ਹਲਦੀ ਦਾ ਪਾਣੀ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਕਰਦਾ ਹੈ ਜੜ੍ਹ ਤੋਂ ਖਤਮ

01/22/2018 12:25:15 PM

ਨਵੀਂ ਦਿੱਲੀ— ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦਿਆਂ ਬਾਰੇ ਤਾਂ ਤੁਸੀਂ ਸਾਰੇ ਹੀ ਜਾਣਦੇ ਹੋਵੋਗੇ। ਕੁਝ ਲੋਕ ਖਾਲੀ ਪੇਟ ਸ਼ਹਿਦ ਅਤੇ ਨਿੰਬੂ ਵਾਲਾ ਪਾਣੀ ਪੀਂਦੇ ਹਨ ਤਾਂ ਜੋ ਪੇਟ ਅਤੇ ਮੋਟਾਪੇ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਇਸ 'ਚ ਥੋੜ੍ਹੀ ਜਿਹੀ ਹਲਦੀ ਮਿਲਾ ਕੇ ਪੀਤਾ ਜਾਵੇ ਤਾਂ ਤੁਸੀਂ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
ਹਲਦੀ ਦਾ ਪਾਣੀ ਪੀਣ ਦਾ ਤਰੀਕਾ
1 ਗਲਾਸ ਕੋਸੇ ਪਾਣੀ 'ਚ ਅੱਧੇ ਨਿੰਬੂ ਦਾ ਰਸ, ਸ਼ਹਿਦ ਅਤੇ ਅੱਧਾ ਛੋਟਾ ਚੱਮਚ ਹਲਦੀ ਦਾ ਪਾਊਡਰ ਮਿਲਾ ਕੇ ਰੋਜ਼ ਪੀਓ। ਇਸ ਨਾਲ ਤੁਹਾਡੀਆਂ ਸਰੀਰ ਸਬੰਧੀ ਕਈ ਬੀਮਾਰੀਆਂ ਦੂਰ ਹੋ ਜਾਣਗੀਆਂ।
ਹਲਦੀ ਦਾ ਪਾਣੀ ਪੀਣ ਦੇ ਫਾਇਦੇ:-
1. ਐਂਟੀਆਕਸੀਡੈਂਟ ਨਾਲ ਭਰਪੂਰ

ਹਲਦੀ ਬਹੁਤ ਹੀ ਵਧੀਆ ਐਂਟੀਆਕਸੀਡੈਂਟ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਐਲਰਜ਼ੀ ਅਤੇ ਬੀਮਾਰੀ ਨਾਲ ਲੜਣ ਦੀ ਤਾਕਤ ਮਿਲਦੀ ਹੈ।
2. ਕੈਂਸਰ ਦੀਆਂ ਕੋਸ਼ੀਕਾਵਾਂ ਨਾਲ ਲੜਣ 'ਚ ਸਹਾਈ
ਹਲਦੀ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨਾਲ ਲੜਨ 'ਚ ਸਹਾਈ ਹੁੰਦੀ ਹੈ। ਇਸ ਲਈ ਰੋਜ਼ਾਨਾ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਚਾਹੀਦਾ ਹੈ।

PunjabKesari
3. ਪਾਚਨ ਕਿਰਿਆ ਸਿਹਤਮੰਦ ਰਹਿੰਦੀ ਹੈ
ਹਲਦੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਤੰਦਰੁਸਤ ਹੁੰਦੀ ਹੈ। ਇਸ ਦੇ ਨਾਲ ਹੀ ਇਹ ਪੇਟ ਸਬੰਧੀ ਹੋਰਾਂ ਸਮੱਸਿਆਵਾਂ ਨੂੰ ਵੀ ਹਮੇਸ਼ਾ ਲਈ ਦੂਰ ਕਰਦੀ ਹੈ।

PunjabKesari
4. ਸੋਜ ਦੀ ਪ੍ਰੇਸ਼ਾਨੀ ਨੂੰ ਕਰੇ ਦੂਰ
ਸੂਜਨ ਦੀ ਪਰੇਸ਼ਾਨੀ ਹੈ ਤਾਂ ਹਲਦੀ ਦੀ ਵਰਤੋਂ ਕਰੋ। ਇਸ 'ਚ ਮੌਜੂਦ ਕਮਕਯੂਮਿਨ ਰਸਾਇਣ ਦਵਾਈ ਦਾ ਕੰਮ ਕਰਦਾ ਹੈ।

PunjabKesari
5. ਤੇਜ਼ ਦਿਮਾਗ
ਹਲਦੀ ਦਾ ਪਾਣੀ ਪੀਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਲਈ ਰੋਜ਼ਾਨਾ 1 ਗਲਾਸ ਹਲਦੀ ਵਾਲਾ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।

PunjabKesari6. ਗਠੀਏ ਦੀ ਪ੍ਰੇਸ਼ਾਨੀ
ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫਾਇਦੇਮੰਦ ਹੈ। ਇਸ ਨਾਲ ਪੁਰਾਣੇ ਤੋਂ ਪੁਰਾਣੇ ਜੋੜ੍ਹਾਂ ਦੇ ਦਰਦ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਜਾਂਦਾ ਹੈ।

PunjabKesari
7. ਬਲਾਕੇਜ ਦੀ ਸਮੱਸਿਆ ਦੂਰ ਕਰੇ
ਸਰੀਰ 'ਚ ਕਿਸੇ ਵੀ ਅੰਗ ਦੀ ਬਲਾਕੇਜ ਨੂੰ ਦੂਰ ਕਰਨ ਲਈ ਹਲਦੀ ਦਾ ਪਾਣੀ ਬੇਹੱਦ ਮਦਦਗਾਰ ਸਾਬਤ ਹੁੰਦਾ ਹੈ।
8. ਸ਼ੂਗਰ ਨੂੰ ਕੰਟਰੋਲ ਕਰੇ
ਹਲਦੀ 'ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ ਜੋ ਸ਼ੂਗਰ ਦੇ ਰੋਗੀ ਲਈ ਲਾਭਕਾਰੀ ਹੈ। ਇਸ ਲਈ ਸ਼ੂਗਰ ਦੇ ਰੋਗੀ ਨੂੰ ਇਸ ਪਾਣੀ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

PunjabKesari
9. ਅੰਦਰੂਨੀ ਸੱਟ ਲਈ ਬੇਹੱਦ ਫਾਇਦੇਮੰਦ
ਅੰਦਰੂਨੀ ਸੱਟ ਲੱਗਣ 'ਤੇ ਹਲਦੀ ਦਾ ਦੁੱਧ ਪੀਣ ਨਾਲ ਜ਼ਖਮ ਜਲਦੀ ਭਰ ਜਾਂਦਾ ਹੈ ਕਿਉਂਕਿ ਇਸ 'ਚ ਐਂਟੀਬੈਕਟੀਰੀਅਲ ਅਤੇ ਐਂਟੀਸੈਪਟਿਕ ਗੁਣਾਂ ਦੇ ਕਾਰਨ ਅੰਦਰੂਨੀ ਸੱਟ ਜਲਦੀ ਠੀਕ ਹੋ ਜਾਂਦੀ ਹੈ।


Related News