Health Tips: ਭਾਰ ਘੱਟ ਕਰਨ ਲਈ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜ਼ਰੂਰ ਕਰੋ ਸੈਰ, ਹੋਣਗੇ ਕਈ ਫ਼ਾਇਦੇ

05/29/2023 6:04:07 PM

ਜਲੰਧਰ - ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਰਾਮ ਨਾਲ ਬਿਸਤਰੇ ’ਤੇ ਲੇਟ ਜਾਣ ਦੀ ਆਦਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੈਰ ਨਾ ਕਰਨ ਕਾਰਨ ਮੋਟਾਪਾ ਹੋ ਸਕਦੇ ਹੈ। ਇਸੇ ਲਈ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਭੋਜਨ ਖਾਣ ਦੇ ਨਾਲ-ਨਾਲ ਉਸ ਨੂੰ ਪਚਾਉਣਾ ਵੀ ਜ਼ਰੂਰੀ ਹੈ। ਇਸੇ ਲਈ ਖਾਣਾ ਖਾਣ ਤੋਂ ਬਾਅਦ ਥੋੜੀ ਦੇਰ ਜ਼ਰੂਰ ਸੈਰ ਕਰੋ। ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।ਸਰੀਰ ਦੀਆਂ ਕਈ ਬੀਮਾਰੀਆਂ ਤੋਂ ਮੁਕਤੀ ਮਿਲਦੀ ਹੈ। ਨਾਲ ਹੀ ਭਾਰ ਘੱਟ ਹੁੰਦਾ ਹੈ।  

ਰਾਤ ਦੇ ਸਮੇਂ ਕਿੰਨੀ ਦੇਰ ਕਰਨੀ ਚਾਹੀਦੀ ਹੈ ਸੈਰ
ਰਾਤ ਦਾ ਖਾਣਾ ਖਾਣ ਤੋਂ ਬਾਅਦ ਘੱਟ ਤੋਂ ਘੱਟ 15-20 ਮਿੰਟ ਸੈਰ ਜ਼ਰੂਰ ਕਰੋ। ਜੇਕਰ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਸੈਰ ਕਰਨ ਦਾ ਸਮਾਂ ਵਧਾ ਵੀ ਸਕਦੇ ਹੋ। ਇਸ ਦੌਰਾਨ ਇਕ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਖਾਣਾ ਖਾਣ ਤੋਂ ਬਾਅਦ ਇਕ ਘੰਟੇ ਦੇ ਅੰਦਰ-ਅੰਦਰ ਸੈਰ ਕਰੋ। ਸੈਰ ਕਰਨ ਲਈ ਖੁੱਲ੍ਹੀ ਥਾਂ ਹੋਣੀ ਚਾਹੀਦੀ ਹੈ।

ਸੈਰ ਕਰਨ ਨਾਲ ਹੋਣ ਵਾਲੇ ਫ਼ਾਇਦੇ

1. ਦੂਰ ਹੁੰਦਾ ਹੈ ਤਣਾਅ 
ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜ਼ਰੂਰ ਸੈਰ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਡੇ ਦਿਮਾਗ 'ਚ ਪਾਜ਼ੀਟੀਵਿਟੀ ਦਾ ਸੰਚਾਰ ਹੁੰਦਾ ਹੈ। ਰਾਤ 'ਚ ਨੀਂਦ ਵਧੀਆ ਆਉਣ ਦੇ ਨਾਲ-ਨਾਲ ਤਣਾਅ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ।

2. ਯਾਦਦਾਸ਼ਤ ਹੁੰਦੀ ਹੈ ਤੇਜ਼ 
ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਵਾਲੇ ਲੋਕਾਂ ਦੀ ਉਮਰ ਵੱਧਦੀ ਹੈ। ਨਾਲ ਹੀ ਯਾਦਦਾਸ਼ਤ ਘੱਟ ਹੋਣ ਦੀ ਸਮੱਸਿਆ ਵੀ ਨਿਜ਼ਾਤ ਮਿਲਦੀ ਹੈ। 

3. ਸ਼ੂਗਰ
ਸ਼ੂਗਰ ਦੇ ਮਰੀਜ਼ਾਂ ਲਈ ਸੈਰ ਬਹੁਤ ਜ਼ਰੂਰੀ ਹੈ। ਸ਼ੂਗਰ ਨੂੰ ਕੰਟਰੋਲ ਕਰਨ ਨਾਲ ਸੈਰ ਜ਼ਰੂਰ ਕਰੋ। ਜੇਕਰ ਖਾਣਾ ਖਾਣ ਤੋਂ ਬਾਅਦ ਰੋਜ਼ਾਨਾ 30 ਮਿੰਟ ਪੈਦਲ ਸੈਰ ਕੀਤੀ ਜਾਵੇ ਤਾਂ ਸ਼ੂਗਰ ਟਾਈਪ-2 ਦਾ ਖ਼ਤਰਾ ਘੱਟ ਜਾਂਦਾ ਹੈ। 

4. ਦਿਲ ਰਹੇਗਾ ਸਿਹਤਮੰਦ 
ਸੋਧ ਮੁਤਾਬਕ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ। ਇਸ ਦੇ ਨਾਲ ਹੀ ਕੋਲੈਸਟਰੋਲ ਅਤੇ ਬਲੱਡ ਪ੍ਰੈਸ਼ਰ 'ਤੇ ਕਾਬੂ ਪਾਉਣ 'ਚ ਵੀ ਮਦਦ ਮਿਲਦੀ ਹੈ। 

5. ਪਾਚਨ ਸ਼ਕਤੀ ਮਜ਼ਬੂਤ
ਰਾਤ ਦੇ ਖਾਣੇ ਨੂੰ ਸਰੀਰ ਵਿਚ ਹਜ਼ਮ ਹੋਣ 'ਤੇ ਸਮਾਂ ਲੱਗਦਾ ਹੈ। ਜੇਕਰ ਤੁਸੀਂ ਖਾਣੇ ਤੋਂ ਬਾਅਦ ਰੋਜ਼ਾਨਾ 15-20 ਮਿੰਟ ਸੈਰ ਕਰੋ ਤਾਂ ਇਸ ਨਾਲ ਪਾਚਨ ਸ਼ਕਤੀ ਤੇਜ਼ ਹੋ ਜਾਂਦੀ ਹੈ। ਇਸ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ।

6. ਭਾਰ ਘਟਾਓ
ਰਾਤ ਦਾ ਖਾਣਾ ਖਾਣ ਤੋਂ ਬਾਅਦ ਬੈੱਡ 'ਤੇ ਨਾ ਪਵੋ ਸਗੋਂ 20 ਮਿੰਟ ਰੋਜ਼ਾਨਾ ਸੈਰ ਕਰੋ। ਅਜਿਹਾ ਕਰਨ ਨਾਲ ਤੁਹਾਡਾ ਭਾਰ ਬਹੁਤ ਜਲਦੀ ਘੱਟ ਹੋ ਜਾਵੇਗਾ। 

7. ਢਿੱਡ ਦੀਆਂ ਸਮੱਸਿਆਵਾਂ ਹੁੰਦੀਆਂ ਹਨ ਦੂਰ
ਰੋਜ਼ਾਨਾ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਢਿੱਡ ’ਚ ਹੋਣ ਵਾਲੀਆਂ ਪਰੇਸ਼ਾਨੀਆਂ ਜਿਵੇਂ- ਢਿੱਡ ’ਚ ਦਰਜ ਹੋਣਾ, ਕਬਜ਼, ਐਸੀਡਿਟੀ ਆਦਿ ਤੋਂ ਰਾਹਤ ਮਿਲ ਜਾਂਦੀ ਹੈ।

8. ਦਰਦ 'ਚ ਰਾਹਤ 
ਹੱਡੀਆਂ ਅਤੇ ਮਾਸਪੇਸ਼ੀਆਂ 'ਚ ਦਰਦ ਹੋਣ 'ਤੇ ਵੀ ਪੈਦਲ ਚੱਲਣਾ ਇਕ ਵਧੀਆ ਉਪਾਅ ਹੈ। ਇਸ ਨਾਲ ਦਰਦ 'ਚ ਰਾਹਤ ਮਿਲਦੀ ਹੈ। ਸਰੀਰ ਦੀ ਕਾਰਜਪ੍ਰਣਾਲੀ ਦੁਰੱਸਤ ਰਹਿੰਦੀ ਹੈ ਅਤੇ ਗਤੀਸ਼ੀਲਤਾ ਆਉਂਦੀ ਹੈ।


rajwinder kaur

Content Editor

Related News