ਸ਼ਕਰਕੰਦੀ ਦਾ ਸੇਵਨ ਕਰਦਾ ਹੈ ਇਨ੍ਹਾਂ 5 ਬੀਮਾਰੀਆਂ ਨੂੰ ਜੜ੍ਹ ਤੋਂ ਖਤਮ

Monday, Nov 05, 2018 - 09:55 AM (IST)

ਸ਼ਕਰਕੰਦੀ ਦਾ ਸੇਵਨ ਕਰਦਾ ਹੈ ਇਨ੍ਹਾਂ 5 ਬੀਮਾਰੀਆਂ ਨੂੰ ਜੜ੍ਹ ਤੋਂ ਖਤਮ

ਜਲੰਧਰ— ਸ਼ਕਰਕੰਦੀ ਜਾਂ ਸਵੀਟ ਪਟੈਟੋ ਦਾ ਸੇਵਨ ਸਰਦੀਆਂ 'ਚ ਬਹੁਤ ਹੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਦੀ ਹੈ। ਕੁਝ ਲੋਕ ਇਸ ਨੂੰ ਉਬਾਲ ਕੇ ਤਾਂ ਕੁਝ ਇਸ ਨੂੰ ਚਾਟ ਬਣਾ ਕੇ ਖਾਣਾ ਪਸੰਦ ਕਰਦੇ ਹਨ। ਇਸ 'ਚ ਫਾਈਬਰ, ਐਂਟੀ ਆਕਸੀਡੈਂਟ, ਵਿਟਾਮਿਨ ਅਤੇ ਹੋਰ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਸ਼ਕਰਕੰਦੀ ਦੇ ਅਜਿਹੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਸ਼ੁਰੂ ਕਰ ਦੇਵੋਗੇ।
1. ਸ਼ੂਗਰ 'ਚ ਫਾਇਦੇਮੰਦ
ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਤੋਂ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ 'ਚ ਰੱਖਦੇ ਹਨ।
2. ਅਸਥਮਾ ਰੋਗੀ ਲਈ ਫਾਇਦੇਮੰਦ
ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ 'ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ 'ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ।
3. ਭਾਰ ਵਧਾਉਣ 'ਚ ਮਦਦਗਾਰ
ਇਸ 'ਚ ਬਹੁਤ ਜ਼ਿਆਦਾ ਮਾਤਰਾ 'ਚ ਸਟਾਰਚ ਹੁੰਦਾ ਹੈ ਜਿਸ ਨਾਲ ਮਸਲਸ ਵਧਾਉਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ 'ਚ ਵੀ ਸਹਾਈ ਹੁੰਦੇ ਹਨ।
4. ਦਿਲ ਦੀਆਂ ਬੀਮਾਰੀਆਂ ਤੋਂ ਬਚਾਅ
ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋ ਜ਼ਰੂਰ ਕਰੋ ਕਿਉਂਕਿ ਇਸ 'ਚ ਕਾਪਰ ਵਿਟਾਮਿਨ ਬੀ 6 ਹੁੰਦਾ ਹੈ, ਜੋ ਕੋਲੈਸਟਰੋਲ ਪੱਧਰ ਨੂੰ ਕੰਟਰੋਲ 'ਚ ਰੱਖਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।
5. ਫਾਈਬਰ ਦਾ ਚੰਗਾ ਸਰੋਤ
ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ, ਆਇਰਨ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਕਿ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।


Related News