ਦਾ ਸੁਆਦ ਖੱਟਾ-ਮਿੱਠਾ ਹੁੰਦਾ ਹੈ। ਨਾਲ ਹੀ, ਇਸ ਦੀ ਖੁਸ਼ਬੂ ਹੋਰ ਫਲਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫਲ ਨੂੰ ਖਾ ਨਾਲ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਅੱਜ ਇਸ ਆਰਟੀਕਲ 'ਚ ਅਸੀਂ ਸਟ੍ਰਾਬੇਰੀ ਖਾਣ ਦੇ ਸਿਹਤ ਸਬੰਧੀ ਫ਼ਾਇਦਿਆਂ ਬਾਰੇ ਦੱਸਾਂਗੇ।
ਸਟ੍ਰਾਬੇਰੀ ਖਾਣ ਦੇ ਨਾਲ ਸਿਹਤ ਨੂੰ ਹੋਣ ਵਾਲੇ ਲਾਭ
ਸਟ੍ਰਾਬੇਰੀ ਐਂਟੀਆਕਸੀਡੈਂਟਸ ਅਤੇ ਪਾਲੀਫੇਨੋਲਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜੋ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਪ੍ਰਭਾਵਸ਼ਾਲੀ ਹੋ ਸਕਦੀ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਭਾਰ ਘਟਾਉਣ ਅਤੇ ਕੈਂਸਰ ਨੂੰ ਰੋਕਣ 'ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ...
ਇਹ ਵੀ ਪੜ੍ਹੋ-ਕ੍ਰੈਡਿਟ ਕਾਰਡ ਤੋਂ ਖਰਚ 1.3 ਲੱਖ ਕਰੋੜ ਦੇ ਪਾਰ, ਤੋੜਿਆ ਹੁਣ ਤੱਕ ਦਾ ਰਿਕਾਰਡ
ਭਾਰ ਕਰੇ ਘੱਟ
ਸਟ੍ਰਾਬੇਰੀ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜੋ ਤੁਹਾਡੇ ਵਧਦੇ ਭਾਰ ਨੂੰ ਘੱਟ ਕਰ ਸਕਦੀ ਹੈ। ਇਸ ਦੇ ਨਾਲ ਹੀ ਇਹ ਫਾਈਬਰ ਦਾ ਬਹੁਤ ਵਧੀਆ ਸਰੋਤ ਹੈ ਜੋ ਤੁਹਾਡੇ ਢਿੱਡ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਆਪਣੇ ਵਧਦੇ ਭਾਰ ਨੂੰ ਘੱਟ ਕਰ ਸਕਦੇ ਹੋ।
ਦਿਲ ਨੂੰ ਰੱਖੋ ਸਿਹਤਮੰਦ
ਸਟ੍ਰਾਬੇਰੀ ਐਂਟੀਆਕਸੀਡੈਂਟਸ ਅਤੇ ਪਾਲੀਫੇਨੋਲ ਮਿਸ਼ਰਣਾਂ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ 'ਚ ਪ੍ਰਭਾਵਸ਼ਾਲੀ ਹੋ ਸਕਦੇ ਹਨ। ਜੇਕਰ ਤੁਸੀਂ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ ਰੱਖਣਾ ਚਾਹੁੰਦੇ ਹੋ ਤਾਂ ਸਟ੍ਰਾਬੇਰੀ ਖਾਓ। ਇਸ ਨਾਲ ਤੁਸੀਂ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਹਾਰਟ ਅਟੈਕ ਦੇ ਖਤਰੇ ਨੂੰ ਵੀ ਘੱਟ ਕਰ ਸਕਦੇ ਹੋ।
ਇਹ ਵੀ ਪੜ੍ਹੋ- ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 6.30 ਅਰਬ ਡਾਲਰ ਵਧ ਕੇ 584.75 ਅਰਬ ਡਾਲਰ ’ਤੇ ਆਇਆ
ਦੰਦਾਂ ਨੂੰ ਸਿਹਤਮੰਦ ਰੱਖੋ
ਦੰਦਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸਟ੍ਰਾਬੇਰੀ ਦਾ ਸੇਵਨ ਕਰੋ। ਇਸ ਨਾਲ ਦੰਦਾਂ ਅਤੇ ਮਸੂੜਿਆਂ ਦੀ ਮਜ਼ਬੂਤੀ ਨੂੰ ਵਧਾਇਆ ਜਾ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਦੰਦਾਂ ਦੇ ਪੀਲੇਪਨ ਨੂੰ ਦੂਰ ਕਰਦਾ ਹੈ।
ਹੱਡੀਆਂ ਦੀ ਵਧਾਏ ਤਾਕਤ
ਸਟ੍ਰਾਬੇਰੀ ਦਾ ਸੇਵਨ ਕਰਨ ਨਾਲ ਹੱਡੀਆਂ ਦੀ ਮਜ਼ਬੂਤੀ ਵਧ ਸਕਦੀ ਹੈ। ਇਸ 'ਚ ਮੌਜੂਦ ਗੁਣ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ। ਖ਼ਾਸ ਤੌਰ 'ਤੇ ਇਸ 'ਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਦੀ ਘਣਤਾ ਵਧਾ ਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ।
ਇਹ ਵੀ ਪੜ੍ਹੋ-ਬੀਤੇ ਵਿੱਤੀ ਸਾਲ 'ਚ ਬਿਜਲੀ ਦੀ ਖਪਤ 9.5 ਫ਼ੀਸਦੀ ਵਧ ਕੇ 1,503.65 ਅਰਬ ਯੂਨਿਟ 'ਤੇ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।