ਸਰੀਰ ਲਈ ਜ਼ਹਿਰ ਸਾਬਤ ਹੋ ਸਕਦੇ ਨੇ ਇਹ 5 ਫੂਡਸ, ਖਾਂਦੇ ਹੋ ਤਾਂ ਹੋ ਜਾਵੋ ਸਾਵਧਾਨ!
Saturday, Dec 03, 2022 - 07:06 PM (IST)

ਨਵੀਂ ਦਿੱਲੀ- ਸਿਹਤਮੰਦ ਸਰੀਰ ਲਈ ਚੰਗਾ ਭੋਜਨ ਵੀ ਜ਼ਰੂਰੀ ਹੈ। ਖਾਸ ਕਰਕੇ ਗੈਰ-ਸਿਹਤਮੰਦ ਭੋਜਨ ਕਈ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਸ ਲਈ ਤੁਹਾਨੂੰ ਆਪਣੇ ਭੋਜਨ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਜ਼ਿਆਦਾਤਰ ਲੋਕ ਅਜਿਹਾ ਭੋਜਨ ਖਾਣਾ ਪਸੰਦ ਕਰਦੇ ਹਨ ਜਿਸ 'ਚ ਪੌਸ਼ਟਿਕ ਤੱਤ ਦੀ ਮਾਤਰਾ ਘੱਟ ਹੁੰਦੀ ਹੈ। ਇਹ ਭੋਜਨ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਪੈਦਾ ਕਰ ਸਕਦੇ ਹਨ ਜਿਸ ਕਾਰਨ ਤੁਹਾਡਾ ਸਰੀਰ ਵੀ ਪ੍ਰਭਾਵਿਤ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ 5 ਅਜਿਹੇ ਫੂਡਸ ਬਾਰੇ ਦੱਸਦੇ ਹਾਂ ਜਿਨ੍ਹਾਂ ਦਾ ਜ਼ਿਆਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...
ਖੰਡ
ਖੰਡ ਦਾ ਜ਼ਿਆਦਾ ਸੇਵਨ ਵੀ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਖੰਡ ਡਾਇਬਟੀਜ਼ ਅਤੇ ਮੋਟਾਪੇ ਵਰਗੀਆਂ ਸਮੱਸਿਆਵਾਂ ਵੀ ਪੈਦਾ ਕਰ ਸਕਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਖੰਡ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ, ਪੈਨਕ੍ਰੀਆਜ਼ ਅਤੇ ਪਾਚਨ ਤੰਤਰ ਵੀ ਪ੍ਰਭਾਵਿਤ ਹੁੰਦਾ ਹੈ। ਬਹੁਤ ਜ਼ਿਆਦਾ ਖੰਡ ਦਾ ਸੇਵਨ ਕਰਨ ਤੋਂ ਪਰਹੇਜ਼ ਕਰੋ।
ਮੈਦਾ
ਮੈਦੇ ਦੀ ਵਰਤੋਂ ਜ਼ਿਆਦਾਤਰ ਬੈਕਰੀ ਦੀਆਂ ਚੀਜ਼ਾਂ ਬਣਾਉਣ ਲਈ ਕੀਤੀ ਜਾਂਦੀ ਹੈ ਪਰ ਜ਼ਿਆਦਾ ਮੈਦੇ ਨਾਲ ਬਣੀਆਂ ਚੀਜ਼ਾਂ ਖਾਣ ਨਾਲ ਭਾਰ ਵਧਣ, ਦਿਲ ਦੇ ਰੋਗ ਅਤੇ ਹਾਰਟ ਸਟ੍ਰੋਕ ਦਾ ਖਤਰਾ ਵਧ ਜਾਂਦਾ ਹੈ।
ਲੂਣ
ਲੂਣ ਵਿੱਚ ਸੋਡੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਜ਼ਿਆਦਾ ਨਮਕ ਦਾ ਸੇਵਨ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਅਤੇ ਸਟ੍ਰੋਕ ਵਰਗੀਆਂ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ।
ਇਹ ਵੀ ਪੜ੍ਹੋ : ਕੀ ਸਰਦੀਆਂ 'ਚ ਦਹੀਂ ਖਾਣਾ ਹੈ ਫਾਇਦੇਮੰਦ? ਜਾਣੋ Experts ਦੀ ਰਾਏ
ਤੇਲ
ਜ਼ਿਆਦਾ ਤੇਲ ਦਾ ਸੇਵਨ ਵੀ ਸਰੀਰ ਲਈ ਖਤਰਨਾਕ ਹੋ ਸਕਦਾ ਹੈ। ਇਸ ਨਾਲ ਸ਼ੂਗਰ, ਦਿਲ ਦੇ ਰੋਗ ਅਤੇ ਜੋੜਾਂ ਦੇ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਰਿਫਾਇੰਡ
ਰਿਫਾਇੰਡ ਦਾ ਸੇਵਨ ਕਰਨਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਵਧਦਾ ਹੈ। ਇਸ ਤੋਂ ਇਲਾਵਾ ਰਿਫਾਇੰਡ ਸ਼ੂਗਰ ਟਾਈਪ 2 ਡਾਇਬਟੀਜ਼ ਦਾ ਖਤਰਾ ਵੀ ਵਧਾ ਸਕਦਾ ਹੈ।
ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ
ਗੁੜ
ਤੁਸੀਂ ਖੰਡ ਦੀ ਬਜਾਏ ਗੁੜ ਦਾ ਸੇਵਨ ਕਰ ਸਕਦੇ ਹੋ। ਇਸ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਤੁਹਾਡੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਬੀਮਾਰੀਆਂ ਨੂੰ ਵੀ ਦੂਰ ਰੱਖਣਗੇ।
ਫਾਈਬਰ ਭਰਪੂਰ ਆਟਾ
ਰਿਫਾਇੰਡ ਆਟੇ ਦਾ ਸੇਵਨ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਤੁਸੀਂ ਰਿਫਾਇੰਡ ਆਟੇ ਦੀ ਬਜਾਏ ਫਾਈਬਰ ਵਾਲੇ ਆਟੇ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਨੂੰ ਲੋੜੀਂਦੇ ਪੋਸ਼ਕ ਤੱਤ ਦੇਣ ਦੇ ਨਾਲ-ਨਾਲ ਕਬਜ਼, ਹਾਰਟ ਤੇ ਪਾਚਨ ਸਬੰਧੀ ਸਮੱਸਿਆਵਾਂ ਤੋਂ ਦੂਰ ਰਖਦਾ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।