'ਮੇਥੀ' ਦੇ ਦਾਣਿਆਂ 'ਚ ਛੁੱਪਿਆ ਹੈ ਸਿਹਤ ਦਾ ਖਜ਼ਾਨਾ, ਜਾਣੋ ਫਾਇਦੇ

Sunday, Jul 14, 2024 - 12:14 PM (IST)

'ਮੇਥੀ' ਦੇ ਦਾਣਿਆਂ 'ਚ ਛੁੱਪਿਆ ਹੈ ਸਿਹਤ ਦਾ ਖਜ਼ਾਨਾ, ਜਾਣੋ ਫਾਇਦੇ

ਜਲੰਧਰ- ਖਾਣਾ ਬਣਾਉਣ ਦੀਆਂ ਚੀਜ਼ਾਂ 'ਚ ਅਕਸਰ ਮੇਥੀ ਦੇ ਦਾਣੇ ਵਰਤੇ ਜਾਂਦੇ ਹਨ। ਮੇਥੀ 'ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਡਾਇਬਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ 'ਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਦੇ ਕਾਰਨ ਇਹ ਸਕਿਨ ਅਤੇ ਵਾਲਾਂ 'ਚ ਵੀ ਫਾਇਦੇਮੰਦ ਸਾਬਤ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਮੇਥੀ ਦੇ ਦਾਣੇ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ। 

1.ਹਾਈ ਬਲੱਡ ਪ੍ਰੈਸ਼ਰ ਕਰੇ ਕੰਟਰੋਲ 
ਮੇਥੀ ਦੇ ਦਾਣੇ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹਿੰਦਾ ਹੈ। ਇਹ ਵੱਧਦੇ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਮੇਥੀ ਦੇ ਦਾਣੇ ਕੋਲੈਸਟਰੋਲ ਨੂੰ ਵਧਾ ਕੇ ਖਰਾਬ ਕੋਲੈਸਟਰੋਲ ਨੂੰ ਖਤਮ ਕਰਦੇ ਹਨ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 

2. ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ 
ਮੇਥੀ ਦੇ ਦਾਣੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫੀ ਲਾਹੇਵੰਦ ਹੁੰਦੇ ਹਨ। ਰੋਜ਼ਾਨਾ ਇਕ ਚਮਚ ਮੇਥੀ ਦੇ ਪਾਊਡਰ ਨੂੰ ਪਾਣੀ ਨਾਲ ਪੀਣ ਕਾਰਨ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

3. ਭਾਰ ਨੂੰ ਰੱਖੇ ਕੰਟਰੋਲ 
ਮੇਥੀ ਦੇ ਦਾਣੇ ਭਾਰ ਘੱਟ ਕਰਨ 'ਚ ਵੀ ਲਾਹੇਵੰਦ ਹੁੰਦੇ ਹਨ। ਭਾਰ ਨੂੰ ਕੰਟਰੋਲ 'ਚ ਰੱਖਣ ਲਈ ਰੋਜ਼ਾਨਾ ਮੇਥੀ ਦੇ ਦਦਾਣੇ ਖਾਣੇ ਚਾਹੀਦੇ ਹਨ। 

4. ਪਾਚਨ ਤੰਤਰ ਕਰੇ ਮਜ਼ਬੂਤ
ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਪ੍ਰੋਟੀਨ, ਵਿਟਾਮਿਨ ਕੇ. ਆਦਿ ਤੱਤਾਂ ਨਾਲ ਭਰਪੂਰ ਮੇਥੀ ਪੇਟ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਇਹ ਭੋਜਨ ਨੂੰ ਪਚਾਉਣ 'ਚ ਮਦਦ ਕਰਨ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਰੱਖਦਾ ਹੈ।

5.ਮਜ਼ਬੂਤ ਕਰੇ ਵਾਲ 
2 ਚਮਚੇ ਮੇਥੀ ਦੇ ਦਾਣਿਆਂ 'ਚ 1-1 ਚਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫਿਰ ਇਸ ਨੂੰ 30 ਮਿੰਟ ਵਾਲਾਂ 'ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ। 

6. ਚਮੜੀ ਲਈ ਲਾਹੇਵੰਦ
ਇਸ ਨੂੰ ਚਿਹਰੇ 'ਤੇ ਲਗਾਉਣ ਨਾਲ ਚਮੜੀ ਸਬੰਧੀ ਹੋਣ ਵਾਲੀ ਕਈ ਸਮੱਸਿਆ ਤੋਂ ਰਾਹਤ ਮਿਲਦੀ ਹੈ। ਰਾਤ ਭਾਰ ਭਿਓ ਕੇ ਰੱਖਣ ਨਾਲ ਮੇਥੀ ਦੇ ਦਾਣਿਆਂ ਦਾ ਪੇਸਟ ਬਣਾ ਕੇ ਚਿਹਰੇ 'ਤੇ ਲਗਾਉਣ ਨਾਲ ਮੂੰਹ ਦੇ ਕਿਲਾਂ ਤੋਂ ਛੁਟਕਾਰਾ ਮਿਲਦਾ ਹੈ।

7. ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਨਿਜਾਤ 
ਮੇਥੀ ਦੇ ਦਾਣੇ ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਪੇਟ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਣ ਨੂੰ ਵੀ ਦੂਰ ਕਰਦੇ ਹਨ। ਪੀਰੀਅਡ ਆਉਣ ਦੇ ਦਿਨਾਂ 'ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ। 


author

Priyanka

Content Editor

Related News